ETV Bharat / state

ਇੰਟਰਨੈਸ਼ਨਲ ਕਾਨਫਰੰਸ 'ਚ ਦੇਸ਼ ਦੇ ਉੱਪ ਰਾਸ਼ਟਰਪਤੀ, ਮੁੱਖ ਮੰਤਰੀ ਮਾਨ ਅਤੇ ਗਵਰਨਰ ਲੈਣਗੇ ਹਿੱਸਾ, ਤਿਆਰੀਆਂ ਮੁਕੰਮਲ

ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਅੰਦਰ ਹੋ ਰਹੀ ਕੌਮਾਂਤਰੀ ਕਾਨਫਰੰਸ ਵਿੱਤ ਦੇਸ਼ ਦੇ ਉੱਪ ਰਾਸ਼ਟਰਪਤੀ, ਮੁੱਖ ਮੰਤਰੀ ਮਾਨ ਅਤੇ ਗਵਰਨਰ ਹਿੱਸਾ ਲੈਣਗੇ।

INTERNATIONAL CONFERENCE
ਉੱਪ ਰਾਸ਼ਟਰਪਤੀ, ਮੁੱਖ ਮੰਤਰੀ ਮਾਨ ਅਤੇ ਗਵਰਨਰ ਲੈਣਗੇ ਹਿੱਸਾ (ETV BHARAT PUNJAB (ਰਿਪੋਟਰ,ਲੁਧਿਆਣਾ))
author img

By ETV Bharat Punjabi Team

Published : Nov 11, 2024, 3:26 PM IST

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿੱਚ ਭਲਕੇ ਇੰਟਰਨੈਸ਼ਨਲ ਕਾਨਫਰੰਸ ਹੋਣ ਜਾ ਰਹੀ ਹੈ। ਜਿਸ ਵਿੱਚ 400 ਤੋਂ ਵੱਧ ਮਾਹਿਰ ਇਕੱਠੇ ਹੋਣਗੇ। ਇਸ ਤੋਂ ਇਲਾਵਾ ਇਸ ਕਾਨਫਰੰਸ ਦੇ ਵਿੱਚ ਖੇਤੀ ਸਬੰਧੀ ਨਵੀਆਂ ਤਕਨੀਕਾਂ, ਨਵੀਆਂ ਨੀਤੀਆਂ ਅਤੇ ਹੋਰ ਆਰਟੀਫਿਸ਼ੀਅਲ ਇੰਟੈਲੀਜਂਸ ਦੀ ਵਰਤੋਂ ਨੂੰ ਲੈ ਕੇ ਗੱਲਬਾਤ ਹੋਵੇਗੀ।

ਤਿਆਰੀਆਂ ਮੁਕੰਮਲ (ETV BHARAT PUNJAB (ਰਿਪੋਟਰ,ਲੁਧਿਆਣਾ))

ਕਿਸਾਨਾਂ ਦੇ ਲਈ ਕਾਨਫਰੰਸ

ਯੂਨੀਵਰਸਿਟੀ ਦੇ ਵਿੱਚ ਹੋਣ ਜਾ ਰਹੀ ਇਸ ਇੰਟਰਨੈਸ਼ਨਲ ਕਾਨਫਰੰਸ ਦੇ ਵਿੱਚ ਵਿਸ਼ੇਸ਼ ਤੌਰ ਤੇ ਦੇਸ਼ ਦੇ ਉੱਪ ਰਾਸ਼ਟਰਪਤੀ, ਪੰਜਾਬ ਦੇ ਗਵਰਨਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਿਲ ਹੋਣਗੇ। ਉਪ ਰਾਸ਼ਟਰਪਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਕਾਨਫਰੰਸ ਦੇ ਵਿੱਚ ਕਿਸਾਨਾਂ ਦੀ ਬਿਹਤਰੀ ਲਈ ਅਤੇ ਖੇਤੀ ਆਧੁਨਿਕ ਤਕਨੀਕਾਂ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਸ਼ਖ਼ਸੀਅਤਾਂ ਲੈਣਗੀਆਂ ਹਿੱਸਾ
ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਨਮੋਹਨ ਸਿੰਘ ਆਡੀਟੋਰੀਅਮ ਦੇ ਵਿੱਚ ਹੋਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਤਿਆਰੀਆਂ ਲਗਭਗ ਪੂਰੀਆਂ ਕਰ ਲਈਆਂ ਗਈਆਂ ਹਨ। ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਪਹੁੰਚੇ ਅਤੇ ਉਹਨਾਂ ਦੇ ਨਾਲ ਬਾਕੀ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ। ਡੀਸੀ ਲੁਧਿਆਣਾ ਨੇ ਕਿਹਾ ਕਿ ਕੱਲ ਇੰਟਰਨੈਸ਼ਨਲ ਕਾਨਫਰੰਸ ਹੈ, ਜਿਸ ਵਿੱਚ ਦੇਸ਼ ਦੇ ਉਪ ਰਾਸ਼ਟਰਪਤੀ ਹਿੱਸਾ ਲੈ ਰਹੇ ਹਨ।

ਸੁਰੱਖਿਆ ਦੇ ਪੁਖਤਾ ਪ੍ਰਬੰਧ

ਇਸ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਪਹੁੰਚ ਰਹੀਆਂ ਹਨ। ਉਹਨਾਂ ਦੀ ਆਮਦ ਨੂੰ ਲੈ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ। ਉਹਨਾਂ ਕਿਹਾ ਕਿ ਇਹ ਇੱਕ ਬਹੁਤ ਵੱਡੀ ਕਾਨਫਰੰਸ ਹੋਵੇਗੀ। ਇਸ ਤੋਂ ਇਲਾਵਾ ਸੁਰੱਖਿਆ ਨੂੰ ਲੈ ਕੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਕਾਨੂੰਨ ਵਿਵਸਥਾ ਨੂੰ ਲੈ ਕੇ ਲੁਧਿਆਣਾ ਦੇ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਪਹੁੰਚੇ ਜਿਨ੍ਹਾਂ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਸਾਡੇ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.