ETV Bharat / state

ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼; ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ ਨਾਲ ਗ੍ਰਿਫਤਾਰ - JAIL WARDEN ARRESTED

ਨਸ਼ਾ ਤਸਕਰੀ ਕਰਨ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਨੇ ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤੇ।

ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼
ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼ (ETV BHARAT)
author img

By ETV Bharat Punjabi Team

Published : Oct 11, 2024, 6:48 AM IST

ਚੰਡੀਗੜ੍ਹ/ਅੰਮ੍ਰਿਤਸਰ: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਇਸ ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸਪਲਾਈ ਕਰਨ ਵਾਲੇ ਜੇਲ੍ਹ ਵਾਰਡਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਜੇਲ੍ਹ ਵਾਰਡਨ ਸਮੇਤ ਤਿੰਨ ਕਾਬੂ

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਸਤਵਿੰਦਰਪਾਲ ਸਿੰਘ ਉਰਫ ਸੱਤੀ ਦੋਵੇਂ ਵਾਸੀ ਗੁਰੂ ਹਰਗੋਬਿੰਦਪੁਰਾ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਜੇਲ ਵਾਰਡਨ ਦੀ ਪਛਾਣ ਗੁਰਮੇਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ ਮੋਗਾ ਵਜੋਂ ਕੀਤੀ ਗਈ ਹੈ। ਉਕਤ ਜੇਲ੍ਹ ਵਾਰਡਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ।

ਹੈਰੋਇਨ ਅਤੇ ਡਰੱਗ ਮਨੀ ਬਰਾਮਦ

ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ 5 ਕਿੱਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿਚ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਸਤਿੰਦਰਪਾਲ ਸਿੰਘ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ, ਜੋ ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਕਰਦੇ ਸਨ, ਦੇ ਸਿੱਧੇ ਸੰਪਰਕ ਵਿੱਚ ਸਨ ।

ਜੇਲ੍ਹ ’ਚ ਬੈਠੇ ਨਸ਼ਾ ਤਸਕਰਾਂ ਤੱਕ ਨਸ਼ੇ ਦੀ ਸਪਲਾਈ

ਉਨ੍ਹਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ੳਹ ਜੇਲ੍ਹ ਵਾਰਡਨ ਗੁਰਮੇਜ ਸਿੰਘ ਨੂੰ ਹੈਰੋਇਨ ਸਪਲਾਈ ਕਰਦੇ ਸਨ, ਜੋ ਅੱਗੇ ਜੇਲ੍ਹ ’ਚ ਬੈਠੇ ਨਸ਼ਾ ਤਸਕਰਾਂ ਤੱਕ ਨਸ਼ੇ ਦੀ ਸਪਲਾਈ ਪਹੁੰਚਾਉਂਦਾ ਸੀ। ਉਨ੍ਹਾਂ ਦੱਸਿਆ ਕਿ ਇੱਕ ਪੇਸ਼ੇਵਰਾਨਾ ਅਤੇ ਤਕਨੀਕੀ ਜਾਂਚ ਉਪਰੰਤ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਸਰਹੱਦ ਪਾਰ ਤੋਂ ਡਰੋਨ ਨਾਲ ਤਸਕਰੀ

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀ.ਆਈ.ਏ. ਸਟਾਫ-2 ਦੀਆਂ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਦੋ ਭਰਾਵਾਂ ਨੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਸ ਖੇਪ ਨੂੰ ਆਪਣੀ ਰਿਹਾਇਸ਼ ਗੁਰੂ ਹਰਗੋਬਿੰਦਪੁਰਾ, ਛੇਹਰਟਾ ਵਿਖੇ ਛੁਪਾਇਆ ਹੋਇਆ ਹੈ। ਇਤਲਾਹ ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਆਈਪੀਐਸ, ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਮੰਡੇਰ ਅਤੇ ਏ.ਸੀ.ਪੀ. ਵੈਸਟ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਹੇਠ ਥਾਣਾ ਛੇਹਰਟਾ ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੇ ਗੁਰੂ ਹਰਗੋਬਿੰਦਪੁਰਾ, ਛੇਹਰਟਾ ਅੰਮ੍ਰਿਤਸਰ ਵਿੱਚ ਸਥਿਤ ਡੇਰਾ ਰਾਧਾ ਸੁਆਮੀ ਨੇੜੇ ਇੱਕ ਘਰ ਵਿੱਚੋਂ ਦੋਵਾਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ।

ਵਾਰਡਨ ਦੇ ਜੇਲ੍ਹ ਅੰਦਰ ਬੈਠੇ ਨਸ਼ਾ ਤਸਕਰ ਨਾਲ ਸਬੰਧ

ਉਨ੍ਹਾਂ ਦੱਸਿਆ ਕਿ ਜੇਲ੍ਹ ਵਾਰਡਨ ਦੀ ਮਿਲੀਭੁਗਤ ਸਬੰਧੀ ਖੁਲਾਸੇ ਤੋਂ ਬਾਅਦ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਫਤਿਹਪੁਰ ਇਲਾਕੇ ਤੋਂ ਗੁਰਮੇਜ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਵਾਰਡਨ ਜੇਲ੍ਹ ਅੰਦਰ ਬੈਠੇ ਨਸ਼ਾ ਤਸਕਰ ਵਿਚਕਾਰ ਵਿਚੋਲੇ ਦਾ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਨਸ਼ਾ ਤਸਕਰਾਂ, ਜਿਨ੍ਹਾਂ ਨੂੰ ਹੈਰੋਇਨ ਸਪਲਾਈ ਕੀਤੀ ਜਾ ਰਹੀ ਸੀ ,ਦੀ ਪਛਾਣ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਤਹਿਤ ਐਫ.ਆਈ.ਆਰ. ਨੰਬਰ 184, ਮਿਤੀ 09/10/2024 ਨੂੰ ਕੇਸ ਦਰਜ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.