ਮਾਨਸਾ: ਕਹਿੰਦੇ ਨੇ ਜੁਰਮ ਕਰਨ ਵਾਲਾ ਕਿਨਾਂ ਵੀ ਸ਼ਾਤਿਰ ਕਿਊਂ ਨਾ ਹੋਵੇ ਉਹ ਕਾਨੂੰਨ ਦੀ ਪਕੜ ਤੋਂ ਦੂਰ ਨਹੀਂ ਰਹਿ ਸਕਦਾ। ਅਜਿਹਾ ਹੀ ਮਾਮਲਾ ਮਾਨਸਾ ਪੁਲਿਸ ਨੇ ਸੁਲਝਾਇਆ ਹੈ ਜਿਥੇ, ਸੋਸ਼ਲ ਮੀਡੀਆ ਦੇ ਜਰੀਏ 30 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਇੱਕ ਨੌਜਵਾਨ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਉਕਤ ਨੌਜਵਾਨ ਗੈਂਗਸਟਰਾਂ ਨੂੰ ਫੋਲੋ ਕਰਦਾ ਹੈ ਅਤੇ ਰਾਤੋਂ ਰਾਤ ਅਮੀਰ ਬਣਨ ਦੇ ਸੁਪਨੇ ਨੂੰ ਲੈ ਕੇ ਸੋਸ਼ਲ ਮੀਡੀਆ ਦੇ ਜਰੀਏ ਫਿਰੌਤੀ ਮੰਗ ਰਿਹਾ ਸੀ।
ਦੋ ਪੁੱਤਰਾਂ ਨੂੰ ਮਾਰਨ ਦੀ ਦਿੱਤੀ ਧਮਕੀ : ਐਸਐਸਪੀ ਮਾਨਸਾ ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਮਨਜਿੰਦਰ ਸਿੰਘ ਵਾਸੀ ਮਾਖਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ, ਕਿ ਉਸ ਨੂੰ ਇੱਕ ਵਿਅਕਤੀ ਸੋਸ਼ਲ ਮੀਡੀਆ ਦੇ 30 ਲੱਖ ਰੁਪਏ ਦੀ ਫਿਰੌਤੀ ਮੰਗ ਰਿਹਾ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਉਹਨਾਂ ਦੇ ਦੋਨੋਂ ਬੇਟਿਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਦੇਤੇਜਾਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਤੁਰੰਤ ਇਸ ਮਾਮਲੇ ਨੂੰ ਗੰਭੀਰਤਾ ਦੇ ਨਾਲ ਲੈਂਦੇ ਹੋਏ ਬਠਿੰਡਾ ਵਾਸੀ ਇੱਕ ਨੌਜਵਾਨ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਵੱਖ ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
- "ਕੰਗਨਾ ਬਾਜ ਆ ਜਾਏ ..." ਕੰਗਨਾ ਰਣੌਤ ਨੂੰ ਲੈ ਕੇ ਸਾਬਕਾ ਸਪੀਕਰ ਰਾਣਾ ਕੇਪੀ ਨੇ ਭਾਜਪਾ ਨੂੰ ਦਿੱਤੀ ਇਹ ਸਲਾਹ - Kanwarpal Singh Rana On Kangana
- ਲਾਈਵ ਕਿਸਾਨਾਂ ਨੇ ਚੰਡੀਗੜ੍ਹ 'ਚ ਲਾਇਆ ਪੱਕਾ ਧਰਨਾ; ਸੈਕਟਰ 34 'ਚ ਕਿਸਾਨ ਜਥੇਬੰਦੀਆਂ ਦਾ ਇੱਕਠ, ਟ੍ਰੈਫਿਕ ਐਡਵਾਇਜ਼ਰੀ ਜਾਰੀ - Punjab Vidhan Sabha Session
- ਬਠਿੰਡਾ ਦੇ ਗੁਰਦੁਆਰਾ ਸਾਹਿਬ ਦੀ ਭੰਨ-ਤੋੜ ਦਾ ਮਾਮਲਾ, ਪੁਲਿਸ ਨੇ ਕੁਝ ਹੀ ਘੰਟਿਆਂ 'ਚ ਕੀਤਾ ਮੁਲਜ਼ਮ ਗਿਰਫ਼ਤਾਰ - GURUDWARA SAHIB BATHINDA
ਰਾਤੋਂ ਰਾਤ ਅਮੀਰ ਬਣਨ ਦੇ ਚੱਕਰ ਵਿੱਚ ਫਿਰੌਤੀ ਮੰਗ ਰਿਹਾ ਸੀ ਮੁਲਜ਼ਮ : ਉਹਨਾਂ ਦੱਸਿਆ ਕਿ ਇਹ ਨੌਜਵਾਨ ਬੀਏ ਦੀ ਪੜ੍ਹਾਈ ਕਰ ਰਿਹਾ ਹੈ ਅਤੇ ਰਾਤੋਂ ਰਾਤ ਅਮੀਰ ਬਣਨ ਦੇ ਚੱਕਰ ਵਿੱਚ ਫਿਰੌਤੀ ਮੰਗ ਰਿਹਾ ਸੀ ਉਹਨਾਂ ਦੱਸਿਆ ਕਿ ਇਸ ਨੌਜਵਾਨ ਨੇ ਆਪਣੇ ਹੀ ਇੱਕ ਦੂਰ ਦੇ ਰਿਸ਼ਤੇਦਾਰ ਤੋਂ ਫਿਰੌਤੀ ਦੇ ਲਈ ਫੋਨ ਕੀਤਾ ਸੀ ਅਤੇ ਇਹ ਉਸ ਵਿਅਕਤੀ ਦੇ ਦੋਨੋਂ ਬੇਟਿਆਂ ਦੇ ਨਾਮ ਵੀ ਜਾਣਦਾ ਸੀ ਜਿਨਾਂ ਨੂੰ ਮਾਰਨ ਦੀ ਧਮਕੀ ਦੇ ਰਿਹਾ ਸੀ ਐਸਐਸਪੀ ਨੇ ਦੱਸਿਆ ਕਿ ਉਕਤ ਨੌਜਵਾਨ ਗੈਂਗਸਟਰਾਂ ਨੂੰ ਫੋਲੋ ਕਰਦਾ ਹੈ ਅਤੇ ਰਾਤੋ ਰਾਤ ਅਮੀਰ ਬਣਨ ਦੇ ਸੁਪਨੇ ਦੇ ਚਲਦਿਆਂ ਹੀ ਮਾਨਸਾ ਦੇ ਪਿੰਡ ਮਾਖਾ ਵਾਸੀ ਮਨਜਿੰਦਰ ਸਿੰਘ ਨੂੰ ਸੋਸ਼ਲ ਮੀਡੀਆ ਦੇ ਜਰੀਏ ਧਮਕੀਆਂ ਦੇ ਕੇ 30 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਜਿਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।