ਫਿਰੋਜ਼ਪੁਰ : ਜ਼ਿਲ੍ਹੇ ਵਿੱਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ, ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਹਰ ਰੋਜ਼ ਦਿਨ ਦਿਹਾੜੇ ਹੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਪਰ ਅੱਜ ਜਿਸ ਚੋਰੀ ਬਾਰੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਉਸ ਨੂੰ ਸੁਣ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਇਸ ਵਾਰ ਚੋਰਾਂ ਨੇ ਕੋਈ ਛੋਟੀ ਚੋਰੀ ਨਹੀਂ ਕੀਤੀ ਬਲਕਿ ਪੀਆਰਟੀਸੀ ਦੀ ਸਰਕਾਰੀ ਬੱਸ ਲੈ ਕੇ ਹੀ ਚੋਰ ਫਰਾਰ ਹੋ ਗਏ ਸਨ। ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇੱਕ ਚੋਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਚੋਰ ਸਰਕਾਰੀ ਬੱਸ ਲੈ ਕੇ ਹੋਏ ਫਰਾਰ
ਫਿਰੋਜ਼ਪੁਰ ਦੇ ਹਲਕਾ ਗੁਰੂ ਹਰਸਹਾਏ ਦੇ ਗੋਲੂ ਕਾ ਮੋੜ ਤੋਂ ਇਹ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਜਿਸ ਨੇ ਪੂਰੇ ਇਲਾਕੇ ਵਿੱਚ ਚਰਚਾ ਛੇੜ ਕੇ ਰੱਖ ਦਿੱਤੀ ਹੈ। ਮਾਮਲਾ ਇਹ ਹੈ ਕਿ ਚੋਰ ਪੀਆਰਟੀਸੀ ਦੀ ਸਰਕਾਰੀ ਬੱਸ ਹੀ ਚੋਰੀ ਕਰਕੇ ਫਰਾਰ ਹੋ ਗਏ ਸਨ। ਜਾਣਕਾਰੀ ਦਿੰਦਿਆਂ ਡੀਐਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਫਰੀਦਕੋਟ ਡੀਪੂ ਦੀ ਪੀਆਰਟੀਸੀ ਬੱਸ ਦੇ ਡਰਾਈਵਰ ਅਤੇ ਕਡੰਕਟਰ ਗੋਲੂਕਾ ਮੋੜ 'ਤੇ ਰੋਟੀ ਖਾਣ ਲਈ ਰੁਕੇ ਸਨ। ਜਿੱਥੇ ਕਿ ਇਸ ਦੌਰਾਨ ਚੋਰ ਸਰਕਾਰੀ ਬੱਸ ਲੈ ਕੇ ਫਰਾਰ ਹੋ ਗਏ ਸਨ। ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬੱਸ ਵੀ ਬਰਾਮਦ ਕਰ ਲਈ ਹੈ। ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।