ETV Bharat / state

ਰੋਜ਼ੀ-ਰੋਟੀ ਦੀ ਭਾਲ 'ਚ ਦੁਬਈ ਗਏ ਨੌਜਵਾਨ ਦੀ ਮੌਤ, 10 ਦਿਨ ਪਹਿਲਾਂ ਹੀ ਗਿਆ ਸੀ ਵਿਦੇਸ਼ - Young Death In Dubai - YOUNG DEATH IN DUBAI

Young Death In Dubai: ਅੰਮ੍ਰਿਤਸਰ ਦੇ ਪਿੰਡ ਨਾਰਲਾ ਦਾ ਵਾਸੀ ਗੁਰਜੰਟ ਸਿੰਘ 10 ਦਿਨ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਪੜ੍ਹੋ ਪੂਰੀ ਖ਼ਬਰ।

Death In Dubai
ਰੋਜ਼ੀ-ਰੋਟੀ ਦੀ ਭਾਲ 'ਚ ਦੁਬਈ ਗਏ ਨੌਜਵਾਨ ਦੀ ਮੌਤ (ਖੱਬੇ ਪਾਸੇ: ਮ੍ਰਿਤਕ ਦੀ ਫਾਈਲ ਫੋਟੋ, ਸੱਜੇ ਪਾਸੇ: ਮ੍ਰਿਤਕ ਦੇਹ ਨਾਲ ਪੀੜਤ ਪਰਿਵਾਰ (ਈਟੀਵੀ ਭਾਰਤ, ਅੰਮ੍ਰਿਤਸਰ))
author img

By ETV Bharat Punjabi Team

Published : May 10, 2024, 7:33 AM IST

ਰੋਜ਼ੀ-ਰੋਟੀ ਦੀ ਭਾਲ 'ਚ ਦੁਬਈ ਗਏ ਨੌਜਵਾਨ ਦੀ ਮੌਤ ((ਈਟੀਵੀ ਭਾਰਤ, ਅੰਮ੍ਰਿਤਸਰ))

ਅੰਮ੍ਰਿਤਸਰ: ਪੰਜਾਬ ਚੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਪਣਾ ਤੇ ਪਰਿਵਾਰ ਦਾ ਭੱਵਿਖ ਸੰਵਾਰਨ ਲਈ ਵਿਦੇਸ਼ ਜਾਣ ਦਾ ਰਾਹ ਚੁਣਦੇ ਹਨ। ਜਿੱਥੇ ਜਾ ਕੇ ਕਈ ਨੌਜਵਾਨਾਂ ਦੀ ਸੁਪਨਿਆਂ ਨੂੰ ਤਾਂ ਖੰਭ ਲੱਗਦੇ ਹਨ, ਪਰ ਕਈਆਂ ਦੀ ਸ਼ਾਇਦ ਕਿਸਮਤ ਹੀ ਸਾਥ ਨਹੀਂ ਦੇ ਪਾਉਂਦੀ। ਅਜਿਹੇ ਵਿੱਚ ਕਈ ਨੌਜਵਾਨ ਉੱਥੇ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ, ਜਾਂ ਫਿਰ ਕੁਦਰਤੀ ਮੌਤ ਜਾਂ ਕੋਈ ਹਾਦਸਾ ਵਾਪਰ ਜਾਂਦਾ ਹੈ, ਤਾਂ ਉਹ ਲਾਸ਼ ਬਣ ਕੇ ਘਰ ਪਰਤਦੇ ਹਨ। ਆਪਣੇ ਘਰ ਦੀ ਆਰਥਿਕ ਤੰਗੀ ਨੂੰ ਦੂਰ ਕਰਨ ਲਈ ਅੰਮ੍ਰਿਤਸਰ ਤੋਂ ਇੱਕ ਹੋਰ ਨੌਜਵਾਨ ਦੁਬਈ ਗਿਆ, ਜਿਥੋਂ ਉਸ ਦੀ ਲਾਸ਼ ਵਾਪਸ ਆਈ ਹੈ।

ਬਿਲਡਿੰਗ ਚੋਂ ਡਿਗਣ ਕਾਰਨ ਮੌਤ: ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਰਲਾ ਨਾਲ ਸਬੰਧਿਤ 35 ਸਾਲਾ ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਆਗੂਆਂ ਨੇ ਦੱਸਿਆ ਕਿ ਨੌਜਵਾਨ ਦੱਸ ਦਿਨ ਪਹਿਲਾਂ ਹੀ ਦੁਬਈ ਗਿਆ ਸੀ, ਜਿੱਥੇ ਉਸ ਦੀ ਬਿਲਡਿੰਗ ਤੋਂ ਡਿੱਗਣ ਕਾਰਨ ਮੌਤ ਹੋ ਗਈ।

ਮ੍ਰਿਤਕ 10 ਦਿਨ ਪਹਿਲਾਂ ਗਿਆ ਸੀ ਦੁਬਈ: ਆਗੂਆਂ ਨੇ ਦੱਸਿਆ ਕਿ ਇੱਕ ਮਾਸੂਮ ਬੱਚੇ ਦਾ ਪਿਤਾ ਗੁਰਜੰਟ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਅਜੇ ਬੀਤੀ 21 ਮਾਰਚ ਨੂੰ ਹੀ ਦੁਬਈ ਆਇਆ ਸੀ ਕਿ ਕੇਵਲ 10 ਦਿਨ ਬਾਅਦ ਹੀ 31 ਮਾਰਚ ਨੂੰ ਅਣਕਿਆਸੇ ਹਲਾਤਾਂ 'ਚ ਉਸ ਦੀ ਮੌਤ ਹੋ ਗਈ। ਡਾ. ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਜਦ ਮ੍ਰਿਤਕ ਦੇ ਵਾਰਸਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਟੀਮ ਰਾਹੀਂ ਮਿਲ ਕੇ ਆਪਣੇ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ। ਫਿਰ ਉਨ੍ਹਾਂ ਨੇ ਭਾਰਤ ਤੋਂ ਗੁਰਜੰਟ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੂੰ ਦੁਬਈ ਬੁਲਾ ਕੇ ਉਸ ਦੇ ਮ੍ਰਿਤਕ ਸਰੀਰ ਦੀ ਪਛਾਣ ਕਰਵਾਉਣ ਉਪਰੰਤ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਈ। ਇਸ ਤੋਂ ਬਾਅਦ ਬੀਤੇ ਦਿਨ 9 ਮਈ ਨੂੰ ਗੁਰਜੰਟ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਗਿਆ।

ਉਨ੍ਹਾਂ ਦੱਸਿਆ ਕਿ ਗੁਰਜੰਟ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਏ ਖ਼ਰਚ ਦੀ ਜ਼ਿੰਮੇਵਾਰੀ ਉਸ ਦੇ ਇੱਕ ਰਿਸ਼ਤੇਦਾਰ ਨੇ ਨਿਭਾਈ ਹੈ। ਉਨ੍ਹਾਂ ਨੇ ਦੱਸਿਆ ਕਿ ਟਰੱਸਟ ਵੱਲੋਂ ਗੁਰਜੰਟ ਸਿੰਘ ਦੀ ਵਿਧਵਾ ਨੂੰ 1500 ਰੁਪਏ ਜਦਕਿ ਅੰਗਹੀਣ ਪਿਤਾ ਨੂੰ 1000 ਰੁਪਏ, ਕੁੱਲ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ।

ਗਰਭਵਤੀ ਹੈ ਪਤਨੀ: ਗੁਰਜੰਟ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਬਜ਼ੁਰਗ ਤੇ ਅੰਗਹੀਣ ਪਿਤਾ ਕਾਬਲ ਸਿੰਘ ਤੇ ਮਾਤਾ ਕਸ਼ਮੀਰ ਕੌਰ ਨੇ ਰੋਂਦਿਆਂ ਹੋਇਆਂ ਦੱਸਿਆ ਕਿ ਗੁਰਜੰਟ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਆਪਣੇ ਹਿੱਸੇ ਦੀ ਜਮੀਨ ਵੇਚ ਕੇ ਦੁਬਈ ਰਾਹੀਂ ਕਿਸੇ ਹੋਰ ਦੇਸ਼ 'ਚ ਜਾਣ ਦੀ ਕੋਸ਼ਿਸ਼ ਵਿਚ ਸੀ ਕਿ ਅਚਾਨਕ ਉਨ੍ਹਾਂ ਨੂੰ ਕਿਸੇ ਦੂਰ ਦੇ ਰਿਸ਼ਤੇਦਾਰ ਦਾ ਫ਼ੋਨ ਆਇਆ ਕਿ ਗੁਰਜੰਟ ਦੀ ਦੁਬਈ ਵਿਚਲੀ ਰਿਹਾਇਸ਼ ਵਾਲੀ ਬਿਲਡਿੰਗ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਭਰੇ ਗੱਚ ਨਾਲ ਦੱਸਿਆ ਕਿ ਗੁਰਜੰਟ ਆਪਣੇ ਪਿੱਛੇ ਗਰਭਵਤੀ ਪਤਨੀ ਤੋਂ ਇਲਾਵਾ ਇੱਕ ਮਾਸੂਮ ਬੱਚੀ ਛੱਡ ਗਿਆ ਹੈ।

ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 355 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਹਵਾਈ ਅੱਡੇ ਉੱਤੇ ਮ੍ਰਿਤਕ ਦੇਹ ਲੈਣ ਪਹੁੰਚੇ ਗੁਰਜੰਟ ਦੇ ਮਾਤਾ-ਪਿਤਾ ਤੋਂ ਇਲਾਵਾ ਚਾਚਾ ਗੁਰਦੇਵ ਸਿੰਘ ਸ਼ੂਹਰਾ, ਹਰਜੀਤ ਸਿੰਘ ਸੰਧੂ, ਭਰਾ ਸ਼ਮਸ਼ੇਰ ਸਿੰਘ ਤੋਂ ਇਲਾਵਾ ਹੋਰਨਾਂ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰਕ ਨੂੰ ਗੁਰਜੰਟ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.