ਅੰਮ੍ਰਿਤਸਰ: ਪੂਰੇ ਦੇਸ਼ ਵਿੱਚ ਆਜ਼ਾਦੀ ਦਾ 78ਵਾਂ ਦਿਹਾੜਾ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਵੀ ਆਜ਼ਾਦੀ ਦੇ ਦਿਹਾੜੇ ਨੂੰ ਲੈ ਕੇ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਪੁਲਿਸ ਵੱਲੋਂ ਚੱਪੇ ਚੱਪੇ ਉੱਤੇ ਨਾਕੇਬੰਦੀ ਕੀਤੀ ਗਈ ਹੈ ਅਤੇ ਲਗਾਤਾਰ ਪੁਲਿਸ ਵੱਲੋਂ ਸਰਚ ਅਭਿਆਨ ਵੀ ਚਲਾਏ ਜਾ ਰਹੇ ਹਨ, ਇਸ ਤੋਂ ਇਲਾਵਾ ਫਲੈਗ ਮਾਰਚ ਵੀ ਕੀਤੇ ਜਾ ਰਹੇ ਹਨ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਢਿੱਲੋਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 15 ਅਗਸਤ ਨੂੰ ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ਵਿੱਚ ਹੋਣ ਵਾਲੀ ਪਰੇਡ ਨੂੰ ਲੈ ਕੇ ਪੂਰੀ ਰਿਹਅਸਲ ਕਰ ਲਈ ਗਈ ਹੈ।
ਕਿਸਾਨਾਂ ਦਾ ਟਰੈਕਟਰ ਮਾਰਚ: ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਅੰਮ੍ਰਿਤਸਰ ਸ਼ਹਿਰ ਵਿੱਚ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਤਰੀਕੇ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦੇ ਚਲਦੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਉਹਨਾਂ ਦਾ ਵੱਖਰਾ ਰੂਟ ਤਿਆਰ ਕੀਤਾ ਗਿਆ ਹੈ। ਅੰਮ੍ਰਿਤਸਰ ਸ਼ਹਿਰ ਵਿੱਚ ਟਰੈਫਿਕ ਦੀ ਕੋਈ ਸਮੱਸਿਆ ਨਾ ਆਵੇ ਇਸ ਦੇ ਲਈ ਕਿਸਾਨਾਂ ਨੂੰ ਘੱਟ ਗਿਣਤੀ ਵਿੱਚ ਟਰੈਕਟਰ ਲਿਆਉਣ ਲਈ ਕਿਹਾ ਗਿਆ ਸੀ, ਉਹਨਾਂ ਕਿਹਾ ਕਿ ਜਿੰਨੇ ਵੀ ਟਰੈਕਟਰ ਕਿਸਾਨ ਅੰਮ੍ਰਿਤਸਰ ਵਿੱਚ ਲੈ ਕੇ ਆਉਣਗੇ ਉਸ ਦੀ ਸਾਰੀ ਜਾਣਕਾਰੀ ਕਿਸਾਨ ਆਗੂਆਂ ਦੇ ਕੋਲ ਸੰਪੂਰਨ ਤਰੀਕੇ ਨਾਲ ਹੋਵੇਗੀ। ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ 15 ਅਗਸਤ ਨੂੰ 11 ਵਜੇ ਤੋਂ ਬਾਅਦ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਅੰਮ੍ਰਿਤਸਰ ਵਿੱਚ ਕੀਤਾ ਜਾਵੇਗਾ।
- ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਜਲਾਲਾਬਾਦ ਅਤੇ ਪਾਤੜਾਂ ਵਿੱਚ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਦਾ ਲਿਆ ਜਾਇਜ਼ਾ - Construction of grain markets
- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ - Finance Minister Harpal Cheema
- ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੰਬੋਧਨ, ਕਹੀ ਇਹ ਵੱਡੀ ਗੱਲ - Independence Day 2024
ਰੂਟ ਡਾਇਵਰਟ: ਦੂਜੇ ਪਾਸੇ ਉਹਨਾਂ ਕਿਹਾ ਕਿ ਗਾਂਧੀ ਗਰਾਉਂਡ ਦੇ ਵਿੱਚ 15 ਅਗਸਤ ਨੂੰ ਅਜ਼ਾਦੀ ਦਿਹਾੜੇ ਜਸ਼ਨ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਆਸੇ ਪਾਸੇ ਦੇ ਇਲਾਕਿਆਂ ਵਿੱਚ ਪੁਲਿਸ ਵੱਲੋਂ ਸਰਚ ਅਭਿਆਨ ਕਰਕੇ ਚੈਕਿੰਗ ਕੀਤੀ ਗਈ ਹੈ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਲਗਾਈ ਗਈ ਹੈ। 15 ਅਗਸਤ ਲਈ ਕੁਝ ਰੂਟ ਵੀ ਡਿਵਰਟ ਕੀਤੇ ਗਏ ਹਨ ਤਾਂ ਜੋ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਤਰੀਕੇ ਦੀ ਕੋਈ ਮੁਸ਼ਕਿਲ ਨਾ ਆਵੇ।