ਬਠਿੰਡਾ: ਜ਼ਿਲ੍ਹੇ ਦੇ ਡੱਬਵਾਲੀ ਰੋਡ 'ਤੇ ਪਿੰਡ ਗਹਿਰੀ ਬੁੱਟਰ ਵਿਖੇ ਗੱਦਿਆਂ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਬਠਿੰਡਾ ਫਾਇਰ ਬ੍ਰਗੇਡ ਦੀਆਂ ਗੱਡੀਆਂ ਪਹੁੰਚੀਆਂ ਪਰ ਅੱਗ ਇੰਨੀ ਭਿਆਨਕ ਸੀ ਕਿ ਉਹ ਤੇਜ਼ੀ ਨਾਲ ਫੈਲ ਰਹੀ ਸੀ ਅਤੇ ਅੱਗ ਦੇ ਸੇਕ ਕਾਰਨ ਫੈਕਟਰੀ ਦਾ ਸ਼ੈਡ ਡਿੱਗ ਗਿਆ। ਹਾਲਾਤ ਬੇਕਾਬੂ ਹੁੰਦੇ ਵੇਖ ਜ਼ਿਲ੍ਹਾ ਪ੍ਰਸ਼ਾਸਨ ਮੌਕੇ 'ਤੇ ਪਹੁੰਚਿਆ।
ਵੱਡੀ ਗਿਣਤੀ 'ਚ ਮੌਕੇ 'ਤੇ ਪੁੱਜਿਆ ਪ੍ਰਸ਼ਾਸਨ
ਉਥੇ ਹੀ ਅੱਗ 'ਤੇ ਕਾਬੂ ਪਾਉਣ ਲਈ ਜ਼ਿਲ੍ਹਾ ਬਠਿੰਡਾ ਦੇ ਆਲੇ-ਦੁਆਲੇ ਦੇ ਫਾਇਰ ਬ੍ਰਿਗੇਡ ਤੋਂ ਇਲਾਵਾ ਰਿਫਾਇਨਰੀ ਅਤੇ ਹਰਿਆਣਾ ਦੇ ਡੱਬਵਾਲੀ ਤੋਂ ਫਾਇਰ ਟੈਂਡਰ ਮੰਗਾਏ ਗਏ। ਕਿਸੇ ਅਣਸਖਾਵੀ ਘਟਨਾ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਵੱਖ-ਵੱਖ ਥਾਣਿਆਂ ਤੋਂ ਪੁਲਿਸ ਵੱਲ ਤੈਨਾਤ ਕੀਤਾ ਗਿਆ ਪਰ ਇਸ ਭਿਆਨਕ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ।
ਗੁਆਂਢੀ ਜ਼ਿਲ੍ਹਿਆਂ ਤੋਂ ਮੰਗਵਾਏ ਫਾਇਰ ਟੈਂਡਰ
ਇਸ ਸਬੰਧੀ ਫੈਕਟਰੀ ਵਿੱਚ ਹੀ ਕੰਮ ਕਰਨ ਵਾਲੇ ਮਜ਼ਦੂਰ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਸਮੇਤ ਪੰਜ ਮਜ਼ਦੂਰ ਰੈਂਪ ਲਗਾ ਰਹੇ ਸਨ। ਇਸ ਦੌਰਾਨ ਹੀ ਭਿਆਨਕ ਅੱਗ ਲੱਗ ਗਈ ਅਤੇ ਉਹ ਮਜ਼ਦੂਰ ਫੈਕਟਰੀ ਵਿੱਚੋਂ ਭੱਜ ਕੇ ਵਾਪਸ ਆ ਗਏ, ਜਦੋਂ ਕਿ ਉਹਨਾਂ ਦੇ ਤਿੰਨ ਸਾਥੀ ਲਖਵੀਰ ਸਿੰਘ, ਨਿੰਦਰ ਸਿੰਘ ਅਤੇ ਵਿਜੇ ਸਿੰਘ ਦਾ ਕੋਈ ਪਤਾ ਨਹੀਂ ਚੱਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਉਸ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਅੱਗ ਨਾ ਤਿੰਨ ਮਜ਼ਦੂਰਾਂ ਦੀ ਹੋਈ ਮੌਤ
ਉਧਰ ਅੱਗ ਦੀ ਘਟਨਾ ਦਾ ਪਤਾ ਚੱਲਦੇ ਹੀ ਮੌਕੇ 'ਤੇ ਪਹੁੰਚੇ ਬਠਿੰਡਾ ਦੇ ਏਡੀਸੀ ਨਰਿੰਦਰ ਸਿੰਘ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਨਾਲ-ਨਾਲ ਹੋਰ ਜ਼ਿਲ੍ਹਿਆਂ ਤੋਂ ਵੀ ਫਾਇਰ ਟੈਂਡਰ ਮੰਗਵਾਏ ਗਏ ਸਨ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ, ਪਰੰਤੂ ਇਸ ਘਟਨਾ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋਈ ਹੈ, ਜਿੰਨਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਇਹ ਅੱਗ ਕਿਸ ਤਰ੍ਹਾਂ ਲੱਗੀ। ਉਹਨਾਂ ਦੱਸਿਆ ਕਿ ਉਹ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ।
- ਬਿੱਟ ਅਤੇ ਕੰਗਨਾ ਦੇ ਬਿਆਨਾਂ ਤੇ ਭੜਕ ਗਏ ਬਰਿੰਦਰ ਸਿੰਘ ਢਿੱਲੋਂ, ਬੋਲੇ-ਭਾਜਪਾ ਨੇ ਛੱਡੇ ਦੋ ਮਦਾਰੀ, ਜੋ ਜੋਕਰਾਂ ਵਾਂਗ ਕਰ ਰਹੇ ਨੇ ਕੰਮ - ravneet bittu vs kangana ranauts
- ਵੀਰ ਦੇ ਜਜਬੇ ਨੂੰ ਸਲਾਮ, ਇੱਕ ਲੱਤ ਦੇ ਸਹਾਰੇ ਚੁੱਕ ਰੱਖਿਆ ਪੂਰੇ ਪਰਿਵਾਰ ਦਾ ਖਰਚਾ, ਕਰ ਰਿਹਾ ਬੱਸ 'ਚ ਕੰਡਕਟਰੀ, ਵੀਡੀਓ ਦੇਖ ਕੇ ਤੁਸੀਂ ਹੋ ਜਾਵੋਗੇ ਭਾਬੂਕ - Handicap Bus Conductor
- ਬਠਿੰਡਾ 'ਚ ਵੱਡੀ ਵਾਰਦਾਤ: ਪੁੱਤ ਨੇ ਮਾਂ ਨਾਲ ਰਲ ਕੇ ਕੀਤਾ ਪਿਓ ਦਾ ਕਤਲ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼ - Father killed by son in Bathinda