ETV Bharat / state

ਸਿੱਧੂ ਮੂਸੇਵਾਲੇ ਦੇ ਪਿਤਾ ਨਾਲ ਨਾਮਜ਼ਦਗੀ ਭਰਨ ਪਹੁੰਚੇ ਰਾਜਾ ਵੜਿੰਗ, ਕਿਹਾ- ਅੱਜ ਸੰਵਿਧਾਨ ਨੂੰ ਬਚਾਉਣ ਦੀ ਲੋੜ - Nominations Day

Nominations Day: ਲੁਧਿਆਣਾ ਦੇ ਵਿੱਚ ਅੱਜ ਨਾਮਜ਼ਦਗੀਆਂ ਦਾ ਦਿਨ ਰਿਹਾ, ਅਕਾਲੀ ਦਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਗਈ। ਇਸ ਦੌਰਾਨ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਮੇਰੇ ਹੱਥ ਦੇ ਵਿੱਚ ਸੰਵਿਧਾਨ ਦੀ ਤਸਵੀਰ ਹੈ। ਪੜ੍ਹੋ ਪੂਰੀ ਖਬਰ...

Nominations Day
ਸਿੱਧੂ ਮੂਸੇਵਾਲੇ ਦੇ ਪਿਤਾ ਨਾਲ ਨਾਮਜ਼ਦਗੀ ਭਰਨ ਪਹੁੰਚੇ ਰਾਜਾ ਵੜਿੰਗ (Etv Bharat Ludhiana)
author img

By ETV Bharat Punjabi Team

Published : May 13, 2024, 4:13 PM IST

ਸਿੱਧੂ ਮੂਸੇਵਾਲੇ ਦੇ ਪਿਤਾ ਨਾਲ ਨਾਮਜ਼ਦਗੀ ਭਰਨ ਪਹੁੰਚੇ ਰਾਜਾ ਵੜਿੰਗ (Etv Bharat Ludhiana)

ਲੁਧਿਆਣਾ: ਲੁਧਿਆਣਾ ਦੇ ਵਿੱਚ ਅੱਜ ਨਾਮਜ਼ਦਗੀਆਂ ਦਾ ਦਿਨ ਰਿਹਾ ਹੈ, ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਗਈ। ਇਸ ਦੌਰਾਨ ਰਾਜਾ ਵੜਿੰਗ ਆਪਣੇ ਪਰਿਵਾਰ ਅਤੇ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਨਾਲ ਡੀਸੀ ਦਫ਼ਤਰ ਵਿੱਚ ਨਾਮਜਦਗੀ ਭਰਨ ਲਈ ਪਹੁੰਚੇ। ਇਸ ਦੌਰਾਨ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਮੇਰੇ ਹੱਥ ਦੇ ਵਿੱਚ ਸੰਵਿਧਾਨ ਦੀ ਤਸਵੀਰ ਹੈ। ਉਨ੍ਹਾਂ ਕਿਹਾ ਕਿ ਅੱਜ ਸੰਵਿਧਾਨ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ। ਇਸ ਨੂੰ ਬਚਾਉਣ ਦੀ ਲੜਾਈ ਅਸੀਂ ਲੜ ਰਹੇ ਹਨ, ਉਨ੍ਹਾਂ ਕਿਹਾ ਕਿ ਅੱਜ ਨਾਮਸਦਗੀ ਭਰਨ ਤੋਂ ਪਹਿਲਾਂ ਉਹ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਤੇ ਦੁਰਗਾ ਮਾਤਾ ਮੰਦਿਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

ਸਿਮਰਜੀਤ ਬੈਂਸ ਦੇ ਕਾਂਗਰਸ 'ਚ ਸ਼ਾਮਿਲ: ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਵੀ ਉਨ੍ਹਾਂ ਦੇ ਨਾਲ ਆਇਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਦੇ ਲੋਕਾਂ ਦੇ ਮਸਲੇ ਪੰਜਾਬ ਦੇ ਮੁੱਦੇ ਚੁੱਕਣ ਦੇ ਲਈ ਉਹ ਪਾਰਲੀਮੈਂਟ ਦੇ ਵਿੱਚ ਖੜੇ ਹੋ ਕੇ ਉਨ੍ਹਾਂ ਦੀ ਆਵਾਜ਼ ਬਣਨਗੇ। ਇਸ ਦੌਰਾਨ ਉਨ੍ਹਾਂ ਸਿਮਰਜੀਤ ਬੈਂਸ ਦੇ ਕਾਂਗਰਸ 'ਚ ਸ਼ਾਮਿਲ ਹੋਣ ਤੇ ਕਿਹਾ ਕਿ ਕਾਂਗਰਸ ਦੇ ਦਰਵਾਜ਼ੇ ਸਾਰਿਆਂ ਦੇ ਲਈ ਖੁੱਲੇ ਹਨ।

ਪੁਲਿਸ ਵੱਲੋਂ ਦਾਖਲ ਚਾਰਜ ਸ਼ੀਟ: ਦੂਜੇ ਪਾਸੇ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਤੱਕ ਸਾਨੂੰ ਇਨਸਾਫ ਨਹੀਂ ਮਿਲ ਸਕਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਰਾਜਾ ਵੜਿੰਗ ਨੇ ਇਹ ਵਿਸ਼ਵਾਸ ਦਵਾਇਆ ਹੈ ਕਿ ਜਦੋਂ ਵੀ ਉਹ ਲੁਧਿਆਣਾ ਤੋਂ ਪਾਰਲੀਮੈਂਟ ਮੈਂਬਰ ਬਣ ਕੇ ਸੰਸਦ ਦੇ ਵਿੱਚ ਜਾਣਗੇ ਤਾਂ ਉਹ ਸਿੱਧੂ ਮੂਸੇਵਾਲੇ ਦਾ ਮੁੱਦਾ ਜਰੂਰ ਚੁੱਕਣਗੇ। ਉਨ੍ਹਾਂ ਕਾਨੂੰਨ ਵਿਵਸਥਾ ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਅੱਜ ਕਾਰੋਬਾਰੀ ਸੁਰੱਖਿਆ ਤੇ ਨਹੀਂ ਹਨ। ਉਨ੍ਹਾਂ ਕਿਹਾ ਸਾਨੂੰ ਖੁਦ ਨੂੰ ਛੇ-ਛੇ, ਸੱਤ-ਸੱਤ ਗੰਨਮੈਨ ਨਾਲ ਲੈ ਕੇ ਬਾਹਰ ਨਿਕਲਣਾ ਪੈਂਦਾ ਹੈ। ਮੂਸੇ ਵਾਲੇ ਦੇ ਪਿਤਾ ਨੇ ਕਿਹਾ ਕਿ ਅਸੀਂ ਅੱਜ ਵੀ ਡੇਢ ਕਰੋੜ ਰੁਪਏ ਸਰਕਾਰ ਨੂੰ ਸਲਾਨਾ ਟੈਕਸ ਦੇ ਰੂਪ ਦੇ ਵਿੱਚ ਭਰ ਰਹੇ ਹਨ। ਲਾਰੈਂਸ ਬਿਸ਼ਨੋਈ ਦੇ ਮੁੱਦੇ ਤੇ ਉਨ੍ਹਾਂ ਕਿਹਾ ਕਿ ਹੁਣ ਕਿਤੇ ਜਾ ਕੇ ਉਨ੍ਹਾਂ ਨੇ ਚਾਰਜ ਸ਼ੀਟ ਪੁਲਿਸ ਵੱਲੋਂ ਦਾਖਲ ਕੀਤੀ ਗਈ ਹੈ। ਉਨ੍ਹਾਂ ਨੂੰ ਤਾਂ ਇਹ ਵੀ ਉਮੀਦ ਨਹੀਂ ਸੀ।

ਉਨ੍ਹਾਂ ਕਿਹਾ ਕਿ ਦੋ ਸਾਲ ਬਾਅਦ ਚਾਰਜ ਸ਼ੀਟ ਦਾਖਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਜਾਣ ਬੁੱਝ ਕੇ ਦੂਜੇ ਸੂਬੇ ਦੇ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗੈਂਗਸਟਰਾਂ ਨੂੰ ਪੰਜਾਬ ਸਰਕਾਰ ਜਿਸਦਾ ਦੇ ਵਿੱਚ ਪਾਲ ਰਹੀ ਹੈ। ਜਦੋਂ ਕਿ ਬਾਹਰ ਲੋਕ ਸੁਰੱਖਿਅਤ ਨਹੀਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.