ਬਠਿੰਡਾ: ਨਸ਼ੇ ਅਤੇ ਮੋਬਾਇਲ ਫੋਨਾਂ ਨੂੰ ਲੈ ਕੇ ਆਏ ਦਿਨ ਸੁਰਖੀਆਂ ਵਿੱਚ ਰਹਿਣ ਵਾਲੀ ਬਠਿੰਡਾ ਦੀ ਹਾਈ ਸਿਕਿਓਰਿਟੀ ਜੇਲ੍ਹ ਵਿੱਚ ਅੱਜ ਪੁਲਿਸ ਵੱਲੋਂ ਦਿਨ ਚੜਨ ਤੋਂ ਪਹਿਲਾਂ ਹੀ ਦਬਿਸ਼ ਦਿੱਤੀ ਗਈ। ਐਸਪੀ ਸਿਟੀ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਠ ਡੀਐਸਪੀ ਅਤੇ ਵੱਖ-ਵੱਖ ਥਾਣਿਆਂ ਦੇ ਮੁਖੀਆਂ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਦਾ ਕੋਨਾ-ਕੋਨਾ ਛਾਣਿਆ। ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਹਨਾਂ ਵੱਲੋਂ ਲਗਾਤਾਰ ਕਾਸੋ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਚ ਅਭਿਆਨ: ਇਸੇ ਲੜੀ ਤਹਿਤ ਅੱਜ ਉਹਨਾਂ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਕਰੀਬ ਚਾਰ ਘੰਟੇ ਸਰਚ ਆਪਰੇਸ਼ਨ ਚਲਾਇਆ ਗਿਆ ਹੈ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਚ ਅਭਿਆਨ ਲਗਾਤਾਰ ਜਾਰੀ ਰਹਿਣਗੇ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇੱਥੇ ਦੱਸਣਯੋਗ ਹੈ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਚਾਰ ਦਰਜਨ ਦੇ ਕਰੀਬ ਏ ਬੀ ਅਤੇ ਸੀ ਕੈਟਾਗਰੀ ਦੇ ਗੈਂਗਸਟਰ ਬੰਦ ਹਨ ਅਤੇ ਆਏ ਦਿਨ ਕਿਸੇ ਨਾ ਕਿਸੇ ਕਾਰਨ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰਖੀਆਂ ਵਿੱਚ ਰਹਿੰਦੀ ਹੈ।
- ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ ਵਿੱਚ ਹੋਈ ਗੜ੍ਹੇਮਾਰੀ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ - Weather Changed In Punjab
- ਲੁਧਿਆਣਾ 'ਚ ਘਟਦੀ ਜਾ ਰਹੀ ਵੋਟ ਫੀਸਦ ਲੋਕਤੰਤਰ ਦੇ ਲਈ ਚਿੰਤਾ ਦਾ ਵਿਸ਼ਾ, ਮੁੱਖ ਚੋਣ ਅਫਸਰ ਨੇ ਵੋਟਰਾਂ ਨੂੰ ਕੀਤੀ ਖ਼ਾਸ ਅਪੀਲ - Decreasing vote percentage
- ਸ੍ਰੀ ਅਨੰਦਪੁਰ ਸਾਹਿਬ ਦੇ ਫੌਜੀ ਸੁਖਵਿੰਦਰ ਸਿੰਘ ਦੀ ਡਿਊਟੀ ਦੌਰਾਨ ਹੋਈ ਮੌਤ ਦਾ ਮਾਮਲਾ ਗਰਮਾਇਆ, ਪਰਿਵਾਰ ਨੇ ਇੰਡੀਅਨ ਆਰਮੀ ਉੱਤੇ ਲਾਏ ਗੰਭੀਰ ਇਲਜ਼ਾਮ - family questioned the Indian Army
ਬਰਾਮਦਗੀ ਬਾਰੇ ਬਾਅਦ 'ਚ ਖੁਲਾਸਾ: ਐਸਪੀ ਸਿਟੀ ਨਰਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਇਹ ਸਰਚ ਆਪ੍ਰੇਸ਼ਨ ਜੇਲ੍ਹ ਅਧਿਕਾਰੀਆਂ ਦੀ ਸ਼ਮੂਲੀਅਤ ਨਾਲ ਚਲਾਇਆ ਗਿਆ। ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਇਸ ਲੰਮੇਂ ਸਰਚ ਆਪ੍ਰੇਸ਼ਨ ਦੌਰਾਨ ਜੇਲ੍ਹ ਵਿੱਚੋਂ ਜੋ ਵੀ ਬਰਾਮਦ ਹੋਇਆ ਹੈ ਉਸ ਸਬੰਧੀ ਫਿਲਹਾਲ ਕੁੱਝ ਵੀ ਜਨਤਕ ਨਹੀਂ ਕੀਤਾ ਜਾਵੇਗਾ ਅਤੇ ਸਮਾਂ ਆਉਣ ਉੱਤੇ ਇਸ ਸਬੰਧੀ ਸਭ ਨੂੰ ਜਾਣੂ ਕਰਵਾਇਆ ਜਾਵੇਗਾ।