ETV Bharat / state

ਥਾਣੇ 'ਤੇ ਗ੍ਰਨੇਡ ਸੁੱਟਣ ਵਾਲੇ ਅੱਤਵਾਦੀਆਂ ਦਾ ਯੂਪੀ 'ਚ ਹੋਇਆ ਐਨਕਾਊਂਟਰ, ਤਿੰਨੋਂ ਅੱਤਵਾਦੀ ਸਨ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ - THREE TERRORISTS ENCOUNTER

ਗ੍ਰਨੇਡ ਸੁੱਟਣ ਵਾਲੇ ਅੱਤਵਾਦੀਆਂ ਦਾ ਯੂਪੀ 'ਚ ਐਨਕਾਊਂਟਰ ਹੋਇਆ ਪਰ ਪਰਿਵਾਰਾਂ ਨੇ ਮ੍ਰਿਤਕ ਨੌਜਵਾਨਾਂ ਨੂੰ ਬੇਕਸੂਰ ਦੱਸਿਆ ਹੈ।

THREE TERRORISTS ENCOUNTER
ਥਾਣੇ 'ਤੇ ਗ੍ਰਨੇਡ ਸੁੱਟਣ ਵਾਲੇ ਅੱਤਵਾਦੀਆਂ ਦਾ ਯੂਪੀ 'ਚ ਹੋਇਆ ਐਨਕਾਊਂਟਰ (ETV BHARAT (ਪੱਤਰਕਾਰ,ਗੁਰਦਾਸਪੁਰ))
author img

By ETV Bharat Punjabi Team

Published : 15 hours ago

ਚੰਡੀਗੜ੍ਹ: ਬੀਤੀ 18 ਦਸੰਬਰ ਦੀ ਰਾਤ ਨੂੰ ਸਰਹੱਦੀ ਕਸਬਾ ਕਲਾਨੌਰ ਦੀ ਪੁਲਿਸ ਚੌਕੀ ਬਖਸ਼ੀਵਾਲ 'ਤੇ ਗ੍ਰਨੇਡ ਹਮਲਾ ਕਰਨ ਵਾਲੇ ਦੋਸ਼ੀ ਉੱਤਰ ਪ੍ਰਦੇਸ਼ ਦੇ ਪੀਲੀਭੀਤ 'ਚ ਮੁਕਾਬਲੇ ਦੌਰਾਨ ਮਾਰੇ ਗਏ ਹਨ। ਇਹ ਤਿੰਨੇ ਅੱਤਵਾਦੀ (KZF) ਖਾਲਿਸਤਾਨ ਜ਼ਿੰਦਾਬਾਦ ਫੋਰਸ ਸੰਗਠਨ ਦੇ ਮੈਂਬਰ ਸਨ, ਜਿਸ ਨੂੰ ਜਸਵਿੰਦਰ ਸਿੰਘ ਬਾਗੀ ਉਰਫ ਮੰਨੂ ਅਗਵਾਨ ਵਿਦੇਸ਼ ਤੋਂ ਚਲਾ ਰਿਹਾ ਸੀ। ਦੱਸ ਦਈਏ ਕਿ ਤਿੰਨੋਂ ਮੁਲਜ਼ਮ ਸਰਹੱਦੀ ਕਸਬਾ ਕਲਾਨੌਰ ਦੇ ਵਸਨੀਕ ਸਨ, ਜਿਨ੍ਹਾਂ ਵਿੱ ਜਸਪ੍ਰੀਤ ਸਿੰਘ 18 ਸਾਲ, ਗੁਰਦੇਵ ਸਿੰਘ ਉਮਰ 25 ਸਾਲ ਅਤੇ ਵਰਿੰਦਰ ਸਿੰਘ ਵਾਸੀ ਪਿੰਡ ਅਗਵਾਨ ਸਨ। ਇਹ ਤਿੰਨੋ ਮ੍ਰਿਤਕ ਗਰੀਬ ਪਰਿਵਾਰ ਨਾਲ ਸਬੰਧਿਤ ਸਨ।

ਤਿੰਨੋਂ ਅੱਤਵਾਦੀ ਸਨ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ (ETV BHARAT (ਪੱਤਰਕਾਰ,ਗੁਰਦਾਸਪੁਰ))

ਪਰਿਵਾਰ ਨੇ ਬੇਕਸੂਰ ਦੱਸਿਆ
ਦੱਸਿਆ ਜਾ ਰਿਹਾ ਹੈ ਕਿ ਜਸ਼ਨਪ੍ਰੀਤ ਸਿੰਘ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਤਾ ਪਰਮਜੀਤ ਕੌਰ ਨੇ ਦੂਜਾ ਵਿਆਹ ਕਰਵਾ ਲਿਆ ਅਤੇ ਆਪਣੇ ਬੱਚਿਆਂ ਨਾਲ ਪਿੰਡ ਸ਼ਹੂਰ ਵਿਖੇ ਰਹਿ ਰਹੀ ਸੀ। ਉਸ ਦੇ ਤਿੰਨ ਭਰਾ ਅਤੇ ਦੋ ਭੈਣਾਂ ਹਨ। ਜਸ਼ਨਪ੍ਰੀਤ ਸਿੰਘ ਦਾ ਵਿਆਹ 3 ਮਹੀਨੇ ਪਹਿਲਾਂ ਹੀ ਗੁਰਪ੍ਰੀਤ ਕੌਰ ਨਾਲ ਹੋਇਆ ਸੀ। ਗਰੀਬ ਪਰਿਵਾਰ ਹੋਣ ਕਾਰਨ ਸਾਰੇ ਹੀ ਮਿਹਨਤ ਮਜ਼ਦੂਰੀ ਕਰਦੇ ਹਨ ਅਤੇ ਉਹ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਅਤੇ 8 ਦਿਨਾਂ ਤੋਂ ਘਰ ਵਾਪਸ ਨਹੀਂ ਆਇਆ ਸੀ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜਸ਼ਨਪ੍ਰੀਤ ਸਿੰਘ ਦੀ ਮਾਤਾ ਅਤੇ ਪਤਨੀ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਆਪਣੇ ਸਾਥੀ ਵਰਿੰਦਰ ਸਿੰਘ ਉਰਫ ਰਵੀ ਅਗਵਾਨ ਨਾਲ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਅਤੇ ਮੰਗਲਵਾਰ ਨੂੰ ਉਸ ਦੇ ਨਾਲ ਘਰੋਂ ਨਿਕਲਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੇਟਾ ਬੇਕਸੂਰ ਹੈ, ਉਨ੍ਹਾਂ ਦਾ ਬੇਟਾ ਅਜਿਹਾ ਨਹੀਂ ਕਰ ਸਕਦਾ।

ਐਨਕਾਊਂਟਰ 'ਚ ਕੀਤੇ ਗਏ ਢੇਰ
ਦੂਜੇ ਪਾਸੇ ਮ੍ਰਿਤਕ ਮੁਲਜ਼ਮ ਗੁਰਵਿੰਦਰ ਸਿੰਘ ਦਾ ਪਿਤਾ ਗੁਰਦੇਵ ਸਿੰਘ ਮਜ਼ਦੂਰੀ ਕਰਦਾ ਹੈ ਅਤੇ ਗੁਰਵਿੰਦਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਨੂੰ ਉਨ੍ਹਾਂ ਨੇ ਗੋਦ ਲਿਆ ਸੀ। ਗੁਰਵਿੰਦਰ ਸਿੰਘ 12ਵੀਂ ਤੱਕ ਪੜ੍ਹਿਆ ਸੀ ਅਤੇ ਹੁਣ ਕੋਈ ਕੰਮ ਨਹੀਂ ਕਰ ਰਿਹਾ ਸੀ। ਦੱਸ ਦੇਈਏ ਕਿ ਗੁਰਵਿੰਦਰ ਖਿਲਾਫ ਪਹਿਲਾਂ ਵੀ ਮਾਮਲਾ ਦਰਜ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਇੱਕ ਨੌਜਵਾਨ ਨੂੰ ਨਹਿਰ ਵਿੱਚ ਧੱਕਾ ਦੇ ਦਿੱਤਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਵਿੰਦਰ ਮੰਗਲਵਾਰ ਨੂੰ ਵੀ ਘਰੋਂ ਨਿਕਲਿਆ ਸੀ, ਜਿਸ ਤੋਂ ਬਾਅਦ ਉਸ ਦਾ ਫੋਨ ਸਵਿੱਚ ਆਫ ਆ ਗਿਆ। ਉਸ ਨੇ ਪਰਿਵਾਰ ਨਾਲ ਗੱਲ ਨਹੀਂ ਕੀਤੀ। ਉਨ੍ਹਾਂ ਨੂੰ ਵੀ ਸਵੇਰੇ ਪੁਲਿਸ ਤੋਂ ਪਤਾ ਲੱਗਾ ਕਿ ਉਨ੍ਹਾਂ ਦਾ ਲੜਕਾ ਐਨਕਾਊਂਟਰ ਵਿੱਚ ਮਾਰਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਪੁੱਤਰ ਬੇਕਸੂਰ ਹੈ।

ਦੱਸ ਦੇਈਏ ਕਿ ਮੁਲਜ਼ਮ ਵਰਿੰਦਰ ਸਿੰਘ ਉਰਫ ਰਵੀ ਪਿੰਡ ਅਗਵਾਨ ਦਾ ਰਹਿਣ ਵਾਲਾ ਹੈ, ਜੋ ਕਿ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਜਦੋਂ ਅਸੀਂ ਉਸ ਦੇ ਘਰ ਗਏ ਤਾਂ ਘਰ ਵਿਚ ਕੋਈ ਮੌਜੂਦ ਨਹੀਂ ਸੀ, ਘਰ ਨੂੰ ਤਾਲਾ ਲੱਗਾ ਹੋਇਆ ਸੀ ਅਤੇ ਉਸ ਦੀ ਮਾਂ ਵੀ ਘਰੋਂ ਚਲੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਵਰਿੰਦਰ ਸਿੰਘ ਉਰਫ ਰਵੀ ਵਿਦੇਸ਼ 'ਚ ਰਹਿ ਰਹੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਸੰਗਠਨ ਦੇ ਮੈਂਬਰ ਜਗਜੀਤ ਸਿੰਘ ਉਰਫ ਫਤਿਹ ਸਿੰਘ ਬਾਗੀ ਦੇ ਸੰਪਰਕ 'ਚ ਸੀ। ਫਿਲਹਾਲ ਰਵੀ ਦਾ ਪਰਿਵਾਰ ਮੀਡੀਆ ਦੇ ਸਾਹਮਣੇ ਨਹੀਂ ਆਇਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.