ETV Bharat / state

ਅੱਜ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ 'ਚ PTM, ਰੋਪੜ ਦੇ ਸਰਕਾਰੀ ਸਕੂਲ ਪਹੁੰਚੇ ਸੀਐਮ ਮਾਨ

Today PTM In Punjab Schools: ਪੰਜਾਬ ਦੇ 20,000 ਸਰਕਾਰੀ ਸਕੂਲਾਂ ਵਿੱਚ ਤੀਜੀ ਮਾਪੇ-ਅਧਿਆਪਕ ਮਿਲਣੀ ਅੱਜ (22 ਅਕਤੂਬਰ) ਨੂੰ ਹੈ। CM ਮਾਨ ਵੀ ਜਾਇਜ਼ਾ ਲੈਣਗੇ।

Today Parents Teachers Meet
ਅੱਜ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ 'ਚ PTM (Social Media)
author img

By ETV Bharat Punjabi Team

Published : Oct 22, 2024, 7:36 AM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ (PTM) 22 ਅਕਤੂਬਰ 2024 ਯਾਨੀ ਅੱਜ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ।

ਰੂਪਨਗਰ ਪਹੁੰਚੇ ਸੀਐਮ ਮਾਨ

ਸੀਐਮ ਭਗਵੰਤ ਮਾਨ ਰੋਪੜ ਦੇ ਨੰਗਲ ਵਿਖੇ ਸਰਕਾਰੀ ਸਕੂਲ ਵਿੱਚ ਪਹੁੰਚੇ ਹਨ, ਜਿੱਥੇ ਪੰਜਾਬ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਸੀਐਮ ਮਾਨ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ ਹੈ।

ਸਤੰਬਰ ਮਹੀਨੇ ਦਾ ਨਤੀਜਾ ਸੁਣਾਇਆ ਜਾਵੇਗਾ, ਅਧਿਆਪਿਕ-ਮਾਪੇ ਦੇਣਗੇ ਫੀਡਬੈਕ

ਬੈਂਸ ਨੇ ਕਿਹਾ ਕਿ ਇਸ ਵਿੱਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ ਕਿ ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦਾ ਸੁਪਨਾ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਨੂੰ ਸਾਕਾਰ ਕਰਨ ਲਈ ਆਪਾਂ ਸਾਰੇ ਇਕ ਦੂਜੇ ਨਾਲ ਰਲ ਕੇ ਕੰਮ ਕਰਾਂਗੇ। ਉਨ੍ਹਾਂ ਦੱਸਿਆਂ ਕਿ ਸਤੰਬਰ ਮਹੀਨੇ ਵਿੱਚ ਲਏ ਗਏ ਪੇਪਰਾਂ ਦਾ ਨਤੀਜਾ ਵੀ ਮਾਪਿਆਂ ਨਾਲ ਸਾਂਝਾ ਕੀਤਾ ਜਾਵੇਗਾ।

20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੀਟੀਐਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ 20000 ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਮਿਤੀ 22 ਅਕਤੂਬਰ 2024 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ 20 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ ਵਿਚ ਹਿੱਸਾ ਲੈ ਕੇ ਉਹ ਵੀ ਸਿੱਖਿਆ ਕ੍ਰਾਂਤੀ ਦੇ ਗਵਾਹ ਬਨਣ।

ਮੁੱਖ ਮੰਤਰੀ ਮਾਨ ਲੈਣਗੇ ਜਾਇਜ਼ਾ

ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੰਜਾਬ ਰਾਜ ਦੇ ਕਿਸੇ ਨਾ ਕਿਸੇ ਸਰਕਾਰੀ ਸਕੂਲ ਮੈਗਾ ਪੀ.ਟੀ.ਐਮ. ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ ਜਿਹਨਾਂ ਵਿੱਚ ਕੈਂਪਸ ਮੈਨੇਜਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨੈਸ, ਵਿਦਿਆਰਥੀਆਂ ਦੀ ਵਰਦੀ ਆਦਿ ਸ਼ਾਮਲ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.