ETV Bharat / state

ਰਾਹੁਲ ਗਾਂਧੀ ਦਾ ਵਿਰੋਧ ਕਰਨ ਜਾ ਰਹੇ 1984 ਪੀੜਤਾਂ ਨੂੰ ਪੁਲਿਸ ਨੇ ਰੋਕਿਆ, ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ - protest against Rahul Gandhi - PROTEST AGAINST RAHUL GANDHI

ਲੁਧਿਆਣਾ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਪਹੁੰਚਣ ਤੋਂ ਬਾਅਦ 1984 ਸਿੱਖ ਨਸਲਕੁਸ਼ੀ ਦੇ ਪੀੜਤਾਂ ਨੇ ਵਿਰੋਧ ਕਰਨ ਲਈ ਕਾਂਗਰਸ ਦੀ ਰੈਲੀ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰਾਹ ਵਿੱਚ ਹੀ ਰੋਕ ਦਿੱਤਾ।

1984 VICTIMS
ਰਾਹੁਲ ਗਾਂਧੀ ਦਾ ਵਿਰੋਧ ਕਰਨ ਜਾ ਰਹੇ 1984 ਪੀੜਤਾਂ ਨੂੰ ਪੁਲਿਸ ਨੇ ਰੋਕਿਆ (ਲੁਧਿਆਣਾ ਰਿਪੋਟਰ)
author img

By ETV Bharat Punjabi Team

Published : May 29, 2024, 6:27 PM IST

ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਧੱਕਾ ਮੁੱਕੀ (ਲੁਧਿਆਣਾ ਰਿਪੋਟਰ)

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਰਾਹੁਲ ਗਾਂਧੀ ਦੀ ਰੈਲੀ ਸੀ ਅਤੇ ਇਸ ਤੋਂ ਪਹਿਲਾਂ 1984 ਸਿੱਖ ਕਤਲੇਆਮ ਪੀੜਤਾਂ ਵੱਲੋਂ ਰਾਹੁਲ ਗਾਂਧੀ ਦਾ ਵਿਰੋਧ ਕਰਨ ਦੇ ਲਈ ਉਹਨਾਂ ਦੀ ਰੈਲੀ ਵਾਲੀ ਥਾਂ ਉੱਤੇ ਪਹੁੰਚਣ ਦੇ ਲਈ ਕੋਸ਼ਿਸ਼ ਕੀਤੀ ਗਈ ਪਰ ਲੁਧਿਆਣਾ ਪੁਲਿਸ ਵੱਲੋਂ ਉਹਨਾਂ ਨੂੰ ਰਾਹ ਵਿੱਚ ਹੀ ਰੋਕ ਲਿਆ ਗਿਆ। ਇਸ ਦੌਰਾਨ 1984 ਪੀੜਤਾਂ ਵੱਲੋਂ ਰਾਹ ਦੇ ਵਿੱਚ ਹੀ ਕਾਂਗਰਸ ਦੇ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਅਤੇ ਨਾਰੇਬਾਜ਼ੀ ਕੀਤੀ ਗਈ। ਇਸ ਦੌਰਾਨ ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਦੇ ਵਿਚਕਾਰ ਧੱਕਾ ਮੁੱਕੀ ਵੀ ਹੋਈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਭਾਜਪਾ ਦੇ ਆਗੂਆਂ ਵੱਲੋਂ ਸਵਾਲ ਵੀ ਖੜੇ ਕੀਤੇ ਜਾ ਰਹੇ ਹਨ।

ਕਾਂਗਰਸੀਆਂ ਦਾ ਲਗਾਤਾਰ ਵਿਰੋਧ: 1984 ਪੀੜਤਾਂ ਵੱਲੋਂ ਪਹਿਲਾਂ ਵੀ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵਿਰੋਧ ਕੀਤਾ ਜਾ ਰਿਹਾ ਸੀ। ਜਦੋਂ ਰਾਜਾ ਵੜਿੰਗ ਨੂੰ ਟਿਕਟ ਮਿਲੀ ਸੀ ਅਤੇ ਉਹ ਲੁਧਿਆਣਾ ਪਹਿਲੀ ਵਾਰ ਆਏ ਸੀ, ਉਦੋਂ ਵੀ 1984 ਪੀੜਤਾਂ ਨੇ ਰਾਜਾ ਵੜਿੰਗ ਦਾ ਡਟ ਕੇ ਵਿਰੋਧ ਕੀਤਾ ਸੀ ਅਤੇ ਅੱਜ ਵੀ ਉਹ ਰਾਹੁਲ ਗਾਂਧੀ ਦਾ ਵਿਰੋਧ ਕਰਨ ਲਈ ਜਾ ਰਹੇ ਸਨ। ਉਹਨਾਂ ਨੂੰ ਪਹਿਲਾਂ ਹੀ ਰੋਕ ਲਿਆ ਗਿਆ। ਹਾਲਾਂਕਿ ਇਸ ਦੌਰਾਨ ਏਸੀਪੀ ਸੰਦੀਪ ਵਡੇਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਉਹ ਸਿਰਫ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਲਈ ਆਏ ਹਨ।

ਪੰਜਾਬ ਸਰਕਾਰ ਉੱਤੇ ਇਲਜ਼ਾਮ: ਇਸ ਦੌਰਾਨ ਗਰਮੀ ਦੇ ਵਿੱਚ ਇੱਕ ਪ੍ਰਦਰਸ਼ਨਕਾਰੀ ਸੜਕ ਉੱਤੇ ਗਿਰ ਗਏ ਅਤੇ ਉਨ੍ਹਾਂ ਨੂੰ ਸਾਥੀ ਪ੍ਰਦਰਸ਼ਨਕਾਰੀ ਪਾਣੀ ਪਿਲਾਉਂਦੇ ਹੋਏ ਵਿਖਾਈ ਦਿੱਤੇ। ਲਗਾਤਾਰ ਸੋਸ਼ਲ ਮੀਡੀਆ ਉੱਤੇ ਇਹ ਵੀਡੀਓ ਵਾਇਰਲ ਹੋ ਰਹੀ ਹੈ। ਇਸ ਤੋਂ ਪਹਿਲਾਂ 1984 ਦੰਗਾ ਪੀੜਤ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਉਹਨਾਂ ਵੱਲੋਂ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕੀਤਾ ਜਾਣਾ ਸੀ ਪਰ ਪੁਲਿਸ ਨੇ ਜਾਣ ਬੁਝ ਕੇ ਉਹਨਾਂ ਨੂੰ ਰੋਕ ਲਿਆ ਅਤੇ ਉਹਨਾਂ ਤੇ ਲਾਠੀ ਚਾਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਕਾਂਗਰਸ ਦਾ ਸਾਥ ਦੇ ਰਹੀ ਹੈ ਅੰਦਰ ਖਾਤੇ ਹੋਏ ਦੋਵੇਂ ਹੀ ਪਾਰਟੀਆਂ ਮਿਲੀਆਂ ਜੁਲੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.