ETV Bharat / state

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸ਼ਲਧਾਲੂਆਂ ਦਾ ਜਥਾ ਪਾਕਿਸਤਾਨ ਹੋਇਆ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਛਾਈ ਹੋਈ ਹੈ।

To celebrate the birth anniversary of Guru Nanak, a procession of Shaldhalu left for Pakistan
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸ਼ਲਧਾਲੂਆਂ ਦਾ ਜਥਾ ਪਾਕਿਸਤਾਨ ਹੋਇਆ ਰਵਾਨਾ (ETV Bharat (ਪੱਤਰਕਾਰ, ਅੰਮ੍ਰਿਤਸਰ))
author img

By ETV Bharat Punjabi Team

Published : 9 hours ago

ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਜੈਕਾਰਿਆਂ ਦੀ ਗੂੰਝ ਦੇ ਨਾਲ 763 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਇਹ ਜਥਾ ਰਵਾਨਾ ਕੀਤਾ ਗਿਆ। ਸ਼ਰਧਾਲੂਆਂ ਦਾ ਇਹ ਜਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ 23 ਨਵੰਬਰ ਨੂੰ ਭਾਰਤ ਵਾਪਸ ਪੁੱਜੇਗਾ।

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸ਼ਲਧਾਲੂਆਂ ਦਾ ਜਥਾ ਪਾਕਿਸਤਾਨ ਹੋਇਆ ਰਵਾਨਾ (ETV Bharat (ਪੱਤਰਕਾਰ, ਅੰਮ੍ਰਿਤਸਰ))

ਵੀਜ਼ੇ ਰੱਦ ਕਰ ਦਿੱਤੇ ਗਏ

ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ 2,244 ਸ਼ਰਧਾਲੂਆਂ ਨੇ ਵੀਜ਼ੇ ਲਈ ਅਪਲਾਈ ਕੀਤਾ ਸੀ, ਜਿਸ ਦੇ ਚੱਲਦੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ 1481 ਦੇ ਕਰੀਬ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਅਤੇ ਹੁਣ 763 ਦੇ ਕਰੀਬ ਸ਼ਰਧਾਲੂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਵਲੋਂ ਮੈਂਬਰ ਗੁਰਨਾਮ ਸਿੰਘ ਦੀ ਅਗਵਾਈ ਵਿਚ ਸਿੱਖ ਸ਼ਰਧਾਲੂਆਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਐਸਜੀਪੀਸੀ ਦੇ ਅਨਰੇਰੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵਲੋਂ ਜਥਾ ਲੀਡਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ।

'ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰੇ ਪੀਐੱਮ ਮੋਦੀ', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਪੀਐੱਮ ਨੂੰ ਸਲਾਹ,ਜਾਣੋ ਮਾਮਲਾ

ਆਸਟ੍ਰੇਲੀਆ ਸਰਕਾਰ ਦਾ ਹਰ ਸਿੱਖ ਕਰ ਰਿਹਾ ਧੰਨਵਾਦ, ਜਾਣੋ ਕਾਰਨ ?

ਸਰਕਾਰਾਂ ਨੂੰ ਅਪੀਲ

ਖੁਸ਼ੀ ਜ਼ਾਹਿਰ ਕਰਦਿਆਂ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ, ਜਿਹੜਾ ਬਾਬੇ ਨਾਨਕ ਦਾ ਪ੍ਰਕਾਸ਼ ਦਿਹਾੜਾ ਮਨਾਉਣ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਜਾ ਰਹੇ ਹਾਂ। ਮਨ ਵਿੱਚ ਬਹੁਤੀ ਖ਼ੁਸ਼ੀ ਹੈ ਅਸੀਂ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਨਨਕਾਣਾ ਸਾਹਿਬ ਵਿਖੇ ਮਨਾਵਾਂਗੇ ਅਤੇ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਾਂਗੇ। ਅਸੀਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਜਾਰੀ ਕੀਤੇ ਜਾਣ ਤਾਂ ਜੋ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰ ਸਕਣ। ਇਸ ਜਥੇ ਨੂੰ 10 ਦਿਨ ਦਾ ਵੀਜ਼ਾ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਦਿੱਤਾ ਗਿਆ ਹੈ। ਇਹ ਜਥਾ ਨਨਕਾਣਾ ਸਾਹਿਬ, ਪੰਜਾ ਸਾਹਿਬ ਹਸਨ ਅਬਦਾਲ ਅਤੇ ਲਾਹੌਰ ਤੇ ਕਰਤਾਰਪੁਰ ਸਾਹਿਬ ਸੱਚਾ ਸੌਦਾ ਤੇ ਹੋਰ ਵੱਖ ਵੱਖ ਆਪਣੇ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰਕੇ 10 ਦਿਨ ਬਾਅਦ ਭਾਰਤ ਵਾਪਸ ਪਰਤੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.