ETV Bharat / state

ਵਰਕਿੰਗ ਕਮੇਟੀ ਮੈਂਬਰ ਨਹੀਂ ਲੈ ਸਕੇ ਸੁਖਬੀਰ ਬਾਦਲ ਦੇ ਅਸਤੀਫੇ ਤੇ ਕੋਈ ਫੈਸਲਾ, ਬੀਬੀ ਜਗੀਰ ਕੌਰ ਨੇ ਦੱਸਿਆ ਡਰਾਮਾ - DECISION RESIGNATION SUKHBIR BADAL

ਵਰਕਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਅਜੇ ਮਨਜ਼ੂਰ ਨਹੀਂ ਕੀਤਾ ਗਿਆ।

Meeting of working committee members
ਵਰਕਿੰਗ ਕਮੇਟੀ ਮੈਂਬਰ ਨਹੀਂ ਲੈ ਸਕੇ ਸੁਖਬੀਰ ਬਾਦਲ ਦੇ ਅਸਤੀਫੇ ਕੋਈ ਫੈਸਲਾ, ਬੀਬੀ ਜਗੀਰ ਕੌਰ ਨੇ ਦੱਸਿਆ ਡਰਾਮਾ (ETV Bharat)
author img

By ETV Bharat Punjabi Team

Published : Nov 18, 2024, 4:13 PM IST

ਚੰਡੀਗੜ੍ਹ: ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਕੀਤੀ ਗਈ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਕੋਈ ਫੈਸਲਾ ਨਹੀਂ ਆਇਆ। ਪਾਰਟੀ ਪ੍ਰਧਾਨ ਅਤੇ ਹੋਰਨਾਂ ਸੀਨੀਅਰ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਅਜੇ ਹੋਲਡ ਕਰਕੇ ਰੱਖਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਦੇ ਰੂਬਰੂ ਹੁੰਦਿਆਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ, ਇਸ ਬਾਰੇ ਜ਼ਿਲ੍ਹਾ ਤੇ ਹਲਕਾ ਪੱਧਰ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।

ਜ਼ਿਲ੍ਹਾ ਪ੍ਰਧਾਨਾਂ ਦੀ ਲਈ ਜਾਵੇਗੀ ਰਾਏ

ਸੁਖਬੀਰ ਦੇ ਅਸਤੀਫ਼ੇ 'ਤੇ ਫੈਸਲੇ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ, ਹੁਣ ਜਿਲ੍ਹਾ ਅਤੇ ਹਲਕਾ ਪੱਧਰੀ ਮੀਟਿੰਗਾਂ ਹੋਣਗੀਆਂ ਅਤੇ ਮੀਟਿੰਗਾਂ ਤੋਂ ਬਾਅਦ ਹੀ ਕੋਈ ਫ਼ੈਸਲਾ ਅਸਤੀਫ਼ੇ ਬਾਰੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਹੁਣ ਤੱਕ ਕਈ ਪਾਰਟੀਆਂ ਨਾਲ ਮੱਥਾ ਲਾਉਂਦੇ ਹੋਏ ਡਟੇ ਰਹੇ ਹਨ। ਉਨ੍ਹਾਂ ਦੀ ਰਹਿਨੁਮਾਈ ਹੇਠ ਪੰਜਾਬ ਦੇ ਬਹੁਤ ਸਾਰੇ ਕੰਮ ਸੁਖਬੀਰ ਬਾਦਲ ਵੱਲੋਂ ਕੀਤੇ ਹੋਏ ਹਨ। ਇਸ ਲਈ ਇਨਾਂ ਜਲਦ ਹੀ ਉਹਨਾਂ ਦੇ ਅਸਤੀਫੇ ਨੂੰ ਮਨਜ਼ੂਰ ਕਰਨਾ ਸੌਖਾ ਨਹੀਂ ਹੈ। ਇਸ ਲਈ ਉਨ੍ਹਾਂ ਦਾ ਅਸਤੀਫ਼ਾ ਹਾਲੇ ਪ੍ਰਵਾਨ ਨਹੀਂ ਕੀਤਾ ਗਿਆ।

ਪਾਰਟੀ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਜ਼ਿਕਰਯੋਗ ਹੈ ਕਿ ਬੀਤੀ 16 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਸਬੰਧੀ ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪ ਦਿੱਤਾ ਸੀ, ਜਿਸ ਬਾਰੇ ਵਿਚਾਰ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ। ਹਾਲਾਂਕਿ ਇਸ ਮੀਟਿੰਗ ਫੈਸਲਾ ਬੇਸਿੱਟਾ ਰਹੀ।

ਬੀਬੀ ਜਗੀਰ ਕੌਰ ਨੇ ਸਾਧਿਆ ਨਿਸ਼ਾਨਾ

ਜ਼ਿਕਰਯੋਗ ਹੈ ਕਿ ਇਸ ਪੂਰੇ ਮਾਮਲੇ 'ਤੇ ਪ੍ਰਤੀਕ੍ਰਿਆ ਦਿੰਦੇ ਹੋਏ ਅਕਾਲੀ ਦਲ ਸੁਧਾਰ ਲਹਿਰ ਦੀ ਆਗੂ ਬੀਬੀ ਜਗੀਰ ਕੌਰ ਨੇ ਇੱਕ ਨਿਜੀ ਚੈਨਲ 'ਤੇ ਬੋਲਦੇ ਹੋਏ ਕਿਹਾ ਕਿ ਇਹ ਸਭ ਡਰਾਮਾ ਹੈ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਦਾ ਅਸਤੀਫਾ ਹੋਵੇ ਜਾਂ ਫਿਰ ਅੱਜ ਵਰਕਿੰਗ ਕਮੇਟੀ ਦੀ ਬੈਠਕ ਹੋਵੇ ਇਹ ਸਭ ਮਿਲੀ ਭੁਗਤ ਹੈ। ਜੇਕਰ ਇਸ ਲੋਕ ਸੱਚੇ ਹੁੰਦੇ ਤਾਂ ਅਸਤੀਫਾ ਨਾਲ ਦੀ ਨਾਲ ਮਨਜ਼ੂਰ ਕਰਦੇ ਪਰ ਇਹਨਾਂ ਅਕਾਲੀ ਆਗੂਆਂ ਨੇ ਆਪਣੇ ਆਕਾ( ਸੁਖਬੀਰ ਬਾਦਲ ) ਦਾ ਹੁਕਮ ਮੰਨਿਆ ਅਤੇ ਅਸਤੀਫੇ ਨੂੰ ਜ਼ਿਲ੍ਹਾ ਪ੍ਰਧਾਨਾਂ ਉਤੇ ਪਾ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਵੀ ਇਸ ਹੀ ਪਾਰਟੀ ਦਾ ਹਿੱਸਾ ਰਹੇ ਹਾਂ ਸਾਨੂੰ ਸਭ ਪਤਾ ਹੈ ਕਿ ਅੰਦਰ ਖਾਤੇ ਕੀ ਚਲੱਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.