ਮਾਨਸਾ : ਮਾਨਸਾ ਦੇ ਵੀਆਈਪੀ ਰੋਡ ਅਤੇ ਇਸ ਦੇ ਨਾਲ ਲੱਗਦੀਆਂ ਗਲੀਆਂ ਦੇ ਹਾਲਾਤ ਦੇਖ ਹਰ ਕੋਈ ਹੈਰਾਨ ਹੈ ਕਿਉਂਕਿ ਮਾਨਸਾ ਸ਼ਹਿਰ ਦੀਆਂ ਗਲੀਆਂ ਵਿੱਚ ਭਰੇ ਸੀਵਰੇਜ ਦੇ ਪਾਣੀ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਕਚਹਿਰੀ ਰੋਡ ਤੇ ਖੀਵਾ ਸਟਰੀਟ ਦੇ ਲੋਕਾਂ ਵੱਲੋਂ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ ਕਿ ਸ਼ਹਿਰ ਦਾ ਕੋਈ ਵਾਲੀ ਵਾਰਿਸ ਨਾ ਹੋਣ ਕਾਰਨ ਉਹ ਨਰਕ ਭਰੀ ਜ਼ਿੰਦਗੀ ਜਿਉਣ ਦੇ ਲਈ ਮਜਬੂਰ ਹਨ।
ਗੰਦੇ ਪਾਣੀ ਨਾਲ ਬੇਹਾਲ ਲੋਕ: ਸੀਵਰੇਜ ਦੇ ਪਾਣੀ ਤੋਂ ਮਾਨਸਾ ਸ਼ਹਿਰ ਦੇ ਲੋਕ ਇੰਨੇ ਪਰੇਸ਼ਾਨ ਹਨ ਕਿ ਉਨ੍ਹਾਂ ਨੂੰ ਸੀਵਰੇਜ ਬੋਰਡ ਅਤੇ ਸਰਕਾਰ ਦੇ ਨੁਮਾਇੰਦਿਆਂ ਤੋਂ ਸੁਧਾਰ ਦੀ ਕੋਈ ਆਸ ਨਹੀਂ ਰਹੀ। ਇਸ ਦੇ ਚੱਲਦਿਆਂ ਅੱਜ ਵੀਆਈਪੀ ਰੋਡ ਕਚਹਿਰੀ ਦੇ ਨਜ਼ਦੀਕ ਖੀਵਾ ਸਟਰੀਟ ਅਤੇ ਸਾਬਕਾ ਐਮਐਲਏ ਕਾਮਰੇਡ ਬੂਟਾ ਸਿੰਘ ਵਾਲੀ ਗਲੀ ਚੋਂ ਭਰੇ ਸੀਵਰੇਜ ਦੇ ਪਾਣੀ ਕਾਰਨ ਲੋਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਦੇ ਪਾਣੀ ਕਾਰਨ ਉਨਾਂ ਦੇ ਘਰਾਂ ਵਿੱਚ ਗੰਦੀ ਬਦਬੂ ਆ ਰਹੀ ਹੈ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਇਸ ਸੀਵਰੇਜ ਦੇ ਗੰਦੇ ਪਾਣੀ ਵਿੱਚੋਂ ਲੰਘ ਕੇ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸੀਵਰੇਜ ਦੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਹੈ ਅਤੇ ਇਸ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਉਨ੍ਹਾਂ ਵੱਲੋਂ ਸੀਵਰੇਜ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੀ ਵਾਰ-ਵਾਰ ਧਿਆਨ ਵਿੱਚ ਲਿਆਂਦਾ ਗਿਆ, ਪਰ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਿਹਾ।
- ਕਿਵੇਂ ਰਹੇਗਾ ਅੱਜ ਪੰਜਾਬ 'ਚ ਮੌਸਮ ਦਾ ਮਿਜਾਜ਼; ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਜਾਣੋ ਸਭ ਕੁੱਝ - Heavy Rain Alert In Punjab
- ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਬਣੀ ਵਿਦਿਆਰਥੀਆਂ ਦੀ ਸਹਿਮਤੀ, ਇਨ੍ਹਾਂ ਸ਼ਰਤਾਂ 'ਤੇ ਚੁੱਕਿਆ ਧਰਨਾ - GNDU Protest Over
- ਪੰਜਾਬ ਸਰਕਾਰ ਸਤੰਬਰ ਮਹੀਨੇ ਤੱਕ ਕਰਵਾ ਸਕਦੀ ਹੈ ਪੰਚਾਇਤੀ ਚੋਣਾਂ, AG ਪੰਜਾਬ ਨੇ ਹਾਈਕੋਰਟ 'ਚ ਦਿੱਤੀ ਜਾਣਕਾਰੀ - Punjab panchayat elections
ਨਹੀਂ ਹੋ ਰਹੀ ਕੋਈ ਕਾਰਵਾਈ: ਵਾਰਡ ਦੇ ਮੌਜੂਦਾ ਕੌਂਸਲਰ ਕੁਲਵਿੰਦਰ ਕੌਰ ਮਹਿਤਾ ਨੇ ਵੀ ਇਲਜ਼ਾਮ ਲਾਇਆ ਕਿ ਸੀਵਰੇਜ ਦਾ ਗੰਦਾ ਪਾਣੀ ਕਚਹਿਰੀ ਰੋਡ ਦੀ ਹਰ ਗਲੀ ਦੇ ਵਿੱਚ ਮੌਜੂਦ ਹੈ । ਲੋਕਾਂ ਦੀ ਜਾਨ ਮਾਲ ਦੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਕੋਈ ਪ੍ਰਵਾਹ ਨਹੀਂ, ਕਿਉਂਕਿ ਗੰਦੇ ਪਾਣੀ ਦੇ ਵਿੱਚ ਸਕੂਲੀ ਬੱਚਿਆਂ ਨੂੰ ਲੰਘ ਕੇ ਜਾਣਾ ਪੈਂਦਾ ਹੈ। ਗੰਦੇ ਪਾਣੀ ਦੀ ਗੰਦੀ ਮੁਸ਼ਕ ਕਾਰਨ ਲੋਕਾਂ ਨੂੰ ਆਪਣੀ ਘਰਾਂ ਵਿੱਚ ਬੈਠਣਾ ਵੀ ਮੁਸ਼ਕਿਲ ਹੋ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਜਲ ਦੇ ਹੀ ਪ੍ਰਸ਼ਾਸਨ ਵੱਲੋਂ ਇਸ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਕੀਤਾ ਗਿਆ, ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸ਼ਹਿਰ ਵਾਸੀਆਂ ਵੱਲੋਂ ਸੀਵਰੇਜ ਬੋਰਡ ਅਤੇ ਜਿਲਾ ਪ੍ਰਸ਼ਾਸਨ ਦੇ ਖਿਲਾਫ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋਣਾ ਪਵੇਗਾ।