ਅੰਮ੍ਰਿਤਸਰ : ਡਾਕਟਰ ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਖੰਡਿਤ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਕਾਸ਼ਦੀਪ ਨੂੰ ਜ਼ਿਲ੍ਹਾ ਕੋਰਟ ਦੇ ਵਿੱਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਪੁਲਿਸ ਵੱਲੋਂ ਅਕਾਸ਼ਦੀਪ ਦਾ ਚਾਰ ਦਿਨ ਦਾ ਰਿਮਾਂਡ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਨਵੈਸਟੀਗੇਸ਼ਨ ਕੀਤੀ ਜਾ ਰਹੀ ਹੈ ਜੇ ਕੋਈ ਹੋਰ ਵੀ ਇਸਦੇ ਨਾਲ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਉੱਪਰ ਵੀ ਬਣਦੀ ਦੀ ਕਾਰਵਾਈ ਕੀਤੀ ਜਾਵੇਗੀ।
ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਨੂੰ ਖੰਡਿਤ ਕਰਨ ਦੀ ਕੀਤੀ ਸੀ ਕੋਸ਼ਿਸ਼
ਦੱਸ ਦਈਏ ਅੰਮ੍ਰਿਤਸਰ ਬੀਤੇ ਦਿਨ੍ਹੀਂ ਗਣਤੰਤਰ ਦਿਵਸ ਵਾਲੇ ਦਿਨ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਨੂੰ ਖੰਡਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਇਸ ਨੌਜਵਾਨ ਵੱਲੋਂ ਉਸ ਨੂੰ ਖੰਡਿਤ ਕੀਤਾ ਜਾ ਰਿਹਾ ਸੀ ਤਾਂ ਰਾਹਗੀਰ ਨੇ ਵੇਖਿਆ ਅਤੇ ਉਸ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਜਿਸ ਦੇ ਚਲਦੇ ਅੱਜ ਅੰਮ੍ਰਿਤਸਰ ਪੂਰੀ ਤਰ੍ਹਾਂ ਬੰਦ ਰਿਹਾ। ਇਸ ਨੌਜਵਾਨ ਕਰਕੇ ਅੱਜ ਸਾਰਾ ਅੰਮ੍ਰਿਤਸਰ ਸ਼ਹਿਰ ਬੰਦ ਰਿਹਾ ਅਤੇ ਜਗ੍ਹਾ-ਜਗ੍ਹਾ ਟਰੈਫਿਕ ਜਾਮ ਰਹੀ। ਇਸ ਦੌਰਾਨ ਲੋਕਾਂ ਨੇ ਸੜਕਾਂ 'ਤੇ ਉਤਰ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਅਕਾਸ਼ਦੀਪ ਨੂੰ ਅਦਾਲਤ ਵਿੱਚ ਕੀਤਾ ਗਿਆ ਪੇਸ਼
ਇਸੇ ਤਹਿਤ ਪੁਲਿਸ ਵੱਲੋਂ ਅੱਜ ਮੁਲਜ਼ਮ ਅਕਾਸ਼ਦੀਪ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸ ਨੂੰ ਚਾਰ ਦਿਨ ਦੇ ਰਿਮਾਂਡ ਉੱਤੇ ਭੇਜਿਆ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਅੱਜ ਅਕਾਸ਼ਦੀਪ ਜੋ ਕਿ ਧਰਮਕੋਟ ਦਾ ਰਹਿਣ ਵਾਲਾ ਹੈ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ ਅਦਾਲਤ ਵੱਲੋਂ ਚਾਰ ਦਿਨ ਦਾ ਰਿਮਾਂਡ ਪੁਲਿਸ ਨੂੰ ਸੌਂਪਿਆ ਗਿਆ ਹੈ। ਉਹਨਾਂ ਕਿਹਾ ਕਿ ਰਿਮਾਂਡ ਦੌਰਾਨ ਇਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਸ ਦੇ ਨਾਲ ਹੋਰ ਕੌਣ-ਕੌਣ ਸ਼ਾਮਿਲ ਹੈ ਅਤੇ ਇਸ ਨੇ ਕਿਸ ਦੇ ਕਹਿਣ ਉੱਤੇ ਇਹ ਕੰਮ ਕੀਤਾ ਸੀ, ਇਸ ਦਾ ਵੀ ਪਤਾ ਲਗਾਇਆ ਜਾਵੇਗਾ।
ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਤੋੜਨ ਦੀ ਘਟਨਾ 'ਤੇ ਮੁੱਖ ਮੰਤਰੀ ਮਾਨ ਨੇ ਸਖ਼ਤ ਐਕਸ਼ਨ ਲੈਣ ਦੀ ਗੱਲ ਕਹੀ ਹੈ। ਸੋਸ਼ਲ ਮੀਡੀਆ ਐਕਸ (ਟਵੀਟ) ਉੱਤੇ ਮੁੱਖ ਮੰਤਰੀ ਮਾਨ ਨੇ ਲਿਖਿਆ "ਇਹ ਘਟਨਾ ਬੇਹੱਦ ਨਿੰਦਣਯੋਗ ਹੈ ਅਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸ ਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।"
ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ…
— Bhagwant Mann (@BhagwantMann) January 27, 2025
ਇਹ ਸੀ ਪੂਰਾ ਮਾਮਲਾ
ਦਰਅਸਲ ਇੱਕ ਸ਼ਖ਼ਸ ਪੌੜੀ ਲਗਾ ਮੂਰਤੀ ਉੱਪਰ ਚੜ੍ਹ ਗਿਆ ਅਤੇ ਫਿਰ ਹਥੌੜੇ ਨਾਲ ਮੂਰਤੀ ਨੂੰ ਤੋੜਣ ਲੱਗਾ, ਤਾਂ ਲੋਕਾਂ ਨੇ ਉਸ ਨੂੰ ਫੜ੍ਹ ਲਿਆ। ਹਾਲਾਂਕਿ ਸ਼ਰਾਰਤੀ ਅਨਸਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਇਸ ਘਟਨਾ ਤੋਂ ਬਾਅਦ ਦਲਿਤ ਭਾਈਚਾਰੇ ਵੱਲੋਂ ਰੋਸ ਜਤਾਇਆ ਜਾ ਰਿਹਾ। ਜਾਣਕਾਰੀ ਮੁਤਾਬਿਕ ਮੂਰਤੀ ਤੋੜਨ ਵਾਲਾ ਨੌਜਵਾਨ ਮੋਗਾ ਦੇ ਧਰਮਕੋਟ ਦਾ ਰਹਿਣ ਵਾਲਾ ਹੈ। ਜਿਸ ਨੂੰ ਪੁਲਿਸ ਨੇ ਕਾਬੂ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਇਹ ਸਾਫ ਨਹੀਂ ਹੋ ਸਕਿਆ ਕਿ ਇਸ ਨੇ ਇੰਨੀ ਵੱਡੀ ਘਟਨਾ ਨੂੰ ਅੰਜਾਮ ਕਿਉਂ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਇਕ ਆਖ਼ਿਰ ਇਸ ਨੌਜਵਾਨ ਨੇ ਘਟਨਾ ਨੂੰ ਅੰਜਾਮ ਕਿਉਂ ਦਿੱਤਾ ਅਤੇ ਇਸ ਦੇ ਪਿੱਛੇ ਹੋਰ ਕੌਣ ਲੋਕ ਸ਼ਾਮਿਲ ਹਨ।
- ਡਾ. ਅੰਬੇਡਕਰ ਦਾ ਬੁੱਤ ਤੋੜਨ ਵਾਲੇ ਦੀ ਮਾਂ ਆਈ ਕੈਮਰੇ ਸਾਹਮਣੇ, ਰੋ-ਰੋ ਕੇ ਬੋਲੀ- ਸਾਡਾ ਉਸ ਨਾਲ ਕੋਈ ਸਬੰਧ ਨਹੀਂ, ਜੋ ਸਜ਼ਾ ਦੇਣੀ ਹੈ ਦੇ ਦਿਓ
- ਡਾ. ਅੰਬੇਡਕਰ ਦੀ ਮੂਰਤੀ ਤੋੜਨ 'ਤੇ ਭੜਕੇ ਕਾਂਗਰਸੀ, ਮੁੱਖ ਮੰਤਰੀ ਮਾਨ ਨੇ ਕਿਹਾ- ਮਿਲੇਗੀ ਸਖ਼ਤ ਸਜ਼ਾ
- SC ਭਾਈਚਾਰੇ ਨੇ ਕੀਤਾ ਅੰਮ੍ਰਿਤਸਰ ਬੰਦ, ਕਾਂਗਰਸੀ ਆਗੂਆਂ ਨੇ ਦੁੱਧ ਨਾਲ ਧੋਤਾ ਡਾ. ਅੰਬੇਡਕਰ ਦਾ ਬੁੱਤ, ਜਥੇਦਾਰ ਨੇ ਵੀ ਕੀਤੀ ਅਪੀਲ