ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਅੱਜ ਮਾਨਸਾ ਦੀ ਮਾਨਯੋਗ ਅਦਾਲਤ ਦੇ ਵਿੱਚ ਪੇਸ਼ੀ ਹੋਈ। ਇਸ ਦੌਰਾਨ ਅੱਜ ਸੱਤ ਮੁਲਜ਼ਮਾਂ ਨੂੰ ਫਿਜੀਕਲ ਤੌਰ 'ਤੇ ਪੇਸ਼ ਕੀਤਾ ਗਿਆ ਜਦੋਂ ਕਿ ਇਨ੍ਹਾਂ ਮੁਲਜ਼ਮਾਂ ਦੀ ਸਿੱਧੂ ਮੂਸੇਵਾਲਾ ਦੇ ਨਾਲ ਘਟਨਾ ਦੇ ਸਮੇਂ ਥਾਰ ਗੱਡੀ ਦੇ ਵਿੱਚ ਮੌਜੂਦ ਗਵਾਹ ਵੱਲੋਂ ਸ਼ਨਾਖਤ ਵੀ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਅਗਲੀ ਪੇਸ਼ੀ 13 ਸਤੰਬਰ 2024 ਨੂੰ ਮਾਨਯੋਗ ਅਦਾਲਤ ਵੱਲੋਂ ਮੁਕਰਰ ਕੀਤੀ ਗਈ।
ਵਿਅਕਤੀਆਂ ਦੀ ਸਨਾਖਤ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਯੋਗ ਅਦਾਲਤ ਚੋਂ ਸੱਤ ਮੁਲਜ਼ਮਾਂ ਨੂੰ ਫਿਜੀਕਲ ਤੌਰ 'ਤੇ ਪੇਸ਼ ਕੀਤਾ ਗਿਆ। ਜਿਨਾਂ ਦੀ ਸਿੱਧੂ ਮੂਸੇ ਵਾਲਾ ਦੇ ਨਾਲ 29 ਮਈ 2022 ਨੂੰ ਥਾਰ ਗੱਡੀ ਦੇ ਵਿੱਚ ਘਟਨਾ ਸਮੇਂ ਮੌਜੂਦ ਗਵਾਹ ਗੁਰਪ੍ਰੀਤ ਸਿੰਘ ਵੱਲੋਂ ਸ਼ਨਾਖਤ ਕੀਤੀ ਗਈ ਹੈ। ਲੋਰੈਂਸ ਬਿਸ਼ਨੋਈ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਸਮੇਤ 18 ਹੋਰ ਨਾਮਜਦ ਵਿਅਕਤੀਆਂ ਵੱਲੋਂ ਉਹ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਹੋਏ ਹਨ ਅਤੇ ਅੱਜ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗਵਾਹ ਗੁਰਪ੍ਰੀਤ ਸਿੰਘ ਵੱਲੋਂ ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ਹੈ।
ਮਾਨਯੋਗ ਅਦਾਲਤ ਵੱਲੋਂ ਅਗਲੀ ਪੇਸ਼ੀ: ਉਨ੍ਹਾਂ ਦੱਸਿਆ ਕਿ ਅੱਜ 7 ਨਾਮਜ਼ਦ ਵਿਅਕਤੀਆਂ ਨੂੰ ਪੇਸ਼ ਕੀਤਾ ਗਿਆ ਹੈ ਅੱਜ ਮਾਨਯੋਗ ਅਦਾਲਤ ਦੇ ਵਿੱਚ ਕੁਲਦੀਪ ਕਸ਼ਿਸ਼, ਦੀਪਕ ਮੁੰਡੀ, ਕੇਸ਼ਵ, ਮਨੀ ਰਈਆ, ਅੰਕਿਤ ਸਿਰਸਾ, ਪ੍ਰਿਏ ਵਰਤ ਫੌਜੀ ਅਤੇ ਸੰਦੀਪ ਕੇਕੜਾ ਨੂੰ ਮਾਨਯੋਗ ਅਦਾਲਤ ਦੇ ਵਿੱਚ ਫਿਜੀਕਲ ਤੌਰ 'ਤੇ ਪੇਸ਼ ਕੀਤਾ ਗਿਆ ਜਿਨਾਂ ਦੀ ਗੁਰਪ੍ਰੀਤ ਸਿੰਘ ਗਵਾਹ ਵੱਲੋਂ ਸ਼ਨਾਖਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਗਵਾਹੀ ਪੂਰੀ ਨਹੀਂ ਹੋ ਸਕੀ ਕਿਉਂਕਿ ਇਸ ਮਾਮਲੇ ਦੇ ਵਿੱਚ ਘਟਨਾ ਸਮੇਂ ਵਰਤੀ ਗਈ ਏਕੇ47 ਅਤੇ ਥਾਰ ਗੱਡੀ ਮੌਜੂਦ ਨਹੀਂ ਸੀ। ਜਿਸ ਦੇ ਚਲਦਿਆਂ ਮਾਨਯੋਗ ਅਦਾਲਤ ਵੱਲੋਂ ਅਗਲੀ ਪੇਸ਼ੀ 13 ਸਤੰਬਰ 2024 ਮੁਕਰਰ ਕਰ ਦਿੱਤੀ ਗਈ ਹੈ।
ਮੁਲਜ਼ਮਾਂ ਨੂੰ ਫਿਜੀਕਲ ਤੌਰ 'ਤੇ ਪੇਸ਼ ਕੀਤਾ: ਉੱਥੇ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਮਾਨਯੋਗ ਅਦਾਲਤ ਦੇ ਵਿੱਚ ਪੇਸ਼ੀ ਸੀ ਜਦੋਂ ਕਿ ਇਸ ਮਾਮਲੇ ਵਿੱਚ ਅੱਜ ਮੁਲਜ਼ਮਾਂ ਨੂੰ ਫਿਜੀਕਲ ਤੌਰ 'ਤੇ ਪੇਸ਼ ਕੀਤਾ ਗਿਆ ਹੈ ਜਿਨਾਂ ਦੀ ਗਵਾਹ ਵੱਲੋਂ ਸ਼ਨਾਖਤ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੀ ਪੇਸ਼ੀ 13 ਸਤੰਬਰ 2024 ਨੂੰ ਮਾਨਯੋਗ ਅਦਾਲਤ ਵੱਲੋਂ ਮੁਕਰਰ ਕੀਤੀ ਗਈ ਹੈ। ਉਨ੍ਹਾਂ ਇਸ ਦੌਰਾਨ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਮਾਨਯੋਗ ਅਦਾਲਤ 'ਤੇ ਪੂਰਾ ਭਰੋਸਾ ਹੈ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਇਨਸਾਫ ਜਰੂਰ ਮਿਲੇਗਾ।
- "ਗੁਨਾਹਾਂ ਦੀ ਮੁਆਫੀ ਮੰਗਣ ..." ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੁਖਬੀਰ ਬਾਦਲ 'ਤੇ ਵੱਡਾ ਫੈਸਲਾ, ਬਾਦਲ ਨੂੰ ਐਲਾਨਿਆ ਤਨਖਾਹੀਆ - DECISION ON SUKHBIR APOLOGY
- ਪੰਜਾਬ ਦੇ ਖਿਡਾਰੀਆਂ ਨੇ ਪੰਜਵੀਂ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਜਿੱਤ ਦੇ ਗੱਡੇ ਝੰਡੇ - International Karate Championship
- ਬਲਵਿੰਦਰ ਸਿੰਘ ਭੂੰਦੜ ਦਾ ਬਿਆਨ : ਬੋਲੇ- ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਲਈ ਹਰ ਤਰ੍ਹਾਂ ਦੇ ਕੀਤੇ ਜਾਣਗੇ ਯਤਨ - Balwinder Singh Bhunder