ਚੰਡੀਗੜ੍ਹ: ਪਹਾੜਾਂ ਵਿੱਚ ਭਾਰੀ ਮੀਂਹ ਕਾਰਨ ਤਬਾਹੀ ਜਾਰੀ ਹੈ। ਹਿਮਾਚਲ ਪ੍ਰਦੇਸ਼ 'ਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਕਈ ਸੜਕਾਂ ਬੰਦ ਹੋ ਗਈਆਂ ਹਨ। ਇਸ ਦਾ ਅਸਰ ਪੰਜਾਬ ਵਿੱਚ ਵੇਖਣ ਨੂੰ ਮਿਲਿਆ ਹੈ। ਬੀਤੇ ਦੋ ਦਿਨਾਂ ਤੋਂ ਲਗਾਤਾਰ ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅੱਜ ਮੀਂਹ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ ਜਿਨਾਂ ਵਿੱਚ ਸਿਰਫ਼ ਦੋ ਜ਼ਿਲ੍ਹਿਆਂ, ਪਠਾਨਕੋਟ ਅਤੇ ਹੁਸ਼ਿਆਰਪੁਰ ਦਾ ਨਾਮ ਸ਼ਾਮਿਲ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਸੂਬੇ 'ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
ਕੱਲ੍ਹ ਤੋਂ ਹੋ ਰਹੀ ਭਾਰੀ ਬਰਸਾਤ: ਦਸੱਣਯੋਗ ਹੈ ਕਿ ਪੰਜਾਬ ਵਿੱਚ ਅੱਧੀ ਰਾਤ ਤੋਂ ਲਗਾਤਾਰ ਬਰਸਾਤ ਜਾਰੀ ਹੈ। ਪੰਜਾਬ ਵਿੱਚ ਕੱਲ੍ਹ ਦਾ ਘੱਟੋ-ਘੱਟ ਤਾਪਮਾਨ 28.89 ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 42.05 ਸੈਲਸੀਅਸ ਦਰਜ ਕੀਤਾ ਗਿਆ। ਸਵੇਰੇ ਨਮੀ 35% ਦਰਜ ਕੀਤੀ ਗਈ ਹੈ। ਕੱਲ੍ਹ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਸੂਬੇ ਦੇ ਇਸ ਗਿਰਾਵਟ ਤੋਂ ਬਾਅਦ ਸੂਬੇ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਲੁਧਿਆਣਾ ਅਧੀਨ ਪੈਂਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ ਹੈ।
ਜਿਥੇ ਬਰਸਾਤ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਉਥੇ ਹੀ ਭਾਰੀ ਮੀਂਹ ਕਾਰਨ ਸੜਕਾਂ ਤੇ ਭਹਰੇ ਪਾਣੀ ਨਾਲ ਲੋਕਾਂ ਨੁੰ ਆਵਾਜਾਈ 'ਚ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਉਥੇ ਹੀ ਰੋਜ਼ਾਨਾ ਜੀਵਨ ਵੀ ਪ੍ਰਭਾਵਿਤ ਹੋਇਆ ਹੈ। ਹਾਲਾਂਕਿ ਐਤਵਾਰ ਦਾ ਦਿਨ ਹੋਣ ਕਾਰਨ ਦਫਤਰਾਂ 'ਚ ਜਾਣ ਵਾਲੇ ਕੁਝ ਕਰਮਚਾਰੀਆਂ ਨੂੰ ਰਾਹਤ ਜ਼ਰੂਰ ਮਿਲੀ ਹੈ।
ਠੰਡਾ ਰਹੇਗਾ ਚੰਡੀਗੜ੍ਹ ਦਾ ਮੌਸਮ: ਜੇਕਰ ਗੱਲ ਕੀਤੀ ਜਾਵੇ ਚੰਡੀਗੜ੍ਹ ਦੀ ਤਾਂ ਸ਼ਹਿਰ ਵਿੱਚ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ। ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਤਾਪਮਾਨ 'ਚ ਕੋਈ ਗਿਰਾਵਟ ਨਹੀਂ ਆਉਣ ਵਾਲੀ ਹੈ। ਪੰਜਾਬ ਅਤੇ ਹਰਿਆਣਾ ਵਿੱਚ ਇਸ ਵਾਰ ਮੌਨਸੂਨ ਦੀ ਰਫ਼ਤਾਰ ਮੱਠੀ ਰਹੀ ਹੈ । ਮੌਸਮ ਵਿਭਾਗ ਮੁਤਾਬਿਕ ਚੰਡੀਗੜ੍ਹ ਨੇ ਸ਼ਨੀਵਾਰ ਨੂੰ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ਵਿੱਚ ਘੱਟੇਗੀ ਗਰਮੀ ! ਇਨ੍ਹਾਂ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਤੱਕ ਮੀਂਹ ਦਾ ਅਲਰਟ - Rain Alert In Punjab
ਦੇਸ਼ 'ਚ ਮੌਸਮ ਦਾ ਹਾਲ: ਦਿੱਲੀ-ਐਨਸੀਆਰ ਸਮੇਤ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਨਾਲ-ਨਾਲ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਬੱਦਲਾਂ ਨੇ ਪੱਕੇ ਡੇਰੇ ਲਾ ਲਏ ਹਨ। ਮੌਸਮ ਵਿਭਾਗ ਨੇ ਅੱਜ ਦੇਸ਼ ਦੇ 23 ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਆਈਐਮਡੀ ਨੇ ਅੱਜ ਪੰਜਾਬ, ਹਰਿਆਣਾ, ਉੱਤਰਾਖੰਡ, ਪੂਰਬੀ ਰਾਜਸਥਾਨ, ਬਿਹਾਰ, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਕੇਰਲ, ਮਾਹੇ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅੱਜ ਇਨ੍ਹਾਂ ਰਾਜਾਂ ਵਿੱਚ ਲਗਭਗ 12 ਸੈ.ਮੀ. ਮੀਂਹ ਪੈਣ ਦੀ ਸੰਭਾਵਨਾ ਹੈ।