ETV Bharat / state

ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਵੱਲੋਂ ਕਾਬੂ - PUNJAB VIGILANCE BUREAU

ਪੰਜਾਬ ਵਿਜੀਲੈਂਸ ਬਿਊਰੋ ਨੇ ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਨਗਰ ਨਿਗਮ ਦੇ ਲੰਬੜਦਾਰ ਨੂੰ ਕਾਬੂ ਕੀਤਾ ਹੈ।

PUNJAB VIGILANCE BUREAU
PUNJAB VIGILANCE BUREAU (Etv Bharat)
author img

By ETV Bharat Punjabi Team

Published : Jan 24, 2025, 7:43 PM IST

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਹੈ।

ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ (Etv Bharat)

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਿੱਤੀ ਜਾਣਕਾਰੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਨਗਰ ਨਿਗਮ, ਲੁਧਿਆਣਾ ਦੇ ਸਫ਼ਾਈ ਸੇਵਕ ਸੰਦੀਪ ਵਾਸੀ ਐਲ.ਆਈ.ਜੀ. ਕਲੋਨੀ, ਜਮਾਲਪੁਰ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

ਹਾਜ਼ਰੀਆਂ ਦਾ ਰਿਕਾਰਡ ਰੱਖਣ ਲਈ ਮਹੀਨਾਵਾਰ ਰਿਸ਼ਵਤ ਦੀ ਕਰਦਾ ਸੀ ਮੰਗ

ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਕਿ ਉਕਤ ਸੰਜੇ ਕੁਮਾਰ ਉਸ ਦੀਆਂ ਹਾਜ਼ਰੀਆਂ ਲਗਾਉਣ ਅਤੇ ਹਾਜ਼ਰੀਆਂ ਦਾ ਰਿਕਾਰਡ ਰੱਖਣ ਲਈ ਮਹੀਨਾਵਾਰ ਰਿਸ਼ਵਤ ਦੇਣ ਦੀ ਮੰਗ ਕਰਦਾ ਸੀ। ਉਹਨਾਂ ਅੱਗੇ ਦੱਸਿਆ ਕਿ ਇਸ ਮੰਤਵ ਲਈ ਇਹ ਮੁਲਜ਼ਮ ਪਿਛਲੇ ਦੋ ਸਾਲਾਂ ਦੌਰਾਨ ਉਸ ਕੋਲੋਂ ਹੁਣ ਤੱਕ 1,40,000 ਰੁਪਏ ਵਸੂਲ ਚੁੱਕਾ ਹੈ। ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਰਿਸ਼ਵਤ ਦੀ ਮੰਗ ਸਬੰਧੀ ਰਿਕਾਰਡ ਕੀਤੀ ਗੱਲਬਾਤ ਵੀ ਬਿਊਰੋ ਕੋਲ ਪੇਸ਼ ਕੀਤੀ।

ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤਾ ਕੇਸ

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਪੂਰੀ ਜਾਂਚ ਉਪਰੰਤ ਲਾਏ ਗਏ ਇਲਜ਼ਾਮ ਸਹੀ ਪਾਏ ਗਏ, ਜਿਹੜੇ ਜ਼ੁਬਾਨੀ ਅਤੇ ਦਸਤਾਵੇਜ਼ੀ ਦੋਵਾਂ ਸਬੂਤਾਂ ਦੁਆਰਾ ਸਮਰਥਿਤ ਸਨ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.