ਹੁਸ਼ਿਆਰਪੁਰ: ਜਦੋਂ 26 ਜਨਵਰੀ ਨੂੰ ਸਾਰਾ ਦੇਸ਼ ਗਣਤੰਤਰ ਦਿਹਾੜਾ ਮਨਾ ਰਿਹਾ ਸੀ, ਉੱਥੇ ਹੀ ਦੂਜੇ ਪਾਸੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਗਿਆ। 26 ਜਨਵਰੀ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਖੰਡਿਤ ਕੀਤਾ ਗਿਆ। ਅਜਿਹਾ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੂੰ ਰਿਮਾਂਡ ਉੱਤੇ ਲੈ ਲਿਆ ਹੈ। ਇਸ ਘਟਨਾ ਤੋਂ ਬਾਅਦ ਵਾਲਮੀਕਿ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਹੁਸ਼ਿਆਰਪੁਰ ਵਿੱਚ ਬੰਦ ਦਾ ਐਲਾਨ ਕੀਤਾ ਗਿਆ ਹੈ।
ਸਾਰੇ ਸਕੂਲ ਰਹਿਣਗੇ ਬੰਦ
ਹੁਸ਼ਿਆਰਪੁਰ ਵਿੱਚ ਅੱਜ ਬੰਦ ਦੇ ਚੱਲਦੇ ਸਾਰੇ ਸਕੂਲ ਵਿੱਚ ਛੁੱਟੀ ਰਹੇਗੀ। ਬੀਤੇ ਦਿਨ ਅੰਮ੍ਰਿਤਸਰ ਵਿੱਚ ਬੰਦ ਕਰਕੇ ਟ੍ਰੈਫਿਕ ਸਬੰਧੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਚੱਲਦੇ ਅੱਜ ਹੁਸ਼ਿਆਰਪੁਰ ਪ੍ਰਸ਼ਾਸਨ ਵਲੋਂ ਸਿੱਖਿਆ ਸੰਸਥਾਨ ਬੰਦ ਰੱਖਣ ਲਈ ਕਿਹਾ ਗਿਆ।
ਕੀ ਹੈ ਪੂਰਾ ਮਾਮਲਾ ?
ਅੰਮ੍ਰਿਤਸਰ ਦੇ ਹੈਰੀਟੇਜ ਸਟ੍ਰੀਟ ਉੱਤੇ ਟਾਊਨ ਹਾਲ ਵਿੱਚ ਪੂਰੇ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੀ ਗਈ। ਮੁਲਜ਼ਮ ਨੇ ਪਹਿਲਾਂ ਬਾਬਾ ਸਾਹਿਬ ਦੇ ਬੁੱਤ 'ਤੇ ਹਥੌੜੇ ਚਲਾਏ ਅਤੇ ਫਿਰ ਸੰਵਿਧਾਨ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਨੂੰ ਲੈ ਕੇ ਪੂਰੇ ਸ਼ਹਿਰ ਵਿੱਚ ਰੋਸ ਫੈਲ ਗਿਆ ਅਤੇ ਵਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਘਟਨਾ ਦੇ ਸਮੇਂ ਤੋਂ ਹੀ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਤਹਿਤ ਸੋਮਵਾਰ ਨੂੰ ਅੰਮ੍ਰਿਤਸਰ ਸ਼ਹਿਰ ਬੰਦ ਰੱਖਿਆ ਗਿਆ ਅਤੇ ਗੁੱਸੇ 'ਚ ਆਏ ਲੋਕਾਂ ਨੇ ਭੰਡਾਰੀ ਪੁਲ ਅਤੇ ਟਾਊਨ ਹਾਲ 'ਤੇ ਪੂਰਾ ਦਿਨ ਧਰਨਾ ਦਿੱਤਾ। ਇਸ ਕਾਰਨ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਠੱਪ ਰਹੀ।
ਮੁਲਜ਼ਮ ਗ੍ਰਿਫਤਾਰ, ਪੁਲਿਸ ਨੂੰ ਮਿਲਿਆ ਰਿਮਾਂਡ
ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬੀਤੇ ਦਿਨ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਵੀ ਹਾਸਿਲ ਕਰ ਲਿਆ ਹੈ। ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ। ਗ੍ਰਿਫਤਾਰ ਕੀਤੇ ਮੁਲਜ਼ਮ ਦੀ ਪਛਾਣ ਅਕਾਸ਼ਦੀਪ ਵਾਸੀ ਧਰਮਕੋਟ, ਮੋਗਾ ਵਜੋਂ ਹੋਈ ਹੈ। ਪੁਲਿਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।
ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ…
— Bhagwant Mann (@BhagwantMann) January 27, 2025
ਪੰਜਾਬ ਸੀਐਮ ਮਾਨ ਨੇ ਕਿਹਾ- ਮਿਲੇਗੀ ਸਖ਼ਤ ਸਜ਼ਾ
ਜਦੋਂ ਇਹ ਮਾਮਲਾ ਭਖਿਆ ਤਾਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਜ਼ਮ ਖਿਲਾਫ ਸਖ਼ਤ ਐਕਸ਼ਨ ਲੈਣ ਦੇ ਨਿਰਦੇਸ਼ ਜਾਰੀ ਕੀਤੇ।
ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। - ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ
ਮੁਲਜ਼ਮ ਦੀ ਮਾਂ ਨੇ ਕਿਹਾ - ਦੇ ਦਿਓ ਸਜ਼ਾ, ਸਾਡੇ ਨਾਲ ਉਸ ਦਾ ਕੋਈ ਰਾਬਤਾ ਨਹੀਂ ਸੀ
ਦੂਜੇ ਪਾਸੇ, ਮੁਲਜ਼ਮ ਦੀ ਮਾਂ ਊਸ਼ਾ ਰਾਣੀ ਨੇ ਮੀਡੀਆ ਸਾਹਮਣੇ ਆ ਕੇ ਦੱਸਿਆ ਕਿ ਅਕਾਸ਼ਦੀਪ 3 ਮਹੀਨੇ ਪਹਿਲਾਂ ਦੁਬਈ ਤੋਂ ਆਇਆ ਸੀ। ਸਾਡੇ ਨਾਲ ਉਹ 3 ਸਾਲ ਤੋਂ ਕੋਈ ਗੱਲਬਾਤ ਨਹੀਂ ਕਰਦਾ ਸੀ। ਨਾ ਕਦੇ ਫੋਨ ਉੱਤੇ ਕੋਈ ਗੱਲਬਾਤ ਨਹੀਂ ਕਰਦੇ। ਸਾਨੂੰ ਖੁਦ ਨਹੀਂ ਪਤਾ ਕਿ ਸਾਡੇ ਨਾਲ ਉਸ ਦੀ ਕੀ ਗੁੱਸਾ-ਨਾਰਾਜ਼ਗੀ ਹੈ।'
ਮੁਲਜ਼ਮ ਦੀ ਮਾਂ ਊਸ਼ਾ ਰਾਣੀ ਨੇ ਦੱਸਿਆ ਕਿ ਅਕਾਸ਼ਦੀਪ ਦੀ ਉਮਰ 24 ਸਾਲ ਹੈ। ਉਸ ਨੇ ਅਜਿਹੀ ਹਰਕਤ ਕਿਉਂ ਕੀਤੀ ਸਾਨੂੰ ਨਹੀਂ ਪਤਾ। ਉਹ ਅੰਮ੍ਰਿਤਸਰ ਵਿੱਚ ਹੀ ਰਹਿੰਦਾ ਸੀ ਅਤੇ ਕੋਈ ਕੰਮ ਨਹੀਂ ਕਰਦਾ। ਉਹ ਖੁਦ ਦਿਹਾੜੀ ਕਰਦਾ ਹੈ। ਮਾਂ ਨੇ ਕਿਹਾ ਕਿ ਉਸ ਦੇ ਪੁੱਤ ਨੇ ਜੇਕਰ ਇੰਨਾ ਵੱਡਾ ਕਦਮ ਚੁੱਕਿਆ ਹੈ, ਸਜ਼ਾ ਤਾਂ ਮਿਲੇਗਾ ਹੀ।