ETV Bharat / state

ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਕਾਰਨ ਨਰਮੇ ਦੀ ਫਸਲ ਹੋਈ ਬਰਬਾਦ,ਕਿਸਾਨਾਂ ਨੇ ਕੀਤੀ ਮੁਆਵਜ਼ੇ ਦੀ ਮੰਗ - Issue of bathinda farmer

ਬਠਿੰਡਾ ਦੇ ਕਿਸਾਨ ਹਰਭਜਨ ਸਿੰਘ ਨੇ ਦੱਸਿਆ ਕਿ ਨਰਮੇ ਦੀ ਫਸਲ ਬਰਬਾਦ ਹੋਣ ਕਾਰਨ ਹਾਲਤ ਮਾੜੀ ਹੋ ਗਈ ਹੈ। ਉਨ੍ਹਾਂ ਕਿਹਾ ਕਿ 3 ਕਿਲ੍ਹੇ ਜ਼ਮੀਨ ਦੀ ਖੇਤੀ ਦਾ ਨੁਕਸਾਨ ਹੋਇਆ ਹੈ ਇਸ ਲਈ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਕਿਸਾਨਾਂ ਨੂੰ ਨਕਲੀ ਕੀਟਨਾਸ਼ਕ ਵੇਚੇ ਜਾ ਰਹੇ ਹਨ ਪਰ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ।

THE SOFT CROP HAS BEEN RUINED DUE TO THE ATTACK OF PINK BLIGHT AND WHITE MOSQUITO
ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਕਾਰਨ ਨਰਮੇ ਦੀ ਫਸਲ ਹੋਈ ਬਰਬਾਦ (Bathinda reporter)
author img

By ETV Bharat Punjabi Team

Published : Aug 5, 2024, 4:46 PM IST

ਚਿੱਟੇ ਮੱਛਰ ਦੇ ਹਮਲੇ ਕਾਰਨ ਨਰਮੇ ਦੀ ਫਸਲ ਹੋਈ ਬਰਬਾਦ (Bathinda reporter)

ਬਠਿੰਡਾ : ਮਾਲਵਾ ਖੇਤਰ ’ਚ ਨਰਮੇ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਦੇ ਹਮਲੇ ਨੇ ਕਿਸਾਨਾਂ ਵਿਚ ਘਬਰਾਹਟ ਪੈਦਾ ਕਰ ਦਿੱਤੀ ਹੈ। ਸੁੰਡੀ ਲਗਾਤਾਰ ਨਰਮੇ ਨੂੰ ਬਰਬਾਦ ਕਰ ਰਹੀ ਹੈ। ਕਿਸਾਨ ਫਸਲ ’ਤੇ ਲਗਾਤਾਰ ਕੀੜੇਮਾਰ ਦਵਾਈਆਂ ਦਾ ਛਿੜਕਾਅ ਕਰ ਰਹੇ ਹਨ ਪਰ ਟੀਂਡਿਆਂ ਵਿੱਚ ਪਹੁੰਚ ਚੁੱਕੀ ਸੁੰਡੀ ’ਤੇ ਕੋਈ ਅਸਰ ਨਹੀਂ ਹੋ ਰਿਹਾ। ਇਹਨੀਂ ਦਿਨੀਂ ਕਿਸਾਨ ਇੱਕ ਵਾਰ ਫਿਰ ਤੋਂ ਗੁਲਾਬੀ ਸੁੰਡੀ ਦੀ ਮਾਰ ਹੇਠ ਆ ਗਏ ਹਨ। ਕਿਸਾਨਾਂ ਨੇ ਅੱਕ ਕੇ ਆਪਣੀ ਨਰਮੇ ਦੀ ਫਸਲ ਨੂੰ ਵਾਹੁਣ ਦਾ ਫੈਸਲਾ ਕਰ ਲਿਆ ਹੈ। ਬਠਿੰਡਾ ਜ਼ਿਲ੍ਹੇ ਵਿੱਚ ਕਿਸਾਨ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਨੂੰ ਵਾਹੁਣ ਲਈ ਮਜਬੂਰ ਹੋ ਰਹੇ ਹਨ। ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਕਾਰਨ ਬਠਿੰਡਾ ਦੇ ਪਿੰਡ ਤੁੰਗਵਾਲੀ ਵਿੱਚ ਕਿਸਾਨ ਨੇ ਤਿੰਨ ਏਕੜ ਨਰਮੇ ਦੀ ਫਸਲ ਵਾਹ ਦਿੱਤੀ। ਕਿਸਾਨ ਡੇਢ ਏਕੜ ਆਪਣੀ ਅਤੇ ਡੇਢ ਏਕੜ ਜ਼ਮੀਨ ਠੇਕੇ ਉਤੇ ਲੈ ਕੇ ਖੇਤੀ ਕਰਦਾ ਸੀ।

ਨਰਮੇ ਦੀ ਫਸਲ ਵਾਹੀ : ਭਾਵੇਂ ਹੀ ਸਰਕਾਰ ਵੱਲੋਂ ਚਿੱਟੇ ਮੱਛਰ ਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਨੂੰ ਲਗਾਤਾਰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਪਰ ਚਿੱਟੇ ਮੱਛਰ ਦੇ ਹਮਲੇ ਅਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੀ ਫਸਲ ਲਗਾਤਾਰ ਬਰਬਾਦ ਹੋ ਰਹੀ ਹੈ। ਜਿਸ ਕਾਰਨ ਕਿਸਾਨਾਂ ਵੱਲੋਂ ਹੁਣ ਨਰਮੇ ਦੀ ਫਸਲ ਨੂੰ ਵਾਹੁਣਾ ਸ਼ੁਰੂ ਕਰ ਦਿੱਤਾ ਹੈ ਬਠਿੰਡਾ ਦੇ ਪਿੰਡ ਤੁੰਗਵਾਲੀ ਵਿਖੇ ਅੱਜ ਕਿਸਾਨਾਂ ਵੱਲੋਂ ਤਿੰਨ ਏਕੜ ਨਰਮੇ ਦੀ ਫਸਲ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਤੋਂ ਬਾਅਦ ਬਾਅਦ ਦਿੱਤੀ ਗਈ। ਇਸ ਮੌਕੇ ਕਿਸਾਨ ਹਰਭਜਨ ਸਿੰਘ ਦਾ ਕਹਿਣਾ ਹੈ ਕਿ ਉਸ ਵੱਲੋਂ ਡੇਢ ਏਕੜ ਆਪਣੀ ਅਤੇ ਡੇਢ ਏਕੜ ਜ਼ਮੀਨ ਠੇਕੇ ਤੇ ਲੈ ਕੇ ਨਰਮੇ ਦੀ ਫਸਲ ਬੀਜੀ ਗਈ ਸੀ। ਸਮੇਂ ਸਮੇਂ ਸਿਰ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਉਸ ਵੱਲੋਂ ਕੀਟਨਾਸ਼ਕ ਦਵਾਈਆਂ ਦਾ ਛੜਕਾ ਵੀ ਕੀਤਾ ਜਾਂਦਾ ਰਿਹਾ, ਪਰ ਫਸਲ ਉੱਪਰ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਕਾਰਨ ਨਰਮੇ ਦੀ ਫਸਲ ਬਰਬਾਦ ਹੋ ਗਈ। ਜਿਸ ਕਾਰਨ ਮਜਬੂਰਨ ਅੱਜ ਉਸ ਵੱਲੋਂ ਨਰਮੇ ਦੀ ਫਸਲ ਵਾਹੀ ਜਾ ਰਹੀ ਹੈ।

ਗੁਲਾਬੀ ਸੁੰਡੀ ਦਾ ਹਮਲਾ: ਕਿਸਾਨਾਂ ਨੇ ਕਿਹਾ ਕਿ ਪ੍ਰਤੀ ਏਕੜ ਉਹਨਾਂ ਵੱਲੋਂ 10 ਤੋਂ 15000 ਨਰਮੇ ਦੀ ਫਸਲ ਨੂੰ ਪੈਦਾ ਕਰਨ ਲਈ ਖਰਚਿਆ ਗਿਆ ਹੈ। ਪਿਛਲੇ ਪੰਜ ਸਾਲਾਂ ਤੋਂ ਨਰਮੇ ਦੀ ਫਸਲ ਬੀਜੀ ਜਾ ਰਹੀ ਹੈ ਅਤੇ ਲਗਾਤਾਰ ਗੁਲਾਬੀ ਸੁੰਡੀ ਅਤੇ ਚਿੱਟੀ ਮੱਛਰ ਦੇ ਹਮਲੇ ਕਾਰਨ ਉਸ ਦੀ ਫਸਲ ਬਰਬਾਦ ਹੋ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬੂਟਾ ਸਿੰਘ ਤੁੰਗਵਾਲੀ ਨੇ ਪੰਜਾਬ ਸਰਕਾਰ ਨਕਲੀ ਕੀਟ ਨਾਸ਼ਿਕਾ ਤੇ ਬੀਜਾਂ ਦਾ ਕਾਰੋਬਾਰ ਕਰਨ ਵਾਲੀਆਂ ਕੰਪਨੀਆਂ ਤੇ ਸਖਤ ਕਾਰਵਾਈ ਕਰੇ ਅਤੇ ਕਿਸਾਨ ਨੂੰ ਘੱਟੋ ਘੱਟ 40000 ਪ੍ਰਤੀ ਏਕੜ ਮੁਆਵਜ਼ਾ ਦੇਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.