ਫਰੀਦਕੋਟ : ਫਰੀਦਕੋਟ ਦੇ ਇੱਕ ਵਿਅਕਤੀ ਵੱਲੋਂ ਪੁਲਿਸ ਨੂੰ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਉਸਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਕਿ ਉਸ ਦੀ ਲੜਕੀ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਵਾਇਰਲ ਕਰ ਦਿੱਤੀਆਂ ਜਾਣਗੀਆਂ। ਜੇਕਰ ਅਜਿਹਾ ਹੋਣ ਤੋਂ ਰੋਕਣਾ ਹੈ, ਤਾਂ ਉਨ੍ਹਾਂ ਨੂੰ 6 ਲੱਖ ਰੁਪਏ ਦਿੱਤੇ ਜਾਣ। ਸ਼ਿਕਾਇਤ ਤੋਂ ਬਾਅਦ ਪੁਲਿਸ ਵੱਲੋਂ ਇਸ ਸਬੰਧੀ ਟੈਕਨੀਕਲ ਸੈਲ ਦੀ ਮਦਦ ਦੇ ਨਾਲ ਪਤਾ ਲਗਾਇਆ ਕਿ ਲੋਕਲ ਲੜਕੇ ਵੱਲੋਂ ਹੀ ਸ਼ਿਕਾਇਤ ਕਰਤਾ ਨੂੰ ਫੋਨ ਕਾਲ ਕਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਜਿਸ ਨੂੰ ਟਰੇਸ ਕਰਨ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਆਪਣੇ ਆਪ ਨੂੰ ਗੋਲਡੀ ਬਰਾੜ ਦੱਸ ਰਿਹਾ: ਦੱਸਣਯੋਗ ਹੈ ਕਿ ਇਹ ਫੋਟੋਆਂ ਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਉੱਤੇ ਫਿਰੌਤੀ ਮੰਗਣ ਵਾਲਾ ਵਿਅਕਤੀ ਆਪਣੇ ਆਪ ਨੂੰ ਗੋਲਡੀ ਬਰਾੜ ਦੱਸ ਰਿਹਾ ਸੀ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਨ ਲਈ ਟੈਕਨੀਕਲ ਸੈੱਲ ਦੀ ਮਦਦ ਲਈ ਗਈ। ਇਸ ਤੋਂ ਬਾਅਦ ਜਾਣਕਾਰੀ ਸਾਹਮਣੇ ਆਈ ਕਿ ਨਿਖਿਲ ਨਾਮਕ ਦਾ ਲੜਕਾ ਜਿਸ ਵੱਲੋਂ ਇੱਕ ਐਪ ਜ਼ਰੀਏ ਵਿਦੇਸ਼ੀ ਨੰਬਰ ਆਪਣੇ ਮੋਬਾਈਲ 'ਚ ਇੰਸਟਾਲ ਕਰਕੇ ਕਾਲ ਕਰਕੇ ਧਮਕੀਆਂ ਦਿੰਦਾ ਸੀ ਕਿ ਉਹ ਉਨ੍ਹਾਂ ਦੀ ਲੜਕੀ ਦੀਆਂ ਅਸ਼ਲੀਲ ਵੀਡੀਓ ਵਾਇਰਲ ਕਰ ਦੇਵੇਗਾ ਨਹੀਂ ਤਾਂ ਉਸਨੂੰ ਛੇ ਲੱਖ ਰੁਪਏ ਦਿੱਤੇ ਜਾਣ ਨਾਲ ਹੀ ਉਹ ਆਪਣੇ ਆਪ ਨੂੰ ਗੋਲਡੀ ਬਰਾੜ ਦੇ ਗਿਰੋਹ ਦਾ ਗੁਰਗਾ ਦੱਸਦਾ ਸੀ। ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਅੱਤਿਆਚਾਰ ਦਾ ਹਾਈਕੋਰਟ ਨੂੰ ਲੈਣਾ ਚਾਹੀਦਾ ਹੈ ਨੋਟਿਸ
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਆਇਆ ਹਾਰਟ ਅਟੈਕ, ਬਠਿੰਡਾ ਦੇ ICU 'ਚ ਦਾਖਲ
ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਨੌਜਵਾਨ ਖਿਲਾਫ ਕੋਈ ਵੀ ਪੁਰਾਣ ਅਪਰਾਧਿਕ ਰਿਕਾਰਡ ਨਹੀਂ ਮਿਲਿਆ। ਇਹ ਬੇਹੱਦ ਆਮ ਪਰਿਵਾਰ ਨਾਲ ਸਬੰਧ ਰੱਖਦਾ ਹੈ ਜਿਸ ਦੇ ਮੋਬਾਈਲ ਫੋਨ ਵੀ ਜ਼ਬਤ ਕਰ ਲਏ ਗਏ ਹਨ, ਜਿਨ੍ਹਾਂ ਦਾ ਇਸਤੇਮਾਲ ਕਾਲ ਕਰਨ ਲਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਗੋਲਡੀ ਬਰਾੜ ਨਾਲ ਇਸ ਦਾ ਕੋਈ ਸਬੰਧ ਸਾਹਮਣੇ ਨਹੀਂ ਆਇਆ ਅਤੇ ਨਾ ਹੀ ਲੜਕੀ ਦੀਆਂ ਕੋਈ ਫੋਟੋਆਂ ਉਸਦੇ ਕੋਲੋ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਆਰੋਪੀ ਨੂੰ ਪੁਲਿਸ ਰਿਮਾਂਡ ਤੇ ਲੇਕੇ ਹੋਰ ਜਾਣਕਰੀ ਇਕੱਤਰ ਕੀਤੀ ਜਾਣੀ ਹੈ ਅਤੇ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਪਾਈ ਗਈ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।