ਅੰਮ੍ਰਿਤਸਰ : ਪਿਛਲੇ ਦਿਨੀ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਤੇ ਪਤੰਗਬਾਜ਼ੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਸੀ। ਇਸ ਝਗੜੇ ਦੌਰਾਨ 1 ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਇੱਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਹੁਣ ਇਸ ਮਾਮਲੇ ਦੇ ਵਿੱਚ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਲੁਧਿਆਣੇ ਤੋਂ ਕਾਬੂ ਕੀਤਾ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਅੰਮ੍ਰਿਤਸਰ ਪ੍ਰਗਿਆ ਜੈਨ ਨੇ ਕਿਹਾ ਕਿ ਪਤੰਗਬਾਜ਼ੀ ਨੂੰ ਲੈ ਕੇ ਦੋ ਧਿਰਾਂ ਵਿੱਚ ਤਕਰਾਰ ਹੋਇਆ ਸੀ। ਜਿਸ ਦੌਰਾਨ ਕਿ ਇੱਕ ਧਿਰ ਵੱਲੋਂ ਗੋਲੀ ਚਲਾਈ ਗਈ ਜਿਸ ਵਿੱਚ ਹਰਮਨਦੀਪ ਸਿੰਘ ਦੇ ਗੋਲੀ ਵੱਜੀ ਸੀ ਤੇ ਉਸ ਦੀ ਮੌਤ ਹੋ ਗਈ।
ਦੋ ਦਿਨ ਦਾ ਪੁਲਿਸ ਰਿਮਾਂਡ ਵੀ ਹਾਸਿਲ ਕੀਤਾ: ਉਸ ਮਾਮਲੇ 'ਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਲੁਧਿਆਣੇ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਜੁਗਰਾਜ ਸਿੰਘ ਉਰਫ ਲਾਲ, ਅਦਿਤਿਆ ਬੇਦੀ ਉਰਫ ਐਡੀ ਅਤੇ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਹਾਸਿਲ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਝਗੜੇ ਦੌਰਾਨ ਅੱਠ ਤੋਂ 10 ਵਿਅਕਤੀ ਹੋਰ ਸਨ, ਜਿਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
- 10 ਫ਼ਰਵਰੀ ਨੂੰ ਆਪ ਦੀ ਮਹਾਂ ਰੈਲੀ; ਕੇਜਰੀਵਾਲ ਤੇ ਭਗਵੰਤ ਮਾਨ ਕਰਨਗੇ ਸ਼ਿਰਕਤ, ਤਿਆਰੀਆਂ ਸ਼ੁਰੂ
- ਧਾਰਮਿਕ ਭਾਵਨਾਵਾਂ ਨੂੰ ਢਾਹ ਲਾਉਣ ਦੇ ਮਾਮਲੇ ਦੇ ਵਿੱਚ ਚਰਚਿਤ ਯੂਟਿਊਬਰ ਰਚਿਤ ਕੌਸ਼ਿਕ ਗ੍ਰਿਫਤਾਰ, ਪੁਲਿਸ ਨੇ ਧਾਰੀ ਚੁੱਪੀ
- ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਗ੍ਰਿਫਤਾਰ, ਪੰਜਾਬ ਵਿਜੀਲੈਂਸ ਨੇ ਰਿਸ਼ਵਤ ਲੈਂਦੇ ਰੰਗੇ ਹੱਥੀ ਫੜ੍ਹਿਆ
ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਸ਼ੁਰੂਆਤ : ਇੱਥੇ ਦੱਸਣ ਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਪੱਥਰਾਂ ਵਾਲੀ ਪਾਰਕ ਦੇ ਨਜ਼ਦੀਕ ਚਲੀ ਗੋਲੀ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮੁਸਤੈਦੀ ਦਿਖਾਉਂਦੇ ਹੋਏ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਸੀ। ਇਸ ਵਿੱਚ ਪੁਲਿਸ ਵੱਲੋਂ ਹੁਣ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਪੁਲਿਸ ਵੱਲੋਂ ਵੀ ਸਾਰਿਆਂ ਨੂੰ ਅਪੀਲ: ਏਡੀਸੀਪੀ ਅੰਮ੍ਰਿਤਸਰ ਪ੍ਰਗਿਆ ਜੈਨ ਨੇ ਕਿਹਾ ਕਿ ਪੁਲਿਸ ਵੱਲੋਂ ਵੀ ਸਾਰਿਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕੋਈ ਵੀ ਵਿਅਕਤੀ ਇਸ ਤਰ੍ਹਾਂ ਦਾ ਕ੍ਰਾਈਮ ਕਰਨ ਤੋਂ ਪਹਿਲਾਂ ਦੋ ਵਾਰ ਸੋਚੇ, ਤਾਂ ਜੋ ਕਿਸੇ ਦੀ ਜ਼ਿੰਦਗੀ ਖ਼ਰਾਬ ਨਾ ਹੋ ਸਕੇ। ਆਪਣੇ ਗੁੱਸੇ ਉੱਤੇ ਕਾਬੂ ਪਾਉਣ ਦੀ ਬੇਹਦ ਲੋੜ ਹੈ। ਹੁਣ ਵੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਹੁਣ ਅੱਗੋਂ ਕੀ ਰਿਐਕਸ਼ਨ ਆਉਂਦਾ ਹੈ ਅਤੇ ਪਰਿਵਾਰ ਵੱਲੋਂ ਹੋਰ ਕੀ ਇਲਜ਼ਾਮ ਲਗਾਏ ਜਾਂਦੇ ਹਨ।