ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਅੱਜ ਸ੍ਰੀ ਅਕਾਲ ਤਖਤ ਸਾਹਿਬ ਪੁੱਜੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਦੀ ਅੱਜ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਦੱਸ ਦਈਏ ਪੰਜਾਬ ਬਚਾਓ ਯਾਤਰਾ ਦਾ ਆਗਾਜ਼ ਅਟਾਰੀ ਹਲਕੇ ਤੋਂ ਹੋਇਆ ਪਰ ਇਸ ਤੋਂ ਪਹਿਲਾਂ ਸਮੁੱਚੀ ਲੀਡਰਸ਼ਿਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵੀ ਪਹੁੰਚੀ।
ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ: ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਾਰੀ ਪਾਰਟੀ ਨੇ ਅਰਦਾਸ ਕਰਕੇ ਯਾਤਰਾ ਸ਼ੁਰੂ ਕੀਤੀ ਹੈ। ਵਾਹਿਗੁਰੂ ਪਾਰਟੀ ਦੇ ਸਿਰ ਉੱਤੇ ਮਿਹਰ ਭਰਿਆ ਹੱਥ ਰੱਖਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਸਰਕਾਰ ਦੇ ਰੂਪ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਲੁੱਟਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਖੀ ਲਈ ਹੋਂਦ ਵਿੱਚ ਆਈ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਅਤੇ ਹੁਣ ਵੀ ਪੰਜਾਬੀਆਂ ਦੀ ਹੋ ਰਹੀ ਲੁੱਟ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੇ ਪੰਜਾਬ ਬਚਾਓ ਯਾਤਰਾ ਨਾਮ ਦੀ ਮੁਹਿੰਮ ਛੇੜੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਅੱਜ ਹਰ ਪਾਸੇ ਅਰਾਜਕਤਾ ਫੈਲੀ ਹੋਈ ਹੈ। ਨੌਜਵਾਨਾਂ ਨੂੰ ਸਰਕਾਰ ਜੇਲ੍ਹਾਂ ਵਿੱਚ ਡੱਕ ਰਹੀ ਹੈ ਅਤੇ ਗੈਂਗਸਟਰ ਸ਼ਰੇਆਮ ਕਤਲ ਕਰਕੇ ਕਾਲੀ ਕਮਾਈ ਤਰ ਰਹੇ ਹਨ।
- Budget Session 2024 Live Updates : ਚੋਣ ਸਾਲ ਦਾ ਬਜਟ ਸੈਸ਼ਨ ਸ਼ੁਰੂ, ਬੁਨਿਆਦੀ ਢਾਂਚੇ, ਇਨਕਮ ਟੈਕਸ ਸਣੇ ਹੋਰ ਅਹਿਮ ਐਲਾਨਾਂ 'ਤੇ ਖਾਸ ਨਜ਼ਰ
- ਬਜਟ 2024 ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਧੀਆਂ LPG ਸਿਲੰਡਰ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
- ਅੰਤਰਿਮ ਬਜਟ ਤੋਂ ਟ੍ਰਾਈਸਿਟੀ ਦੇ ਲੋਕਾਂ ਸਮੇਤ ਪੰਜਾਬ ਵਾਸੀਆਂ ਨੂੰ ਵੱਡੀ ਉਮੀਦ, ਟੈਕਸ ਸਲੈਬ 'ਚ ਬਦਲਾਅ ਨਾਲ ਟ੍ਰੈਫਿਕ ਜਾਮ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਨੇ ਲੋਕ
ਪੰਜਾਬ ਵਾਸੀਆਂ ਦੀ ਹੋ ਰਹੀ ਖੁੱਲ੍ਹੀ ਲੁੱਟ: ਮੌਕੇ ਉੱਤੇ ਮੌਜੂਦ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੁੰਘ ਚੰਦੂਮਾਜਰਾ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਦੀਆਂ ਅਣਗਹਿਲੀਆਂ ਕਰਕੇ ਅੱਜ ਪੰਜਾਬ ਵੱਡੇ ਆਰਥਿਕ ਸੰਕਟ ਨਾਲ ਜੂੰਝ ਰਿਹਾ ਹੈ। ਲਾਅ ਐਂਡ ਆਰਡਰ ਦੀ ਸਥਿਤੀ ਖਰਾਬ ਹੈ। ਲੁੱਟਾਂ-ਖੋਹਾਂ ਪੰਜਾਬ ਵਿੱਚ ਸਿਖਰ ਉੱਤੇ ਹਨ ਪਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਹਰ ਤਰ੍ਹਾਂ ਦਾ ਸਿਆਸੀ ਸੁੱਖ ਦੇਣ ਲਈ ਪੰਜਾਬ ਨੂੰ ਗਹਿਣੇ ਰੱਖ ਦਿੱਤਾ ਹੈ। ਮਹਿਜ਼ ਦੋ ਸਾਲ ਦੇ ਅੰਦਰ ਕਰੋੜਾਂ ਰੁਪਏ ਦਾ ਕਰਜ਼ਾ ਸੂਬਾ ਵਾਸੀਆਂ ਸਿਰ ਸੀਐੱਮ ਮਾਨ ਨੇ ਚੜ੍ਹਾ ਦਿੱਤਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਵਾਸੀਆਂ ਦੀ ਹੋ ਰਹੀ ਖੁੱਲ੍ਹੀ ਲੁੱਟ ਨੂੰ ਰੋਕਣ ਲਈ ਹੀ ਉਨ੍ਹਾਂ ਵੱਲੋਂ ਪੰਜਾਬ ਬਚਾਓ ਯਾਤਰਾ ਦਾ ਅਗਾਜ਼ ਕੀਤਾ ਜਾ ਰਿਹਾ ਹੈ।
43 ਹਲਕਿਆਂ ਨੂੰ ਕਵਰ ਕਰੇਗੀ ਯਾਤਰਾ: ਬੀਤੇ ਦਿਨ, ਬੁੱਧਵਾਰ ਨੂੰ ਸੁਖਬੀਰ ਬਾਦਲ ਨੇ ਯਾਤਰਾ ਦਾ ਕੈਲੰਡਰ ਜਾਰੀ ਕੀਤਾ। ਇਹ ਯਾਤਰਾ ਅੰਮ੍ਰਿਤਸਰ ਦੇ ਅਟਾਰੀ ਤੋਂ ਸ਼ੁਰੂ ਹੋ ਕੇ 6ਵੇਂ ਦਿਨ ਤਰਨਤਾਰਨ ਵਿੱਚ ਪ੍ਰਵੇਸ਼ ਕਰੇਗੀ। ਸੁਖਬੀਰ ਬਾਦਲ ਸਾਬਕਾ ਅਕਾਲੀ ਦਲ ਸਰਕਾਰ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਨਾਕਾਮੀਆਂ ਬਾਰੇ ਵੀ ਗੱਲ ਕਰਨਗੇ। ਸੁਖਬੀਰ ਬਾਦਲ ਨੇ ਇੱਕ ਮਹੀਨੇ ਵਿੱਚ ਸੂਬੇ ਦੇ 43 ਹਲਕਿਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਯਾਤਰਾ ਦਾ ਪ੍ਰੋਗਰਾਮ: ਇਹ ਯਾਤਰਾ 1 ਫਰਵਰੀ ਤੋਂ ਅਟਾਰੀ ਤੋਂ ਰਵਾਨਾ ਹੋਵੇਗੀ ਅਤੇ ਰਾਜਾਸਾਂਸੀ ਵੀ ਜਾਵੇਗੀ। 2 ਫਰਵਰੀ (ਅਜਨਾਲਾ ਅਤੇ ਮਜੀਠਾ), 5 ਫਰਵਰੀ (ਅੰਮ੍ਰਿਤਸਰ ਸ਼ਹਿਰ 5 ਹਲਕੇ), 6 ਫਰਵਰੀ (ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ), 7 ਫਰਵਰੀ (ਖਡੂਰ ਸਾਹਿਬ ਅਤੇ ਤਰਨਤਾਰਨ), 8 ਫਰਵਰੀ (ਪੱਟੀ ਅਤੇ ਖੇਮ ਕਰਨ), 9 ਫਰਵਰੀ (ਜ਼ੀਰਾ) ਅਤੇ ਫ਼ਿਰੋਜ਼ਪੁਰ ਸ਼ਹਿਰ), 12 ਫਰਵਰੀ (ਫ਼ਿਰੋਜ਼ਪੁਰ ਦਿਹਾਤੀ ਅਤੇ ਫ਼ਰੀਦਕੋਟ), 13 ਫਰਵਰੀ (ਕੋਟਕਪੂਰਾ ਅਤੇ ਜੈਤੋ), 14 ਫਰਵਰੀ (ਗਿੱਦੜਬਾਹਾ ਅਤੇ ਮੁਕਤਸਰ), 15 ਫਰਵਰੀ (ਗੁਰੂਹਰਸਹਾਏ ਅਤੇ ਜਲਾਲਾਬਾਦ ਤੋਂ ਲੰਘੇਗੀ।
ਫਿਰ 16 ਫਰਵਰੀ (ਫਾਜ਼ਿਲਕਾ ਅਤੇ ਅਬੋਹਰ), 19 ਫਰਵਰੀ (ਫਾਜ਼ਿਲਕਾ ਅਤੇ ਅਬੋਹਰ). (ਬੱਲੂਆਣਾ ਤੇ ਮਲੋਟ), 20 ਫਰਵਰੀ (ਲੰਬੀ ਤੇ ਬਠਿੰਡਾ ਦਿਹਾਤੀ), 21 ਫਰਵਰੀ (ਭੁੱਚੋ ਮੰਡੀ ਤੇ ਬਠਿੰਡਾ ਸ਼ਹਿਰੀ), 22 ਫਰਵਰੀ (ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ), 23 ਫਰਵਰੀ (ਧਰਮਕੋਟ ਤੇ ਮੋਗਾ), 26 ਫਰਵਰੀ (ਰਾਮਪੁਰਾ ਤੇ ਮੌੜ ਮੰਡੀ), 27 ਫ਼ਰਵਰੀ (ਬੁਢਲਾਡਾ ਅਤੇ ਮਾਨਸਾ) ਅਤੇ 28 ਫਰਵਰੀ ਨੂੰ ਸਰਦੂਲਗੜ੍ਹ ਅਤੇ ਤਲਵੰਡੀ ਸਾਬੋ ਪਹੁੰਚੇਗੀ।