ਅੰਮ੍ਰਿਤਸਰ: ਅੰਮ੍ਰਿਤਸਰ ਲੋਕ ਸਭਾ ਹਲਕੇ ਦੀਆਂ ਚੋਣਾਂ ਲੜਨ ਲਈ ਕੱਲ ਭਾਵ 7 ਮਈ ਤੋਂ ਲੈ ਕੇ 14 ਮਈ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਸਕਣਗੇ। ਇਹ ਨਾਮਜ਼ਦਗੀ ਡਿਪਟੀ ਕਮਿਸ਼ਨਰ ਦਫਤਰ ਦੇ ਕਮਰਾ ਨੰਬਰ 103 ਵਿੱਚ ਸਵੇਰੇ 11ਤੋਂ ਸ਼ਾਮ 3 ਵਜੇ ਤੱਕ ਜਮ੍ਹਾ ਕਰਵਾਏ ਜਾ ਸਕਣਗੇ। ਉਕਤ ਜਾਣਕਾਰੀ ਦਿੰਦੇ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਸ ਬਾਬਤ ਸਾਰੀਆਂ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਜਾਣੂੰ ਕਰਵਾ ਦਿੱਤਾ ਗਿਆ ਹੈ।
74 ਟਰਾਂਸਜੇਡਰ ਵੋਟਰ ਸ਼ਾਮਿਲ: ਉਨ੍ਹਾਂ ਦੱਸਿਆ ਕਿ ਕੋਈ ਵੀ ਉਮੀਦਵਾਰ ਕਾਗਜ਼ ਦਾਖਲ ਕਰਵਾਉਣ ਮੌਕੇ ਆਪਣੇ ਸਮੇਤ 5 ਵਿਅਕਤੀ ਤੋਂ ਵੱਧ ਕਿਸੇ ਨੂੰ ਨਾਲ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਦੇ ਦਫਤਰ ਦੇ 100 ਮੀਟਰ ਘੇਰੇ ਦੇ ਅੰਦਰ ਨਹੀਂ ਆ ਸਕਦੇ। ਉਨ੍ਹਾਂ ਸਾਰੀ ਪ੍ਰਤੀਨਿਧੀਆਂ ਨੂੰ ਹੋਰ ਜ਼ਰੂਰੀ ਜਾਣਕਾਰ ਦਿੰਦੇ ਦੱਸਿਆ ਕਿ ਇਸ ਵਾਰ ਅੰਮ੍ਰਿਤਸਰ ਵਿੱਚ 19.91 ਲੱਖ ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ। ਜਿਨ੍ਹਾਂ ਵਿੱਚ 1045018 ਮਰਦ ਅਤੇ 946434 ਔਰਤਾਂ, 74 ਟਰਾਂਸਜੇਡਰ ਵੋਟਰ ਸ਼ਾਮਿਲ ਹਨ।
15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ: ਜ਼ਿਲ੍ਹਾ ਚੋਣ ਅਧਿਕਾਰੀ ਘਣਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਬਾਰੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਦੱਸਿਆ ਕਿ 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਤੱਕ ਕਾਗਜ਼ ਵਾਪਸ ਲਏ ਜਾ ਸਕਣਗੇ। ਵੋਟਾਂ 1 ਜੂਨ ਨੂੰ ਪੈਣਗੀਆਂ ਤੇ ਗਿਣਤੀ 4 ਜੂਨ ਨੂੰ ਹੋਵੇਗੀ। ਇਸ ਮੌਕੇ ਉਨਾਂ ਦੱਸਿਆ ਕਿ ਉਮੀਦਵਾਰ 95 ਲੱਖ ਰੁਪਏ ਤੱਕ ਖਰਚਾ ਕਰ ਸਕਣਗੇ ਅਤੇ ਨਾਮਜ਼ਦਗੀ ਫੀਸ ਜਨਰਲ ਲਈ 25 ਹਜ਼ਾਰ ਤੇ ਰਿਜ਼ਰਵ ਲਈ 12.5 ਹਜ਼ਾਰ ਰੁਪਏ ਹੋਵੇਗੀ। ਉਨ੍ਹਾਂ ਕਿਹਾ ਕਿ 85 ਤੋਂ ਵੱਧ ਉਮਰ ਅਤੇ ਦਿਵਿਆਂਗ ਵੀ ਘਰ ਬੈਠੇ ਆਪਣੀ ਵੋਟ ਦੀ ਵਰਤੋਂ ਕਰ ਸਕਣਗੇ, ਜਿਨ੍ਹਾਂ ਦੀ ਗਿਣਤੀ ਕ੍ਰਮਵਾਰ 18321 ਅਤੇ 17098 ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ 50221 ਵੋਟਰ ਪਹਿਲੀ ਵਾਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ।
10-10 ਮਾਡਰਨ ਬੂਥ ਵੀ ਬਣਾਏ ਜਾਣਗੇ: ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 1122 ਥਾਵਾਂ ਉੱਤੇ 2134 ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਹਲਕੇ ਵਿੱਚ 10-10 ਮਾਡਰਨ ਬੂਥ ਵੀ ਬਣਾਏ ਜਾਣਗੇ ਅਤੇ ਹਰੇਕ ਬੂਥ ਉੱਤੇ ਲੋੜੀਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਵੋਟਾਂ ਲਈ ਸਾਡੇ ਕੋਲ ਸਟਾਫ ਦੀ ਕੋਈ ਘਾਟ ਨਹੀਂ ਹੈ ਅਤੇ ਅਸੀਂ ਲੋੜ ਅਨੁਸਾਰ ਟੀਮਾਂ ਦੀ ਤਾਇਨਾਤੀ ਕਰ ਰਹੇ ਹਾਂ।
ਉਮੀਦਵਾਰਾਂ ਨੂੰ 6 ਅਤੇ ਬਾਕੀਆਂ ਨੂੰ 2-2 ਗੰਨਮੈਨ ਦਿੱਤੇ ਜਾਣਗੇ: ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮਾਨਤਾ ਪ੍ਰਾਪਤ ਪਾਰਟੀਆਂ ਦੇ ਉਮੀਦਵਾਰਾਂ ਨੂੰ 6 ਅਤੇ ਬਾਕੀ ਨੂੰ 2-2 ਗੰਨਮੈਨ ਦਿੱਤੇ ਜਾਣਗੇ। ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਕਾਗਜ਼ ਭਰਨ ਲਈ ਆਉਣ, ਤਾਂ ਕਿ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ। ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਅਸੀਂਂ ਅਮਨ-ਸਾਂਤੀ ਨਾਲ ਵੋਟਾਂ ਪਾਉਣ ਲਈ ਹਰ ਤਰਾਂ ਨਾਲ ਤਿਆਰ ਹਾਂ ਤੇ ਇਸ ਲਈ ਸਾਰੇ ਵੋਟਰਾਂ ਤੇ ਰਾਜਸੀ ਪਾਰਟੀਆਂ ਕੋਲੋਂ ਸਾਥ ਦੀ ਵੀ ਸਾਨੂੰ ਲੋੜ ਹੈ।
- ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਹੈਰੋਇਨ ਦਾ ਸ਼ੱਕੀ ਪੈਕੇਟ ਬਰਾਮਦ, ਤਲਾਸ਼ੀ ਅਭਿਆਨ ਕੀਤਾ ਗਿਆ ਤੇਜ਼ - Recovery of suspected heroin
- ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਬੰਦ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪੁਲਿਸ ਕਰ ਰਹੀ ਮਾਮਲੇ 'ਚ ਜਾਂਚ - youth committed suicide in jail
- ਅੱਠ ਵਿਆਹ ਕਰਵਾ ਕੇ ਧੋਖਾਧੜੀ ਦੇ ਮਾਮਲੇ 'ਚ ਜੇਲ੍ਹ ਗਈ ਔਰਤ, ਜੇਲ੍ਹ ਵਿੱਚ ਬੰਦ ਹਵਾਲਾਤੀ ਨਾਲ ਕਰਵਾਇਆ ਨੌਵਾਂ ਵਿਆਹ, ਕੈਦੀ ਦੀ ਪਤਨੀ ਪਹੁੰਚੀ ਪੁਲਿਸ ਕੋਲ - marriages fraud by woman