ETV Bharat / state

ਹਰਵਿੰਦਰ ਰਿੰਦਾ ਤੇ ਲਖਬੀਰ ਲੰਡਾ ਦੇ ਤਿੰਨ ਸਾਥੀ AGTF ਨੇ ਕੀਤੇ ਕਾਬੂ, ਇਹ ਹਥਿਆਰ ਕੀਤੇ ਬਰਾਮਦ - Rinda and Landa accomplices arrest

Rinda and Landa accomplices arrested: ਪੰਜਾਬ ਪੁਲਿਸ ਦੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਉਨ੍ਹਾਂ ਵਲੋਂ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ।

ਗੈਂਗਸਟਰਾਂ ਦੇ ਗੁਰਗੇ ਕਾਬੂ
ਗੈਂਗਸਟਰਾਂ ਦੇ ਗੁਰਗੇ ਕਾਬੂ
author img

By ETV Bharat Punjabi Team

Published : Feb 7, 2024, 11:07 AM IST

ਚੰਡੀਗੜ੍ਹ: ਗੈਂਗਟਸਟਰਾਂ ਨੂੰ ਕਾਬੂ ਕਰਨ ਲਈ ਪੰਜਾਬ ਪੁਲਿਸ ਦਿਨ ਰਾਤ ਇੱਕ ਕਰ ਰਹੀ ਹੈ। ਇਸ ਦੇ ਚੱਲਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ 'ਚ ਲੁਕੇ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਬਿਕਰਮਜੀਤ ਸਿੰਘ ਉਰਫ਼ ਬਿੱਕਾ ਅਤੇ ਕੁਲਵਿੰਦਰ ਸਰਫ਼ ਉਰਫ਼ ਕਾਲਾ ਵਜੋਂ ਹੋਈ ਹੈ।

ਰਿੰਦਾ ਤੇ ਲੰਡਾ ਦੇ ਤਿੰਨ ਸਾਥੀ ਕਾਬੂ: ਇਸ ਕਾਰਵਾਈ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਦਿੱਤੀ ਗਈ ਹੈ, ਜਿੰਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਡੀਜੀਪੀ ਪੰਜਾਬ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਵਿਦੇਸ਼ 'ਚ ਬੈਠੇ ਆਪਣੇ ਹੈਂਡਲਰਾਂ ਦੇ ਸੰਪਰਕ 'ਚ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਇਸ਼ਾਰਿਆਂ 'ਤੇ ਅਪਰਾਧਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਹਾਲਾਂਕਿ ਦੋਸ਼ੀਆਂ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਪਹਿਲਾਂ ਵੀ ਕਈ ਮਾਮਲੇ ਨੇ ਦਰਜ: ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਕੇਸ ਦਰਜ ਹਨ। ਇਸ ਤੋਂ ਪਹਿਲਾਂ ਜੋਬਨਜੀਤ ਸਿੰਘ ਖ਼ਿਲਾਫ਼ ਯੂਏਪੀਏ, ਆਰਮਜ਼ ਐਕਟ, ਐਨਡੀਪੀਐਸ ਅਤੇ ਆਈਟੀ ਦੇ ਕੇਸ ਦਰਜ ਹਨ। ਦੋਸ਼ ਹੈ ਕਿ ਉਸ ਨੂੰ ਦੋ ਸਾਲ ਪਹਿਲਾਂ ਆਰਡੀਐਕਸ ਨਾਲ ਸਬੰਧਤ ਇੱਕ ਕੇਸ ਵਿੱਚ ਫੜਿਆ ਗਿਆ ਸੀ। ਉਸ ਸਮੇਂ ਵੀ ਉਸ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਸੀ। ਉਸ ਸਮੇਂ ਉਸ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਮੁਲਜ਼ਮ ਜੇਲ੍ਹ ਤੋਂ ਬਾਹਰ ਆ ਕੇ ਫਰਾਰ ਚੱਲ ਰਿਹਾ ਸੀ, ਜਿਸ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ।

ਜਾਂਚ 'ਚ ਜੁਟੀ ਪੁਲਿਸ: ਇਸ ਦੇ ਨਾਲ ਹੀ ਕੇਸ ਦੇ ਦੂਜੇ ਮੁਲਜ਼ਮ ਬਿਕਰਮਜੀਤ ਸਿੰਘ ਉਰਫ਼ ਬਿੱਕਾ ਦਾ ਵੀ ਅਪਰਾਧਿਕ ਰਿਕਾਰਡ ਹੈ। ਇਸ ਸਬੰਧੀ ਜਾਣਕਾਰੀ ਹੈ ਕਿ ਮੁਲਜ਼ਮ ਜੋਬਨਜੀਤ ਸਿੰਘ ਅਤੇ ਬਿਕਰਮਜੀਤ ਸਿੰਘ ਖਿਲਾਫ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵੀ ਦਰਜ ਕੀਤਾ ਹਨ। ਹਾਲਾਂਕਿ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਉਮੀਦ ਹੈ ਕਿ ਕੁਝ ਹੋਰ ਖੁਲਾਸੇ ਹੋਣਗੇ। ਜਦਕਿ ਪੁਲਿਸ ਮਾਮਲੇ ਦੇ ਤੀਜੇ ਸਾਥੀ ਕੁਲਵਿੰਦਰ ਸਿੰਘ ਉਰਫ਼ ਕਾਲਾ ਬਾਰੇ ਵੀ ਜਾਣਕਾਰੀ ਜੁਟਾ ਰਹੀ ਹੈ। ਇਸ ਦੇ ਨਾਲ ਹੀ

ETV Bharat Logo

Copyright © 2024 Ushodaya Enterprises Pvt. Ltd., All Rights Reserved.