ETV Bharat / state

ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਤੀਜਾ ਦਿਨ, ਉਮੀਦਵਾਰਾਂ ਵੱਲੋਂ ਭਰੇ ਜਾ ਰਹੇ ਨੇ ਨਾਮਜ਼ਦਗੀ ਪੱਤਰ

ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ।

NOMINATIONS FOR THE MUNICIPAL
ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਤੀਜਾ ਦਿਨ (ETV BHARAT PUNJAB (ਪੱਤਰਕਾਰ,ਲੁਧਿਆਣਾ))
author img

By ETV Bharat Punjabi Team

Published : 17 hours ago

ਲੁਧਿਆਣਾ: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਪਿਛਲੇ ਦੋ ਦਿਨ ਤੋਂ ਚੱਲ ਰਿਹਾ ਹੈ। ਅੱਜ ਨਾਮਜ਼ਦਗੀਆਂ ਭਰਨ ਦਾ ਤੀਜਾ ਦਿਨ ਰਿਹਾ। ਲੁਧਿਆਣਾ ਦੇ ਐੱਸਡੀਐੱਮ ਦਫਤਰ ਦੇ ਵਿੱਚ ਫਿਲਹਾਲ ਕਾਫੀ ਘੱਟ ਉਮੀਦਵਾਰ ਨਾਮਜ਼ਦਗੀ ਭਰਨ ਲਈ ਆ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਵੀ ਆਪਣੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਅਤੇ ਬਾਕੀ ਪਾਰਟੀਆਂ ਵੱਲੋਂ ਵੀ ਲੁਧਿਆਣਾ ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਉਮੀਦਵਾਰਾਂ ਵੱਲੋਂ ਭਰੇ ਜਾ ਰਹੇ ਨੇ ਨਾਮਜ਼ਦਗੀ ਪੱਤਰ (ETV BHARAT PUNJAB (ਪੱਤਰਕਾਰ,ਲੁਧਿਆਣਾ))

ਕਾਂਗਰਸ ਵੱਲੋਂ 63 ਉਮੀਦਵਾਰ ਜਦੋਂ ਕਿ ਭਾਜਪਾ ਵੱਲੋਂ 90 ਤੋਂ ਵੱਧ ਉਮੀਦਵਾਰ ਇਸੇ ਤਰ੍ਹਾਂ ਅਕਾਲੀ ਦਲ ਵੱਲੋਂ 37 ਉਮੀਦਵਾਰ ਐਲਾਨੇ ਜਾ ਚੁੱਕੇ ਹਨ। 21 ਦਸੰਬਰ ਨੂੰ ਵੋਟਿੰਗ ਹੋਣੀ ਹੈ ਅਤੇ ਕੱਲ੍ਹ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਰਹੇਗਾ। ਅਫਸਰਾਂ ਦੀ ਡਿਊਟੀਆਂ ਐਪਲੀਕੇਸ਼ਨ ਚੈੱਕ ਕਰਨ ਉੱਤੇ ਲਾਈਆਂ ਗਈਆਂ ਹਨ।

ਮੋਬਾਇਲ ਅੰਦਰ ਲੈਕੇ ਜਾਣਾ ਬੰਦ
ਸਾਡੀ ਟੀਮ ਵੱਲੋਂ ਲੁਧਿਆਣਾ ਦੇ ਐਸਡੀਐਮ ਦਫਤਰ ਵਿਖੇ ਭਰਿਆ ਜਾ ਰਹੀਆਂ ਨਾਮਜ਼ਦਗੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਚੋਣ ਅਧਿਕਾਰੀਆਂ ਨੇ ਦੱਸਿਆ ਕਿ ਨਾਮਜ਼ਦਗੀਆਂ ਦੇ ਪਹਿਲੇ ਪੜਾ ਉੱਤੇ ਮੋਬਾਇਲ ਫੋਨ ਜਮ੍ਹਾਂ ਕਰਵਾੇ ਜਾਂਦੇ ਹਨ ਕਿਉਂਕਿ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਾਥੀ ਨੂੰ ਅੰਦਰ ਮੋਬਾਇਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਉਸ ਤੋਂ ਬਾਅਦ ਫਾਈਲ ਚੈੱਕ ਕੀਤੀ ਜਾਂਦੀ ਹੈ।

ਭਲਕੇ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ

ਫਾਈਲ ਦੇ ਵਿੱਚ ਦਸਤਾਵੇਜ਼ ਪੂਰੇ ਹਨ ਜਾਂ ਨਹੀਂ ਜਾਂ ਫਿਰ ਕਿਸੇ ਕਿਸਮ ਦੀ ਕੋਈ ਕਮੀ ਹੈ, ਉਸ ਨੂੰ ਪੂਰਾ ਕਰਨ ਲਈ ਉਮੀਦਵਾਰ ਨੂੰ ਕਿਹਾ ਜਾਂਦਾ ਹੈ, ਜਿਸ ਤੋਂ ਬਾਅਦ ਜਦੋਂ ਫਾਈਲ ਪੂਰੀ ਹੋ ਜਾਂਦੀ ਹੈ ਉਸ ਤੋਂ ਬਾਅਦ ਉਸ ਨੂੰ ਅੰਦਰ ਨਾਮਜ਼ਦਗੀ ਭਰਨ ਲਈ ਭੇਜਿਆ ਜਾਂਦਾ ਹੈ। ਸਾਡੀ ਟੀਮ ਵੱਲੋਂ ਜਾਇਜ਼ਾ ਲਿਆ ਗਿਆ ਅਤੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰੀਆਂ ਗਈਆਂ। ਡਿਊਟੀ ਉੱਤੇ ਤਾਇਨਾਤ ਅਧਿਕਾਰੀਆਂ ਨੇ ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੱਲ੍ਹ ਜ਼ਿਆਦਾ ਉਮੀਦਵਾਰ ਆਉਣ ਦੀ ਉਮੀਦ ਹੈ ਕਿਉਂਕਿ ਕੱਲ ਆਖਰੀ ਦਿਨ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.