ਅੰਮ੍ਰਿਤਸਰ: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਸਿਆਸੀ ਪਲਟਵਾਰ ਜੋਰਾਂ ਨਾਲ ਹੋ ਰਹੇ ਹਨ। ਇਸ ਲੜੀ ਦੇ ਤਹਿਤ ਅੰਮ੍ਰਿਤਸਰ ਦੇਹਾਤੀ ਕਸਬਾ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਵੱਲੋ ਕਾਂਗਰਸ ਪਾਰਟੀ ਨੂੰ ਜ਼ੋਰਦਾਰ ਝਟਕਾ ਦਿੱਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਅੰਮ੍ਰਿਤਸਰ ਐੱਸ ਸੀ ਵਿੰਗ ਕਾਂਗਰਸ ਦੇ ਉੱਪ ਪ੍ਰਧਾਨ ਸੁਖਦੇਵ ਸਿੰਘ ਮੱਟੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਦਾ ਪੱਲ੍ਹਾ ਫੜਿਆ ਹੈ।
ਪਾਰਟੀ ਵੱਲੋਂ ਨਵੇਂ ਆਏ ਪਰਿਵਾਰਾਂ ਦਾ ਨਿੱਘਾ ਸਵਾਗਤ: ਉਨ੍ਹਾਂ ਦੱਸਿਆ ਕਿ ਸੁਖਦੇਵ ਸਿੰਘ ਦੇ ਨਾਲ ਕਰੀਬ 50 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਕਬੂਲੀ ਹੈ।ਜਿਸ ਨਾਲ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿਲੇਗਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਸੀਂ ਸਮੁੱਚੀ ਆਮ ਆਦਮੀ ਪਾਰਟੀ ਵੱਲੋਂ ਨਵੇਂ ਆਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦੇ ਹਾਂ ਅਤੇ ਭਰੋਸਾ ਦਿੰਦੇ ਹਾ ਕਿ ਸਮੂਹ ਨਵੇਂ ਸਾਥੀਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ: ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਢਾਈ ਸਾਲ ਦੇ ਕਾਰਜਕਾਲ ਨੂੰ ਦੇਖ ਕੇ ਇਹ ਮੰਨਿਆ ਹੈ ਕਿ ਪੰਜਾਬ ਪੰਜਾਬੀ ਪੰਜਾਬੀਅਤ ਦੀ ਭਲਾਈ ਦੇ ਲਈ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ ਵੱਡੇ ਬਹੁਮਤ ਨਾਲ ਜਿੱਤਾ ਕੇ ਪਾਰਲੀਮੈਂਟ ਵਿੱਚ ਭੇਜਾਂਗੇ।
- ਅੰਮ੍ਰਿਤਪਾਲ ਨੇ ਲੋਕ ਸਭਾ ਲਈ ਭਰੀ ਨਾਮਜ਼ਦਗੀ, ਜਾਣੋ ਕਿੰਨੀ ਜਾਇਦਾਦ ਦਾ ਮਾਲਿਕ ਹੈ ਖਡੂਰ ਸਾਹਿਬ ਤੋਂ ਉਮੀਦਵਾਰ ਅੰਮ੍ਰਿਤਪਾਲ ਸਿੰਘ - property OF candidate Amritpal
- ਦਵਾਈਆਂ ਹੀ ਨਹੀਂ ਸਗੋਂ ਗੈਸ ਸਿਲੰਡਰ ਵੀ ਹੁੰਦਾ ਹੈ ਐਕਸਪਾਇਰੀ ਡੇਟ, ਅੱਜ ਹੀ ਤਰੀਕ ਕਰੋ ਚੈੱਕ - Expiry Date Of Gas Cylinder
- ਸ਼੍ਰੀ ਅਨੰਦਪੁਰ ਸਾਹਿਬ ਤੋਂ ਆਪ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਵੱਲੋਂ ਰੋਪੜ ਵਿਖੇ ਭਰੇ ਗਏ ਨਾਮਜਦਗੀ ਫਾਰਮ - AAP candidate Malvinder Singh Kang