ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2024 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਉਹਨਾਂ ਦੱਸਿਆ ਕਿ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2024 ਤੱਕ ਜਮ੍ਹਾ ਕਰਵਾ ਸਕਣਗੇ।
ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ: ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 10 ਅਗਸਤ ਤੀਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।
- ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਅਤੇ ਭੈਣ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - paid obeisance to Sri Darbar Sahib
- Cyber Crime: ਸਾਈਬਰ ਅਪਰਾਧੀਆਂ ਦੇ ਬੁਲੰਦ ਹੋਂਸਲੇ, ਸਪੀਕਰ ਸੰਧਵਾਂ ਦੇ ਨਾਂ 'ਤੇ ਮਾਰੀ ਠੱਗੀ - kotakpura Fraud case
- ਨੰਗਲ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਦੋ ਨੌਜਵਾਨ ਕੀਤੇ ਕਾਬੂ, ਇਹ ਕੁਝ ਹੋਇਆ ਬਰਾਮਦ - two youths arrested with Drugs
ਇਹ ਕੁਝ ਕਾਗਜ਼ ਹੋਣਗੇ ਜ਼ਰੂਰੀ: ਇਸ ਮੌਕੇ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।