ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਕਰ ਦਿੱਤਾ ਗਿਆ ਹੈ। ਇਹ ਹੁਕਮ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਇਆ। ਉਹਨਾਂ ਕਿਹਾ ਕਿ 2007 ਤੋਂ ਲੈਕੇ ਆਪਣੇ ਕਾਰਜ ਕਾਲ ਦੌਰਾਣ ਲਏ ਫੈਸਲਿਆਂ ਨਾਲ ਸਿੱਖ ਹਿਤਾਂ ਨੂੰ ਢਾਅ ਲੱਗੀ ਹੈ, ਇਸ ਦੇ ਚੱਲਦਿਆਂ ਸੁਖਬੀਰ ਬਾਦਲ ਨੂੰ ਇਹ ਸਜ਼ਾ ਸੁਣਾਈ ਜਾਂਦੀ ਹੈ। ਇਸ ਦੌਰਾਨ ਸਿੰਘ ਸਾਹਿਬਾਨਾਂ ਨੇ ਕਿਹਾ ਕਿ ਜਦ ਤਕ ਸੁਖਬੀਰ ਬਾਦਲ ਵੱਲੋਂ ਨਿਮਾਣੇ ਸਿੰਘ ਵੱਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਮੁਆਫੀ ਨਹੀਂ ਮੰਗਦੇ ਉਦੋਂ ਤੱਕ ਉਨ੍ਹਾਂ ਨੁੰ ਤਨਖਾਹੀਆ ਐਲਾਨਿਆ ਜਾਂਦਾ ਹੈ।
ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਅਕਸਰ ਨੁਕਸਾਨ ਹੁੰਦਾ ਸੀ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। - ਗਿਆਨੀ ਰਘਬੀਰ ਸਿੰਘ, ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ
ਸਾਥੀ ਮੰਤਰੀਆਂ ਨੂੰ ਪੇਸ਼ ਹੋਣ ਦੇ ਹੁਕਮ : ਜਥੇਦਾਰ ਸਾਹਿਬ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਹੋਇਆ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਬਹੁਤ ਭਾਰੀ ਢਾਹ ਲੱਗੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ। ਪੰਥੱਕ ਹਿੱਤਾਂ ਨੂੰ ਬਹੁਤ ਭਾਰੀ ਨੁਕਸਾਨ ਹੋਇਆ ਇਸ ਲਈ 2007 ਤੋਂ 2017 ਦੇ ਸਮੇਂ ਦੌਰਾਨ ਸਰਕਾਰ ਵਿੱਚ ਮੌਜੂਦ ਰਹੇ, ਇਸ ਦੇ ਭਾਈਵਾਲ ਸਿੱਖ ਕੈਬਨਟ ਮੰਤਰੀ ਇਸ ਸਬੰਧੀ ਆਪਣਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ ਅੰਦਰ ਨਿਜੀ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਦੇਣ। ਨਾਲ ਹੀ ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਜਿੰਨਾ ਚਿਰ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਜੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਿੱਖ ਸੰਗਤ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣੇ ਕੀਤੇ ਹੋਏ ਗੁਨਾਹਾਂ ਦੀ ਮੁਆਫੀ ਨਹੀਂ ਮੰਗਦਾ,ਉਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਤਨਖਾਹੀਆ ਘੋਸ਼ਿਤ ਕੀਤਾ ਜਾਂਦਾ ਹੈ।
ਫੈਸਲੇ ਤੋਂ ਪਹਿਲਾਂ ਪ੍ਰਧਾਨਗੀ ਦਾ ਐਲਾਨ : ਜ਼ਿਕਰਯੋਗ ਹੈ ਕਿ ਬਾਗ਼ੀ ਧੜੇ ਵੱਲੋਂ ਸੁਖਬੀਰ ਸਿੰਘ ਬਾਦਲ ਖਿਲਾਫ ਦਿੱਤੀ ਸ਼ਿਕਾਇਤ ਤੋਂ ਬਾਅਦ ਲਗਾਤਾਰ ਮੰਗ ਉੱਠ ਰਹੀ ਸੀ ਕਿ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਹਟਾਇਆ ਜਾਵੇ ਜਿਸ ਨੂੰ ਲੈਕੇ ਬੀਤੇ ਦਿਨ ਹੀ ਲੰਮੀ ਵਿਚਾਰ ਚਰਚਾ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ "ਸੁਖਬੀਰ ਸਿੰਘ ਬਾਦਲ ਦੇ ਮਨ ਦੀ ਹੀ ਇਹ ਇੱਛਾ ਸੀ ਇਕ ਉਹਨਾਂ ਦੇ ਫੈਸਲੇ ਤੋਂ ਪਹਿਲਾਂ ਪਾਰਟੀ ਦੀ ਨੁਮਾਇੰਦਗੀ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਜਿਹੜਾ ਸਪੱਸ਼ਟੀਕਰਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੰਗਿਆ ਸੀ ਉਹ ਜਾਤੀ ਤੌਰ ਉੱਤੇ ਪੇਸ਼ ਹੋ ਕੇ ਨਿਮਾਣੇ ਸਿੱਖ ਦੇ ਤੌਰ ਉੱਤੇ ਦਿੱਤਾ ਸੀ"।
ਉਨ੍ਹਾਂ ਦੇ ਮਨ ਦੀ ਇੱਛਾ ਸੀ ਕਿ ਸੁਣਵਾਈ ਤੋਂ ਪਹਿਲਾਂ ਪ੍ਰਧਾਨਗੀ ਦੀ ਜ਼ਿੰਮੇਵਾਰੀ ਕੋਈ ਹੋਰ ਸੰਭਾਲੇ। ਸੋ ਉਨ੍ਹਾਂ ਨੇ ਇਹ ਜ਼ਿੰਮੇਵਾਰੀ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤੀ ਹੈ ਅਤੇ ਇੱਕ ਨਿਮਾਣੇ ਸਿੱਖ ਵਾਂਗ ਜੋ ਫੈਸਲਾ ਅਕਾਲ ਤਖ਼ਤ ਸਾਹਿਬ ਦਾ ਆਏਗਾ ਉਸ ਨੂੰ ਉਹ ਪ੍ਰਵਾਨ ਕਰਨਗੇ। - ਡਾ. ਦਲਜੀਤ ਸਿੰਘ ਚੀਮਾ, ਬੁਲਾਰਾ, ਸ਼੍ਰੋਮਣੀ ਅਕਾਲੀ ਦਲ
ਸੁਖਬੀਰ ਸਿੰਘ ਬਾਦਲ ਦੇ ਸਪਸ਼ਟੀਕਰਨ 'ਤੇ ਪੰਥਕ ਵਿਚਾਰ: ਸ਼੍ਰੋਮਣੀ ਅਕਾਲੀ ਦਲ ਨੇ ਉਸ ਸਮੇਂ ਵੱਡਾ ਫੈਸਲਾ ਲਿਆ ਜਦੋਂ ਪਾਰਟੀ ਖੇਰੂੰ-ਖੇਰੂੰ ਹੁੰਦੀ ਦਿਖਾਈ ਦੇ ਰਹੀ ਹੈ। ਇਸ ਸਮੇਂ ਪਾਰਟੀ ਦਾ ਅੰਦਰੂਨੀ ਕਲੇਸ਼ ਸਿਖ਼ਰਾਂ 'ਤੇ ਹੈ। ਇਸ ਤੋਂ ਇਲਾਵਾ ਪਾਰਟੀ ਦੀ 30 ਅਗਸਤ ਦੀ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਲਏ ਗਏ ਇਸ ਫੈਸਲੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਗਲੀ ਰਣਨੀਤੀ ਨੂੰ ਵੀ ਜ਼ਾਹਿਰ ਕੀਤਾ ਹੈ ਕਿ ਪਾਰਟੀ ਵੱਡੇ ਫੈਸਲੇ ਲੈਣ ਲਈ ਤਿਆਰ ਹੈ। ਦੱਸ ਦਈਏ ਕਿ ਅੱਜ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪਿਛਲੇ ਦਿਨੀਂ ਅਕਾਲੀ ਦਲ ਦੇ ਵੱਡੀ ਗਿਣਤੀ 'ਚ ਆਗੂਆਂ ਨੇ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਮੰਗ ਰੱਖੀ ਸੀ। ਇਸ ਤੋਂ ਬਾਅਦ ਬਾਗੀ ਧੜੇ ਨੇ ਅਕਾਲ ਤਖਤ ਸਾਹਿਬ ਉਤੇ ਮੰਗ ਪੱਤਰ ਦੇ ਕੇ ਸੁਖਬੀਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ।
ਬਾਗ਼ੀ ਧੜੇ ਦੀਆਂ ਸ਼ਿਕਾਇਤਾਂ:-
- ਬਾਦਲ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲਿਆਂ ਦੀ ਸਹੀ ਜਾਂਚ ਨਹੀ ਹੋਈ।
- ਬੇਅਦਬੀ ਤੋਂ ਬਾਅਦ ਦੁੱਖਦਾਈ ਗੋਲੀ ਕਾਂਡ ਵਾਪਰੇ ਪਰ ਕੋਈ ਕਰਵਾਈ ਨਹੀਂ ਹੋਈ।
- ਦਸਮ ਪਿਤਾ ਦੀ ਨਕਲ ਕਰਨ 'ਤੇ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਗਈ।
- ਬਾਦਲ ਸਰਕਾਰ ਵੱਲੋਂ ਰਾਮ ਰਹੀਮ ਨੂੰ ਮੁਆਫ਼ੀ ਦੇਣ ਤੋਂ ਬਾਅਦ 80 ਲੱਖ ਰੁਪਏ ਦੀ ਇਸ਼ਤਹਾਰਬਾਜ਼ੀ ਕੀਤੀ ਗਈ।
- ਕਈ ਮਾਮਲਿਆਂ 'ਚ ਨਾਮਜਦ ਸੁਮੇਧ ਸੈਣੀ ਨੂੰ ਡੀਜੀਪੀ ਬਣਾਇਆ।
- ਇਸ ਦੇ ਨਾਲ ਹੀ ਮਨਮਾਨੀਆਂ ਕਰਨ ਦੇ ਦੋਸ਼ ਵੀ ਬਾਦਲ ਸਰਕਾਰ ਉੱਤੇ ਲਾਏ ਗਏ ਹਨ।
ਸੁਖਬੀਰ ਸਿੰਘ ਬਾਦਲ ਵੱਲੋਂ ਖ਼ਿਮਾ ਜਾਚਨਾ:-
- ਸੁਖਬੀਰ ਬਾਦਲ ਨੇ ਸ਼ਿਕਾਇਤ ਤੋਂ ਬਾਅਦ ਆਪਣੀਆਂ ਭੁੱਲਾਂ ਬਖਸ਼ਾਉਣ ਲਈ ਬਿਨਾਂ ਸ਼ਰਤ ਸਜ਼ਾ ਭਗਤਨ ਦੀ ਗੱਲ ਕਹੀ।
- ਸਿੰਘ ਸਹਿਬਾਨਾਂ ਦੇ ਫੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਦੀ ਹਾਮੀ।
- ਪ੍ਰਕਾਸ਼ ਸਿੰਘ ਬਾਦਲ ਤੋਂ ਬਾਦਲ ਪਰਿਵਾਰ ਦੇ ਮੁਖੀ ਹੋਣ ਦੇ ਨਾਤੇ ਚੇਤ ਅਚੇਤ ਹੋਈ ਹਰ ਭੁੱਲ ਲਈ ਹਰ ਸਜ਼ਾ ਪਾਉਣ ਲਈ ਤਿਆਰ।
ਕੀ ਹੁੰਦਾ ਹੈ ਤਨਖਾਹੀਆ ?
- ਸਿੱਖ ਧਰਮ ਵਿੱਚ ਤਨਖ਼ਾਹ ਧਾਰਮਿਕ ਸਜ਼ਾ ਨੂੰ ਕਿਹਾ ਜਾਂਦਾ ਹੈ।
- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ ਮੁਤਾਬਿਕ, "ਸਿੱਖ ਰਹਿਤ ਮਰਿਆਦਾ ਵਿਰੁੱਧ ਕਰਮ-ਧਰਮ ਦੰਡ ਦਾ ਨਾਉਂ ‘ਤਨਖਾਹ’ ਹੈ,ਜੋ ਸਿੱਖ ਰਹਿਤ ਦੇ ਨਿਯਮ ਭੰਗ ਕਰਦਾ ਹੈ, ਉਹ ਤਨਖਾਹੀਆ ਸੱਦੀਦਾ ਹੈ।"
- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੂੰ ਵੀ ਅਕਾਲ ਤਖ਼ਤ ਸਾਹਿਬ ਵੱਲੋਂ 1988 ਵਿੱਚ ਧਾਰਮਿਕ ਸਜ਼ਾ ਸੁਣਾਈ ਗਈ ਸੀ, ਜਿਸ ਦੌਰਾਨ ਉਹਨਾਂ ਨੂੰ 21 ਦਿਨ ਗੁਰੂ ਘਰ ਦੀ ਸੇਵਾ ਕਰਨ ਲਈ ਆਖਿਆ ਗਿਆ ਸੀ।
- 1985-87 ਦੌਰਾਨ ਆਪਣੀ ਸਰਕਾਰ ਸਮੇਂ ਲਏ 'ਗ਼ਲਤ ਫੈਸਲਿਆਂ' ਲਈ ਇਹ ਧਾਰਮਿਕ ਸਜ਼ਾ ਮਿਲੀ ਸੀ।
- 8. ਬਲਵਿੰਦਰ ਸਿੰਘ ਭੂੰਦੜ ਹੋਣਗੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ, ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ - Bhunder working president SAD
- ਪਰਦੀਪ ਕਲੇਰ ਦੇ ਇਲਜ਼ਾਮਾਂ 'ਤੇ ਸੁਖਬੀਰ ਬਾਦਲ ਦਾ ਆਇਆ ਵੱਡਾ ਬਿਆਨ, ਦਿੱਤੀ ਇਹ ਚਿਤਾਵਨੀ - sukhbir singh badal
- ਸ਼੍ਰੋ੍ਮਣੀ ਅਕਾਲੀ ਦਲ ਦਾ ਬਾਗੀ ਧੜੇ 'ਤੇ ਵੱਡਾ ਐਕਸ਼ਨ, ਇੰਨ੍ਹਾਂ ਅੱਠ ਲੀਡਰਾਂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ - Akali Dal Action on rebel leaders
- ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੰਨਿਆ, ਪਹਿਲੇ ਬਿਆਨ 'ਚ ਆਖੀ ਵੱਡੀ ਗੱਲ.... - sukhbir badal appear akal takht