ਲੁਧਿਆਣਾ : ਲੁਧਿਆਣਾ ਦੇ ਹੈਬੋਵਾਲ ਦੇ ਵਿੱਚ ਬਦਮਾਸ਼ਾਂ ਅਤੇ ਪੁਲਿਸ ਦੇ ਵਿਚਕਾਰ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਦੋ ਮੁਲਜ਼ਮਾਂ ਉੱਤੇ ਗੋਲੀਆਂ ਚਲਾਈਆਂ ਗਈਆਂ ਹਨ ਜੋ ਕਿ ਉਹਨਾਂ ਦੇ ਪੈਰਾਂ ਦੇ ਵਿੱਚ ਲੱਗੀਆਂ ਹਨ। ਪੁਲਿਸ ਨੇ ਉਹਨਾਂ ਦੋਵਾਂ ਨੂੰ ਗ੍ਰਿਫਤਾਰ ਕਰਕੇ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ। ਜਿੱਥੇ ਪੁਲਿਸ ਵੱਲੋਂ ਸੁਰੱਖਿਆ ਵਧਾਈ ਗਈ ਹੈ। ਹਾਲਾਂਕਿ ਇਸ ਸਬੰਧੀ ਫਿਲਹਾਲ ਕਿਸੇ ਵੀ ਅਧਿਕਾਰੀ ਨੇ ਕੁਝ ਵੀ ਬੋਲਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਇਹੀ ਕਿਹਾ ਹੈ ਕਿ ਉਹ ਇੱਥੇ ਪਹੁੰਚੇ ਹਨ ਜਾਂਚ ਮਗਰੋਂ ਹੀ ਜਾਣਕਾਰੀ ਸਾਂਝਾ ਕਰ ਸਕਣਗੇ।
ਗੁਪਤਾ ਸੁਚਨਾ ਦੇ ਅਧਾਰ 'ਤੇ ਕੀਤੀ ਕਾਰਵਾਈ: ਜਾਣਕਾਰੀ ਦੇ ਮੁਤਾਬਿਕ ਹੈਬੋਵਾਲ ਥਾਣੇ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਦੋ ਮੁਲਜ਼ਮ ਰਾਮ ਇਨਕਲੇਵ ਦੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਦੇ ਵਿੱਚ ਹਨ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਛਾਪਾ ਮਾਰਿਆ ਅਤੇ ਜਦੋਂ ਪੁਲਿਸ ਨੇ ਉਹਨਾਂ ਨੂੰ ਘੇਰਾ ਪਾਇਆ ਤਾਂ ਉਹਨਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਅਤੇ ਬਦਮਾਸ਼ਾਂ ਨੇ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ। ਜਿਸ ਦੇ ਜਵਾਬ ਦੇ ਵਿੱਚ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਦੋ ਬਦਮਾਸ਼ਾਂ ਦੇ ਪੈਰਾਂ ਵਿੱਚ ਗੋਲੀਆਂ ਮਾਰ ਕੇ ਉਹਨਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਫਿਰ ਗ੍ਰਿਫਤਾਰ ਕਰ ਲਿਆ ਹੈ। ਦੋਨਾਂ ਮੁਲਜ਼ਮਾਂ ਦੇ ਖਿਲਾਫ ਹੈਬੋਵਾਲ ਥਾਣੇ ਦੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
ਮੁਲਜ਼ਮਾਂ 'ਤੇ ਦਰਜ਼ ਹਨ ਮਾਮਲੇ: ਜਾਣਕਾਰੀ ਮੁਤਾਬਿਕ ਦੋਵਾਂ ਮੁਲਜ਼ਮਾਂ ਦੇ ਨਾਂ ਰਵਿੰਦਰ ਅਤੇ ਸਤਿੰਦਰ ਹਨ। ਪੁਲਿਸ ਨੇ ਮੁਲਜ਼ਮਾਂ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਪਤਾ ਲੱਗਾ ਹੈ ਕਿ ਰਵਿੰਦਰ ਦੀ ਸੱਜੀ ਲੱਤ ਵਿੱਚ ਅਤੇ ਸਤਿੰਦਰ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਹੈਬੋਵਾਲ ਵਿੱਚ 18 ਜੂਨ 2024 ਨੂੰ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਪੁਲਿਸ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਰਾਮ ਇਨਕਲੇਵ ਗਈ ਸੀ।
- ਲਹਿਰਾਗਾਗਾ ਵਿੱਚ ਸਿਹਤ ਵਿਭਾਗ ਟੀਮ ਨੂੰ ਮਿਲੀ ਵੱਡੀ ਕਾਮਯਾਬੀ, ਸਿੰਥੈਟਿਕ ਦੁੱਧ ਬਣਾਉਣ ਵਾਲਾ ਗੁਦਾਮ ਕੀਤਾ ਸੀਲ - Health Department team
- ਚੋਰਾਂ ਵੱਲੋਂ ਸੁੱਤੇ ਪਏ ਬਜ਼ੁਰਗ ਦਾ ਕਤਲ, ਕੀਮਤੀ ਸਮਾਨ ਚੋਰੀ ਕਰਕੇ ਚੋਰ ਫਰਾਰ - Murder of a sleeping elder
- ਕੋਟਕਪੂਰਾ ਇਲਾਕੇ ਦੇ ਖੇਤਾਂ 'ਚ ਚੋਰੀਆਂ ਕਰਨ ਵਾਲਿਆਂ ਨੂੰ ਪਿੰਡ ਵਾਸੀਆਂ ਨੇ ਕੀਤਾ ਪੁਲਿਸ ਹਵਾਲੇ - Kotakpura police
ਪੁਲਿਸ ਕਰ ਰਹੀ ਜਾਂਚ : ਦੋਵਾਂ ਮੁਲਜ਼ਮਾਂ ਨੂੰ ਸਿਵਿਲ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਉਹ ਐਮਰਜੰਸੀ ਵਾਰਡ ਦੇ ਵਿੱਚ ਦਾਖਲ ਹਨ। ਜਿੱਥੇ ਪੁਲਿਸ ਦਾ ਸਖਤ ਪਹਿਰਾ ਹੈ ਅਤੇ ਅੰਦਰ ਜਾਣ ਦੀ ਮਨਾਹੀ ਹੈ। ਉੱਥੇ ਹੀ ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਿਸ 'ਤੇ ਮੁਲਾਜ਼ਮਾਂ ਨੂੰ ਜਦੋਂ ਪੱਤਰਕਾਰਾਂ ਨੇ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉੱਥੇ ਹੀ ਦੂਜੇ ਪਾਸੇ ਇਸ ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸੋਸ਼ਲ ਮੀਡੀਆ ਤੇ ਲਗਾਤਾਰ ਵਾਇਰਲ ਹੋ ਰਹੀ ਹੈ।