ETV Bharat / state

ਅਨੰਦਪੁਰ ਸਾਹਿਬ ਸੀਟ ਤੋਂ ਮਾਲਵਿੰਦਰ ਸਿੰਘ ਕੰਗ ਦੀ ਹੋਈ ਜਿੱਤ, ਵਰਕਰਾਂ 'ਚ ਖੁਸ਼ੀ ਦੀ ਲਹਿਰ - Malwinder Kang won from Anandpur Sahib - MALWINDER KANG WON FROM ANANDPUR SAHIB

Malwinder Kang won from Anandpur Sahib : ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਮਾਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ ਹੈ।

MALWINDER KANG WON FROM ANANDPUR SAHIB
ਆਨੰਦਪੁਰ ਸਾਹਿਬ ਸੀਟ ਤੋਂ ਮਾਲਵਿੰਦਰ ਸਿੰਘ ਕੰਗ ਦੀ ਹੋਈ ਜਿੱਤ (ETV Bharat ANANDPUR SAHIB)
author img

By ETV Bharat Punjabi Team

Published : Jun 4, 2024, 7:20 PM IST

Updated : Jun 4, 2024, 7:48 PM IST

ਆਨੰਦਪੁਰ ਸਾਹਿਬ ਸੀਟ ਤੋਂ ਮਾਲਵਿੰਦਰ ਸਿੰਘ ਕੰਗ ਦੀ ਹੋਈ ਜਿੱਤ (ETV Bharat ANANDPUR SAHIB)

ਆਨੰਦਪੁਰ ਸਾਹਿਬ : ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਮਾਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 10827 ਵੋਟਾਂ ਨਾਲ ਹਰਾਇਆ ਹੈ। ਮਾਲਵਿੰਦਰ ਸਿੰਘ ਕੰਗ ਨੂੰ 3,12,241 ਵੋਟਾਂ ਮਿਲੀਆਂ, ਜਦਕਿ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 3,01,414 ਵੋਟਾਂ ਮਿਲੀਆਂ। ਤੀਜੇ ਸਥਾਨ 'ਤੇ ਭਾਰਤੀ ਜਨਤਾ ਪਾਰਟੀ ਦੇ ਡਾ: ਸੁਭਾਸ਼ ਸ਼ਰਮਾ ਰਹੇ, ਉਨ੍ਹਾਂ ਨੂੰ 1,85,836 ਵੋਟਾਂ ਮਿਲੀਆਂ |

ਜਿੱਤ ਤੋਂ ਤੁਰੰਤ ਬਾਅਦ ਆਮ ਆਦਮੀ ਪਾਰਟੀ ਦੇ ਮਾਲਵਿੰਦਰ ਸਿੰਘ ਕੰਗ ਨੇ ਹਲਕਾ ਅਨੰਦਪੁਰ ਸਾਹਿਬ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਮਾਲਵਿੰਦਰ ਕੰਗ ਦੀ ਜਿੱਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਨੰਦਪੁਰ ਸਾਹਿਬ ਦਾ ਧੰਨਵਾਦ ਕੀਤਾ ਸੀ।

ਇਸ ਮੌਕੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੇਖ ਨੂੰ ਮਿਲੀ। ਸਥਾਨ ਵਕਰਕਾਂ ਨੇ ਜੇਤੂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਗਲ ਵਿੱਚ ਹਾਰ ਪਾ ਕੇ ਸਵਾਗਤ ਕੀਤਾ ਗਿਆ ਅਤੇ ਲੱਡੂਆਂ ਦੇ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਵਰਕਰਾਂ ਨੇ ਭੰਗੜੇ ਵੀ ਪਾਏ ਅਤੇ ਆਮ ਆਦਮੀ ਪਾਰਟੀ ਜਿੰਦਾਬਾਦ ਦੇ ਨਾਅਰੇ ਵੀ ਲਗਾਏ।

ਮਾਲਵਿੰਦਰ ਕੰਗ ਦਾ ਸਿਆਸੀ ਸਫ਼ਰ : ਮਾਲਵਿੰਦਰ ਕੰਗ ਦੇ ਸਿਆਸੀ ਸਫ਼ਰ ਦੀ ਸ਼ੁਰੂਆਤ ਪੰਜਾਬ ਯੂਨੀਵਰਸਿਟੀ ਤੋਂ ਹੋਈ ਪੰਜਾਬ ਯੂਨੀਵਰਸਿਟੀ ਤੋਂ ਉਨ੍ਹਾਂ ਨੇ ਐੱਲ. ਐੱਲ.ਬੀ. ਪੜ੍ਹਾਈ ਕੀਤੀ। ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਚੁਣੇ ਗਏ।

ਯੂਨੀਵਰਸਿਟੀ ਤੋਂ ਬਾਅਦ ਉਹ ਭਾਜਪਾ ਵਿਚ ਸ਼ਾਮਲ ਹੋਏ ਕੰਗ ਨੇ ਪੰਜਾਬ ਭਾਜਪਾ ਦੇ ਬੁਲਾਰੇ ਦੀ ਅਹਿਮ ਭੂਮਿਕਾ ਅਦਾ ਕੀਤੀ ਖੇਤੀ ਕਾਨੂੰਨਾਂ ਦੇ ਵਿਰੋਧ ਚ ਕੰਗ ਨੇ ਸਾਲ 2020 ਵਿਚ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ।

ਭਾਜਪਾ ਛੱਡਣ ਤੋਂ ਬਾਅਦ ਸਾਲ 2021 ਵਿਚ ਕੰਗ ਨੇ ਆਪ ਦਾ ਪੱਲਾ ਫੜਿਆ। ਆਮ ਆਦਮੀ ਪਾਰਟੀ ਵਿਚ ਵੀ ਉਨ੍ਹਾਂ ਨੇ ਬੁਲਾਰੇ ਦੀ ਭੂਮਿਕਾ ਅਦਾ ਕੀਤੀ। ਆਮ ਆਦਮੀ ਪਾਰਟੀ ਨੇ ਕੰਗ ਨੂੰ ਇਸ ਵਾਰ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ।

Last Updated : Jun 4, 2024, 7:48 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.