ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਸਾ ਦੀ ਅਦਾਲਤ ਦੇ ਵਿੱਚ ਪੇਸ਼ੀ ਹੋਈ ਹੈ। ਜਿੱਥੇ ਸਿੱਧੂ ਮੂਸੇਵਾਲਾ ਦੇ ਨਾਲ 29 ਮਈ 2022 ਨੂੰ ਥਾਰ ਗੱਡੀ ਦੇ ਵਿੱਚ ਘਟਨਾ ਸਮੇਂ ਮੌਜੂਦ ਦੋਸਤ ਵੱਲੋਂ ਮਾਨਸ ਦੀ ਅਦਾਲਤਾਂ ਦੇ ਵਿੱਚ ਆਪਣੀ ਗਵਾਹੀ ਦੇ ਬਿਆਨ ਦਰਜ ਕਰਵਾ ਦਿੱਤੇ ਗਏ ਹਨ। ਉੱਥੇ ਹੀ ਅਦਾਲਤ ਵੱਲੋਂ ਇਸ ਕੇਸ ਦੀ ਅਗਲੀ ਸੁਣਵਾਈ 30 ਅਗਸਤ 2024 ਨੂੰ ਨਿਸ਼ਚਿਤ ਕਰ ਦਿੱਤੀ ਗਈ ਹੈ।
ਵੀਡੀਓ ਕਾਨਫਰੰਸਿਗ ਰਾਹੀਂ ਪੇਸ਼ੀ: ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਐਡਵੋਕੇਟ ਸਤਿੰਦਰ ਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਲਾਰੈਂਸ ਬਿਸ਼ਨੋਈ ਸਮੇਤ 10 ਮੁਲਜ਼ਮਾਂ ਦੀ ਅਦਾਲਤ ਦੇ ਵਿੱਚ ਵੀਡੀਓ ਕਾਨਫਰੰਸਿਗ ਦੇ ਜਰੀਏ ਪੇਸ਼ੀ ਹੋ ਚੁੱਕੀ ਹੈ ਅਤੇ ਦੂਸਰਿਆਂ ਦੀ ਪੇਸ਼ੀ ਵੀ ਹੋ ਰਹੀ ਹੈ। ਉੱਥੇ ਹੀ ਉਨ੍ਹਾਂ ਦੱਸਿਆ ਕਿ ਅਦਾਲਤ ਦੇ ਵਿੱਚ ਅੱਜ ਸਿੱਧੂ ਮੂਸੇਵਾਲਾ ਦੇ ਨਾਲ 29 ਮਈ 2022 ਨੂੰ ਘਟਨਾ ਦੇ ਸਮੇਂ ਗੱਡੀ ਦੇ ਵਿੱਚ ਮੌਜੂਦ ਦੋਸਤ ਵੱਲੋਂ ਅਦਾਲਤ ਦੇ ਵਿੱਚ ਆਪਣੇ ਬਿਆਨ ਦਰਜ ਕਰਵਾ ਦਿੱਤੇ ਗਏ ਹਨ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਗਸਤ 2024 ਨੂੰ ਰੱਖੀ ਗਈ ਹੈ।
ਗਵਾਹਾਂ ਸਬੰਧੀ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ: ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਅੱਜ ਅਦਾਲਤ ਵਿੱਚ ਕਿਸੇ ਕਾਰਨ ਪੇਸ਼ ਨਹੀਂ ਹੋ ਸਕੇ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਅਦਾਲਤ ਵਿੱਚ ਸਿੱਧੂ ਮਾਮਲੇ ਦੇ ਵਿੱਚ ਪੇਸ਼ੀ ਸੀ। ਜਿਸ ਦੀ ਅਦਾਲਤ ਵੱਲੋਂ ਅਗਲੀ ਤਰੀਕ 30 ਅਗਸਤ 2024 ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਗਵਾਹਾਂ ਸਬੰਧੀ ਜੋ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਸਨ। ਅਜਿਹਾ ਕੁਝ ਨਹੀਂ ਅਤੇ ਗਵਾਹ ਵਕੀਲਾਂ ਦੇ ਸੰਪਰਕ ਦੇ ਵਿੱਚ ਹਨ ਅਤੇ ਕੇਸ ਦੀ ਪ੍ਰਕਿਰਿਆ ਚੱਲ ਰਹੀ ਹੈ।
ਸ਼ੂਟਰਾਂ ਵੱਲੋਂ ਵਰਤੀ ਗਈ AK47: ਦੱਸਣ ਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਸਮੇਂ ਸ਼ੂਟਰਾਂ ਵੱਲੋਂ ਵਰਤੀ ਗਈ AK47 ਵੀ ਅਦਾਲਤ ਦੇ ਵਿੱਚ ਲਿਆਂਦੀ ਜਾ ਸਕਦੀ ਹੈ। ਇਸ ਕੇਸ ਦੇ ਵਿੱਚ ਹੋਰ ਵੀ ਕਤਲ ਕੇਸ ਨਾਲ ਸੰਬੰਧਿਤ ਪ੍ਰੋਪਰਟੀ ਅਦਾਲਤ ਦੇ ਵਿੱਚ ਪੇਸ਼ ਕੀਤੀ ਜਾ ਸਕਦੀ ਹੈ।
- ਨਿਸ਼ਾਨ ਸਾਹਿਬ ਪੁੱਟਣ ਦਾ ਮਾਮਲਾ ਗਰਮਾਇਆ, ਵੱਖ-ਵੱਖ ਸਿੱਖ ਆਗੂਆਂ ਅਤੇ ਪਿੰਡ ਵਾਸੀਆਂ ਦੇ ਆਏ ਵੱਡੇ ਬਿਆਨ - Nishan Sahib controversy video
- ਖੰਨਾ 'ਚ ਸ਼ਿਵਲਿੰਗ ਦੀ ਹੋਈ ਬੇਅਦਬੀ ਅਤੇ ਕੋਲਕਾਤਾ 'ਚ ਬੱਚੀ ਨਾਲ ਜਬਰ ਜਨਾਹ ਦੀ ਘਟਨਾ, ਰੋਸ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਹੜਤਾਲ - Desecration of Shivling in Khanna
- 1947 ਦੀ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਭੇਂਟ ਕੀਤੀ ਸ਼ਰਧਾਂਜਲੀ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਈ ਗਈ ਅਰਦਾਸ - Partition of 1947