ਹੁਸ਼ਿਆਰਪੁਰ: ਲੁੱਟਾਂ-ਖੋਹਾਂ, ਚੋਰੀ ਅਤੇ ਧਮਕੀਆਂ ਦਿੰਦੇ ਹੋਏ ਫਿਰੌਤੀ ਮੰਗਣ ਦੀਆਂ ਵਾਰਦਾਤਾਂ ਦਿਨ-ਬ- ਦਿਨ ਵੱਧਦੀਆਂ ਜਾ ਰਹੀਆਂ ਹਨ। ਜਿਸ ਨੂੰ ਕੰਟਰੋਲ ਕਰਨ ਵਿਚ ਪੁਲਿਸ ਪ੍ਰਸ਼ਾਸਨ ਵੀ ਨਾਕਾਮ ਨਜ਼ਰ ਆ ਰਿਹਾ ਹੈ। ਇਨ੍ਹਾਂ ਵੱਧ ਰਹੀਆਂ ਵਾਰਦਾਤਾਂ ਨੇ ਲੋਕਾਂ ਦੀ ਜਿੱਥੇ ਨੀਂਦ ਹਰਾਮ ਕਰ ਦਿੱਤੀ ਹੈ ਉਥੇ ਦੁਕਾਨਦਾਰਾਂ ਦਾ ਕੰਮ ਕਰਨਾ ਵੀ ਮੁਸ਼ਕਿਲ ਹੋ ਚੁੱਕਾ ਹੈ। ਗੜ੍ਹਸ਼ੰਕਰ ਨੰਗਲ ਚੌਂਕ ਵਿਚ ਪੁਲਿਸ ਦੇ ਕੀਤੇ ਜਾਣ ਵਾਲੇ ਦਾਅਵਿਆਂ ਦੀ ਜਿੱਥੇ ਫੂਕ ਕੱਢ ਕੇ ਰੱਖ ਦਿੱਤੀ ਹੈ, ਉਥੇ ਹੀ ਜ਼ਿਲ੍ਹੇ ਭਰ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਵਿਗੜਦੀ ਨਜ਼ਰ ਆ ਰਹੀ ਹੈ। ਜ਼ਿਲ੍ਹੇ ਭਰ ਵਿਚ ਰੋਜ਼ਾਨਾ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਆਪਣਾ ਗਰਾਫ ਵਧਾਉਂਦੀਆਂ ਨਜ਼ਰ ਆ ਰਹੀਆਂ ਹਨ ਪਰ ਪੁਲਸ ਪ੍ਰਸ਼ਾਸਨ ਵੱਲੋਂ ਇਸ ਉੱਪਰ ਨਕੇਲ ਪਾਉਣਾ ਲੋਕਾਂ ਲਈ ਸਮਝ ਤੋਂ ਬਾਹਰ ਨਜ਼ਰ ਆ ਰਿਹਾ ਹੈ।
ਹਾਲ ਹੀ ਵਿੱਚ ਗੜ੍ਹਸ਼ੰਕਰ ਨੰਗਲ ਚੌਂਕ ਦੇ ਨਜ਼ਦੀਕ ਇੱਕ ਮੋਬਾਇਲਾਂ ਦੀ ਦੁਕਾਨ ਤੇ ਮੋਬਾਈਲਾਂ ਦਾ ਸਾਮਾਨ ਸਮੇਤ ਲੱਖਾਂ ਰੁਪਏ ਦਾ ਕੈਸ਼ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗੱਬਰੂ ਮੋਬਾਇਲ ਦੀ ਦੁਕਾਨ ਤੇ ਅੱਜ ਸਵੇਰ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਦੁਕਾਨ ਮਾਲਿਕ ਦਲਵਿੰਦਰਪਾਲ ਸਿੰਘ ਗੱਬਰੂ ਪੁੱਤਰ ਸਤਨਾਮ ਸਿੰਘ ਵਾਸੀ ਗੜ੍ਹਸ਼ੰਕਰ ਨੇ ਦੱਸਿਆ ਕਿ ਉਸ ਨੂੰ ਸਵੇਰੇ 4:00 ਵਜੇ ਫੋਨ ਆਇਆ ਕਿ ਚੋਰਾਂ ਵਲੋਂ ਦੁਕਾਨ ਦੇ ਪਿੱਛਲੇ ਪਾਸਿਓਂ ਦੁਕਾਨ ਅੰਦਰ ਦਾਖਿਲ ਹੋਕੇ ਚੋਰੀ ਕਰਕੇ ਫ਼ਰਾਹ ਹੋ ਗਏ ਹਨ ਅਤੇ ਜਦੋਂ ਉਨ੍ਹਾਂ ਆਕੇ ਦੇਖਿਆ ਤਾਂ ਦੁਕਾਨ ਦੀਆਂ ਸ਼ੈਲਫਾਂ ਤੇ ਪਿਆ ਮੋਬਾਇਲ ਦਾ ਸਾਮਾਨ ਅਤੇ ਗੁੱਲਕ ਵਿਚੋਂ 3 ਲੱਖ ਰੁਪਏ ਦਾ ਕੇਸ਼ ਗਾਇਬ ਸੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
- ਪਤੀ ਨੂੰ ਪੁਲਿਸ ਨੇ ਮਾਰਿਆ; ਫਿਰ ਲੋਕ ਸਭਾ ਸੀਟ ਲਈ ਟਿਕਟ ਮਿਲੀ, ਲੁਧਿਆਣਾ ਦੀ ਹੁਣ ਤੱਕ ਦੀ ਇਕਲੌਤੀ ਮਹਿਲਾ ਸਾਂਸਦ ਨੇ ਸਾਂਝੇ ਕੀਤੇ ਸਿਆਸੀ ਤਜ਼ੁਰਬੇ - Ex MP Rajinder Kaur Bulara
- ਸਵਾ ਲੱਖ ਰੁਪਏ ਦੇ ਕਰੀਬ ਰਿਸ਼ਵਤ ਲੈਣ ਦੇ ਇਲਜ਼ਾਮ 'ਚ ਚੌਂਕੀ ਰਾਮਗੜ੍ਹ ਤੈਨਾਤ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ - Vigilance arrested Policeman
- ਪੁਲਿਸ ਮੁਲਾਜ਼ਮ ਰਾਜਵੀਰ ਸਿੰਘ ਨੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਕਿਉਂ ਕਿਹਾ- ਸ਼ਰਮ ਛੱਡੇ ਨੌਜਵਾਨ, ਤਾਂ ਰੁਜ਼ਗਾਰ ਹੀ ਰੁਜ਼ਗਾਰ - Goat Rearing Business
ਇਸ ਮੌਕੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਥਾਣਾ ਗੜ੍ਹਸ਼ੰਕਰ ਦੇ ਏਐਸਆਈ ਮਹਿੰਦਰਪਾਲ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਉਹ ਘਟਨਾ ਸਥਾਨ 'ਤੇ ਪਹੁੰਚੇ ਤੇ ਉਹਨਾਂ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਤਫ਼ਸੀਸ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।