ਚੰਡੀਗੜ੍ਹ: ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਸਤੰਬਰ ਮਹੀਨੇ ਵਿੱਚ ਸੂਬਾ ਸਰਕਾਰ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਸੂਬਾ ਸਰਕਾਰ ਨੇ ਇਹ ਜਾਣਕਾਰੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਿੱਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵੀ ਸਤੰਬਰ ਵਿੱਚ ਹੀ ਹੋਣੀਆਂ ਹਨ।
ਸਤੰਬਰ 'ਚ ਚੋਣਾਂ ਲਈ ਸਰਕਾਰ ਦੀ ਤਿਆਰੀ: ਚੋਣਾਂ ਨਾ ਕਰਵਾਉਣ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਪੰਜਾਬ ਸਰਕਾਰ ਤੋਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਜਿਸ 'ਤੇ ਸੋਮਵਾਰ ਨੂੰ ਸੁਣਵਾਈ ਹੋਈ ਅਤੇ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਸਤੰਬਰ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਦੱਸ ਦਈਏ ਪੰਜਾਬ ਵਿੱਚ ਪੰਚਾਇਤੀ ਚੋਣਾਂ ਸਤੰਬਰ ਮਹੀਨੇ ਵਿੱਚ ਹੋਣਗੀਆਂ ਇਸ ਸਬੰਧੀ ਜਾਣਕਾਰੀ ਏਜੀ ਪੰਜਾਬ ਨੇ ਹਾਈਕੋਰਟ ਵਿੱਚ ਦਿੱਤੀ ਹੈ। ਅਦਾਲਤ ਵਿੱਚ ਕਿਹਾ ਗਿਆ ਹੈ ਕਿ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਸਰਕਾਰ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਸਮਾਂ ਮੰਗਿਆ ਹੈ। ਸਰਕਾਰ 3 ਹਫ਼ਤਿਆਂ ਵਿੱਚ ਜਵਾਬ ਦੇਵੇਗੀ। ਇਹ ਚੋਣਾਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋ ਸਕਦੀਆਂ ਹਨ।
ਪਟੀਸ਼ਨ ਦਾ ਜਵਾਬ: ਦੱਸ ਦਈਏ ਬੀਤੇ ਦਿਨੀ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਇਸ ਪਟੀਸ਼ਨ ਵਿੱਚ ਪੰਜਾਬ ਸਰਕਾਰ ਤੋਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਹੁਣ ਇਸ ਪਟੀਸ਼ਨ ਦਾ ਜਵਾਬ ਦਿੰਦਿਆਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੂਬਾ ਸਰਕਾਰ ਦੇ ਐਡਵੋਕੇਟ ਜਨਰਲ ਨੇ ਕਿਹਾ ਹੈ ਕਿ ਚੋਣਾਂ ਸਤੰਬਰ ਮਹੀਨੇ ਹੋਣਗੀਆਂ।
- ਸਕੂਲ ਵੈਨ ਨੇ ਕੁਚਲੀ 3 ਸਾਲ ਦੀ ਮਾਸੂਮ ਬੱਚੀ, ਇਸ ਤਰ੍ਹਾਂ ਵਾਪਰੀ ਪੂਰੀ ਘਟਨਾ - Punjab road accident
- ਪਤੰਗਬਾਜ਼ੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾ ਅੰਮ੍ਰਿਤਸਰ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਕੀਤੀ ਤਾੜਨਾ - Kite season
- ਮੀਂਹ ਨਾ ਪੈਣ ਕਾਰਨ ਲੋਕ ਪ੍ਰੇਸ਼ਾਨ, ਦਿਨ 'ਚ ਬਿਜਲੀ ਦੇ ਲੱਗਣ ਲੱਗੇ 18-18 ਕੱਟ, ਕਈ ਥਾਵਾਂ ਉੱਤੇ ਗ੍ਰਿੱਡ ਸੜ੍ਹ ਕੇ ਹੋਏ ਸੁਆਹ - power cuts in punjab
ਪੰਚਾਇਤਾਂ ਹੋਈਆਂ ਸਨ ਭੰਗ: ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪੰਚਾਇਤਾਂ ਦਾ ਕਾਰਜਕਾਲ ਪਿਛਲੇ ਸਾਲ ਦਸੰਬਰ ਦੇ ਅੰਤ ਵਿੱਚ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਸਾਰੇ ਡੀਸੀਆਂ ਨੂੰ ਪੰਚਾਇਤਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਨਿਯੁਕਤ ਕਰ ਦਿੱਤਾ ਗਿਆ ਪਰ ਇਸ ਦੌਰਾਨ ਲੋਕ ਸਭਾ ਚੋਣਾਂ ਆ ਗਈਆਂ। ਜਿਸ ਕਾਰਨ ਪੰਚਾਇਤੀ ਚੋਣਾਂ ਕਰਵਾਉਣ ਦਾ ਮਾਮਲਾ ਵਿੱਚ ਹੀ ਰਹਿ ਗਿਆ। ਇਸ ਸਮੇਂ ਪੰਜਾਬ ਵਿੱਚ ਕੁੱਲ 13241 ਪੰਚਾਇਤਾਂ, 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ।