ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਪਲਾਜਾ ਦੇ ਬਾਹਰ ਪੁਲਿਸ ਮੁਲਾਜ਼ਮ ਦੀ ਪਿਸਤੌਲ ਖੋਹ ਕੇ ਖ਼ੁਦ ਨੂੰ ਗੋਲੀ ਮਾਰਨ ਵਾਲੇ ਵਿਅਕਤੀ ਦੀ ਪਛਾਣ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਕਿ ਮ੍ਰਿਤਕ ਹਰੀ ਪ੍ਰਸ਼ਾਦ ਤਾਮਿਲਨਾਡੂ ਦਾ ਰਹਿਣ ਵਾਲਾ ਸੀ। ਪੁਲਿਸ ਨੇ ਮ੍ਰਿਤਕ ਹਰੀ ਪ੍ਰਸ਼ਾਦ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਆਉਣ ਤੋਂ ਬਾਅਦ ਹਰੀ ਪ੍ਰਸ਼ਾਦ ਦਾ ਪੋਸਟਮਾਰਟਮ ਕੀਤਾ ਜਾਵੇਗਾ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।
ਮ੍ਰਿਤਕ ਡਿਪਰੈਸ਼ਨ ਦਾ ਸ਼ਿਕਾਰ
ਜਾਣਕਾਰੀ ਮੁਤਾਬਿਕ ਮ੍ਰਿਤਕ ਡਿਪਰੈਸ਼ਨ ਵਿੱਚ ਰਹਿੰਦਾ ਸੀ ਤੇ ਕਈ ਵਾਰ ਘਰੋਂ ਕਿੰਨੇ-ਕਿੰਨੇ ਦਿਨ ਬਾਹਰ ਚਲਾ ਜਾਂਦਾ ਸੀ, ਇਸ ਮੌਕੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਚੱਲ ਰਹੀ ਹੈ, ਉਨ੍ਹਾਂ ਦੀ ਭਾਸ਼ਾ ਸਮਝ ਨਾ ਆਉਣ ਕਰਕੇ ਥੋੜੀ ਬਹੁਤੀ ਮੁਸ਼ਕਿਲ ਆ ਰਹੀ ਹੈ। ਦੱਸ ਦਈਏ ਕਿ ਪਿਛਲੇ ਦਿਨੀ ਹਰੀ ਪ੍ਰਸ਼ਾਦ ਨੇ ਗੋਲਡਨ ਟੈਂਪਲ ਪਲਾਜ਼ਾ ਦੇ ਬਾਹਰ ਏਐਸ ਆਈ ਦੀ ਪਿਸਤੌਲ ਖੋਹ ਕੇ ਖ਼ੁਦ ਨੂੰ ਗੋਲ਼ੀ ਮਾਰ ਲਈ ਸੀ।
ਮ੍ਰਿਤਕ ਦੀ ਕਿਵੇਂ ਹੋਈ ਪਛਾਣ
ਪੁਲਿਸ ਮੁਤਾਬਿਕ ਗੋਂਡਾ ਜ਼ਿਲ੍ਹੇ ਦੇ ਇੱਕ ਵਿਅਕਤੀ (ਜੋ ਕਿ ਇਸ ਦੇ ਪਰਿਵਾਰਿਕ ਮੈਂਬਰਾਂ ਦੀ ਜਾਣਕਾਰੀ ਰੱਖਦਾ ਹੈ) ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਅੰਮ੍ਰਿਤਸਰ ਘੁੰਮਣ ਦੇ ਲਈ ਆਇਆ ਸੀ ਤੇ ਇਹ ਡਿਪਰੈਸ਼ਨ ਵਿੱਚ ਰਹਿੰਦਾ ਹੈ, ਇਹ ਕਈ ਕਈ ਦਿਨ ਆਪਣੇ ਘਰੋਂ ਬਾਹਰ ਚਲਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਸ ਦੇ ਪਰਿਵਾਰਿਕ ਮੈਂਬਰ ਆ ਰਹੇ ਨੇ ਅਤੇ ਇਹ ਆਈਸਕ੍ਰੀਮ ਫੈਕਟਰੀ ਵਿੱਚ ਕੰਮ ਕਰਦਾ ਸੀ। ਇਸ ਦੀ ਉਮਰ 31 ਸਾਲ ਦੇ ਕਰੀਬ ਹੈ। ਮ੍ਰਿਤਕ ਦੇ ਦੋ ਭਰਾ ਹੋਰ ਹਨ , ਜਦਕਿ ਇਸਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਇਸਦਾ ਅੰਤਿਮ ਸਸਕਾਰ ਅੰਮ੍ਰਿਤਸਰ ਵਿੱਚ ਹੀ ਕੀਤਾ ਜਾਵੇਗਾ।
- ਅੰਮ੍ਰਿਤਸਰ ਸੈਂਟਰਲ ਜ਼ੇਲ੍ਹ 'ਚ ਹਵਾਲਾਤੀ ਦੀ ਹੋਈ ਮੌਤ, ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਲਾਏ ਇਲਜ਼ਾਮ - Hawalati died
- ਗੁਰੂ ਨਾਨਕ ਦੇਵ ਹਸਪਤਾਲ ਦੇ ਦੇਖ ਲਓ ਹਾਲ! ਵ੍ਹੀਲ ਚੇਅਰ ਨੂੰ ਲੱਗੇ ਜਿੰਦਰੇ, ਮੋਢਿਆਂ 'ਤੇ ਚੁੱਕਣਾ ਪਿਆ ਮਰੀਜ਼ - Locks on the wheelchair
- ਪੁਲਿਸ ਨੇ ਸੁਲਝਾਇਆ ਕੱਥੂਨੰਗਲ ਨੰਬਰਦਾਰ ਕਤਲ ਮਾਮਲਾ: ਪੁਲਿਸ ਨੇ 24 ਘੰਟਿਆਂ ਤੋਂ ਪਹਿਲਾਂ ਹੀ ਗ੍ਰਿਫਤਾਰ ਕੀਤੇ ਮੁਲਜ਼ਮ - NAMBARDAR MURDER CASE