ਅੰਮ੍ਰਿਤਸਰ: ਅੰਮ੍ਰਿਤਸਰ ਦੇ ਅਧੀਨ ਲੋਪੋਕੇ ਥਾਣੇ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਸਹੁਰੇ ਵੱਲੋਂ ਆਪਣੇ ਜਵਾਈ ਉੱਤੇ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ, ਪਰ ਜਵਾਈ ਵੱਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ ਅਤੇ ਗੋਲੀਆਂ ਉਸ ਦੀ ਗੱਡੀ 'ਤੇ ਜਾ ਲੱਗੀਆਂ। ਜਿਸ ਤੋਂ ਬਾਅਦ ਜਵਾਈ ਵੱਲੋਂ ਪੁਲਿਸ ਨੂੰ ਫੋਨ ਕਰ ਇਸ ਦੀ ਜਾਣਕਾਰੀ ਦਿੱਤੀ ਗਈ ਅਤੇ ਪੁਲਿਸ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਵੱਲੋਂ ਕੁਝ ਖੋਲ ਬਰਾਮਦ ਕੀਤੇ ਗਏ ਹਨ। ਹਾਲਾਂਕਿ ਇੱਕ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਸੀਸੀਟੀਵੀ ਦੇ ਵਿੱਚ ਆਡੀਓ ਰਾਹੀਂ ਸਾਫ ਪਤਾ ਲੱਗ ਰਿਹਾ ਹੈ ਕਿ ਇੱਕ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ ਗੱਲ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਵੱਲੋਂ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਵਾਈ ਦੇ ਉੱਤੇ ਗੋਲੀ ਚਲਾਉਣ ਦਾ ਮਾਮਲਾ
ਪੰਜਾਬ ਵਿੱਚ ਲਗਾਤਾਰ ਹੀ ਗੋਲੀ ਚੱਲਣ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਪਰ ਕੋਈ ਪਰਿਵਾਰਿਕ ਮੈਂਬਰ ਹੀ ਦੂਸਰੇ ਪਰਿਵਾਰਿਕ ਮੈਂਬਰ 'ਤੇ ਗੋਲੀ ਚਲਵਾ ਦੇਵੇ ਇਹੋ ਜਿਹਾ ਮਾਮਲਾ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ। ਜੀ ਹਾਂ, ਅੰਮ੍ਰਿਤਸਰ ਦੇ ਲੋਪੋਕੇ ਦੇ ਵਿੱਚ ਸਹੁਰੇ ਪਰਿਵਾਰ ਵੱਲੋਂ ਆਪਣੇ ਜਵਾਈ ਦੇ ਉੱਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਇੱਕ ਵੀਡੀਓ ਵੀ ਹੈ, ਜਿਸ ਵਿੱਚ ਗੋਲੀ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਜਾ ਸਕਦੀਆਂ ਹਨ।
ਸਹੁਰਾ ਪਰਿਵਾਰ ਕੋਲ ਪੈਸੇ ਲੈਣ ਗਿਆ ਸੀ ਜਵਾਈ
ਉੱਥੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪੀੜਿਤ ਵਿਅਕਤੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦਾ ਪੁਰਾਣਾ ਪੈਸਿਆਂ ਦਾ ਲੈਣ ਦੇਣ ਹੈ। ਜਿਸ ਕਰਕੇ ਉਹ ਆਪਣੇ ਸਹੁਰੇ ਪਰਿਵਾਰ ਦੇ ਨਾਲ ਬਹੁਤ ਘੱਟ ਮਿਲਦਾ ਜੁਲਦਾ ਹੈ ਅਤੇ ਉਹਨੂੰ ਅਕਸਰ ਹੀ ਡਰ ਰਹਿੰਦਾ ਹੈ ਕਿ ਉਸ ਨੂੰ ਜਾਨੋਂ ਨਾ ਮਾਰ ਦਿੱਤਾ ਜਾਵੇ। ਅੱਜ ਜਿਵੇਂ ਹੀ ਉਹ ਆਪਣੇ ਸਹੁਰਾ ਪਰਿਵਾਰ ਕੋਲ ਪੈਸੇ ਲੈਣ ਲਈ ਗਿਆ ਤਾਂ ਉਸ ਉੱਤੇ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਹਾਲਾਂਕਿ ਪੁਲਿਸ ਵੱਲੋਂ ਇਸ ਨੂੰ ਲੈ ਕੇ ਗੋਲੀ ਦੇ ਖੋਲ ਵੀ ਬਰਾਮਦ ਕੀਤੇ ਗਏ ਹਨ।
ਪੀੜਿਤ ਵਿਅਕਤੀ ਨੇ ਕਿਹਾ ਕਿ ਉਸ ਨੂੰ ਡਰ ਹੈ ਕਿ ਕੋਈ ਉਸ ਦੀ ਜਾਨ ਨਾ ਲੈ ਲਵੇ। ਉਨ੍ਹਾਂ ਨੇ ਕਿਹਾ ਕਿ ਉਸ ਦਿਨ ਵੀ ਉਸ ਵੱਲੋਂ ਬਹੁਤ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਜਲਦ ਤੋਂ ਜਲਦ ਮੁਲਜ਼ਮ ਨੂੰ ਗ੍ਰਿਫਤਾਰ ਕਰ ਲੈਣਾ ਚਾਹੀਦਾ ਹੈ। ਦੂਸਰੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਛਾਪੇਮਾਰੀ ਕਰ ਰਹੇ ਹਾਂ ਅਤੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਗੱਡੀ ਦੇ ਉੱਤੇ ਦੋ ਗੋਲੀਆਂ ਚੱਲੀਆਂ ਪਾਈਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਜੋ ਵੀ ਬਣਦੀ ਕਾਰਵਾਈ ਹੈ ਉਹ ਜਰੂਰ ਅਮਲ 'ਚ ਲਿਆਂਦੀ ਜਾਵੇਗੀ।
ਪੰਜਾਬ ਵਿੱਚ ਅਮਨ ਕਾਨੂੰਨ ਪੂਰੀ ਤਰ੍ਹਾਂ ਨਾਲ ਖਤਮ
ਇੱਥੇ ਦੱਸਣਯੋਗ ਹੈ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਗੋਲੀ ਚੱਲਣ ਦੀ ਵਾਰਦਾਤ ਅੰਮ੍ਰਿਤਸਰ ਦੇ ਲੋਪੋਕੇ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਜਵਾਈ ਵੱਲੋਂ ਆਪਣੇ ਸਹੁਰੇ ਪਰਿਵਾਰ ਉੱਤੇ ਉਸ ਦੀ ਜਾਨ ਲੈਣ ਲਈ ਇਲਜ਼ਾਮ ਲਗਾਏ ਗਏ ਹਨ ਅਤੇ ਗੋਲੀ ਚੱਲਣ ਦੀ ਵੀ ਆਵਾਜ਼ ਅਸੀਂ ਸੀਸੀਟੀਵੀ ਵਿੱਚ ਸੁਣਾਈ ਦੇ ਰਹੀ ਹੈ। ਹੁਣ ਵੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਮੁਲਜ਼ਮ ਨੂੰ ਕਦੋਂ ਤੱਕ ਗ੍ਰਿਫਤਾਰ ਕਰ ਲਿਆ ਜਾਂਦਾ ਹੈ ਅਤੇ ਕਦੋਂ ਤੱਕ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਂਦਾ ਹੈ। ਪਰ ਪੰਜਾਬ ਵਿੱਚ ਲਗਾਤਾਰ ਹੀ ਅਮਨ ਕਾਨੂੰਨ ਪੂਰੀ ਤਰ੍ਹਾਂ ਨਾਲ ਖਤਮ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ।