ETV Bharat / state

ਮਾਨਸਾ 'ਚ ਵਿਅਕਤੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, ਔਰਤ ਨੂੰ ਗਲਤ ਮੈਸੇਜ ਭੇਜਣ ਦੇ ਸਨ ਇਲਜ਼ਾਮ - person was beaten to death in Mansa

ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਦੇ ਪਿੰਡ ਅਤਲਾ ਖੁਰਦ ‘ਚ ਦਿਨ-ਦਿਹਾੜੇ ਇੱਕ ਵਿਅਕਤੀ ਦੀ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦਾ ਨਾਂ ਗੁਰਮੇਲ ਸਿੰਘ ਉਰਫ਼ ਮੇਲਾ ਹੈ, ਜਿਸ ਦੀ ਉਮਰ 50 ਤੋਂ ਵੱਧ ਉਮਰ ਸੀ। ਇਸ ਕਤਲ ਸਬੰਧੀ ਪੁਲਿਸ ਆਪਣੀ ਜਾਂਚ ‘ਚ ਜੁਟੀ ਹੋਈ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਗੁਰਮੇਲ ਸਿੰਘ ਇਕ ਔਰਤ ਨੂੰ ਗਲਤ ਮੈਸੇਜ ਭੇਜਦਾ ਸੀ, ਜਿਸ ਕਾਰਨ ਇਹ ਲੜਾਈ ਹੋਈ ਅਤੇ ਲੜਾਈ ਵਿਚ ਮੇਲਾ ਸਿੰਘ ਦੀ ਮੌਤ ਹੋ ਗਈ।

The man had to lose his life after teasing the woman, the family beat him to death.
ਮਾਨਸਾ 'ਚ ਵਿਅਕਤੀ ਨੂੰ ਕੁੱਟ-ਕੁੱਟ ਕੇ ਕੀਤਾ ਉਤਾਰਿਆ ਮੌਤ ਦੇ ਘਾਟ, ਔਰਤ ਨੂੰ ਗਲਤ ਮੈਸੇਜ ਭੇਜਨ ਦੇ ਸਨ ਇਲਜ਼ਾਮ (ਮਾਨਸਾ ਪੱਤਰਕਾਰ)
author img

By ETV Bharat Punjabi Team

Published : Sep 16, 2024, 4:48 PM IST

Updated : Sep 16, 2024, 4:53 PM IST

ਮਾਨਸਾ 'ਚ ਵਿਅਕਤੀ ਨੂੰ ਕੁੱਟ-ਕੁੱਟ ਕੇ ਕੀਤਾ ਉਤਾਰਿਆ ਮੌਤ ਦੇ ਘਾਟ (ਮਾਨਸਾ ਪੱਤਰਕਾਰ)

ਮਾਨਸਾ : ਮਾਨਸਾ ਦੇ ਪਿੰਡ ਅਤਲਾ ਖੁਰਦ ‘ਚ ਮਾਮੂਲੀ ਤਕਰਾਰ ਨੂੰ ਲੈ ਕੇ ਇੱਕ ਵਿਅਕਤੀ ਨੂੰ ਪਿੰਡ ਦੇ ਨੌਜਵਾਨਾਂ ਵੱਲੋ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਿਸ ਤੋਂ ਬਾਅਦ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ, ਉਧਰ ਪੁਲਿਸ ਨੇ ਇਸ ਮਾਮਲੇ ਦੇ ਵਿੱਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਦਾ ਇੱਕ ਔਰਤ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਸ ਮਹਿਲਾ ਦੇ ਪਰਿਵਾਰਿਕ ਮੈਂਬਰਾਂ ਨੇ ਗੁਰਮੇਲ ਸਿੰਘ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ।

ਪਰਿਵਾਰ ਨੇ ਮੰਗਿਆ ਇਨਸਾਫ

ਮ੍ਰਿਤਕ ਵਿਅਕਤੀ ਦੇ ਭਰਾ ਤੇ ਰਿਸ਼ਤੇਦਾਰਾਂ ਨੇ ਦੱਸਿਆ ਮ੍ਰਿਤਕ ਵਿਅਕਤੀ ਦਾ ਨਾਮ ਗੁਰਮੇਲ ਸਿੰਘ (55) ਦੀ ਪਿੰਡ ਦੀ ਇੱਕ ਔਰਤ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ ਸੀ। ਜਿਸ ਤੋਂ ਬਾਅਦ ਉਸਦੇ ਪੁੱਤਰ ਗੁਰਪ੍ਰੀਤ ਸਿੰਘ ਅਤੇ ਉਸ ਦੇ ਦੋਸਤਾਂ ਨੇ ਮਿਲ ਕੇ ਉਹਨਾਂ ਦੇ ਘਰ ਵਿੱਚ ਦਾਖਲ ਹੋ ਕੇ ਗੁਰਮੇਲ ਸਿੰਘ ਨੂੰ ਡਾਂਗਾਂ ਦੇ ਨਾਲ ਬੁਰੀ ਤਰ੍ਹਾਂ ਕੁੱਟਿਆ ਗਿਆ। ਜਿਸ ਦੌਰਾਨ ਉਸ ਦੀ ਡਾਂਗਾਂ ਦੀ ਕੁੱਟ ਨਾ ਸਹਾਰਦੇ ਹੋਏ ਗੁਰਮੇਲ ਸਿੰਘ ਦੀ ਮੌਤ ਹੋ ਗਈ । ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਗੁਰਮੇਲ ਸਿੰਘ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਧਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Last Updated : Sep 16, 2024, 4:53 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.