ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦਾ ਦੌਰੇ 'ਤੇ ਹਨ। ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਉਨ੍ਹਾਂ ਦਾ ਮੈਗਾ ਰੋਡ ਸ਼ੋਅ ਸ਼ਾਮ 6 ਵਜੇ ਸ਼ੁਰੂ ਹੋਵੇਗਾ, ਜਿਸ ਤੋਂ ਬਾਅਦ ਉਹ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਪਾਰਟੀ ਵੱਲੋਂ ਦੱਸਿਆ ਗਿਆ ਹੈ ਕਿ ਅੰਮ੍ਰਿਤਸਰ ਨੂੰ 'ਆਪ' ਦੇ ਕੌਮੀ ਕਨਵੀਨਰ ਨੇ ਚੋਣ ਪ੍ਰਚਾਰ ਦੀ ਸ਼ੁਰੂਆਤ ਲਈ ਚੁਣਿਆ ਹੈ ਅਤੇ ਉਹ ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਆਪਣੀ ਪਹਿਲੀ ਪੰਜਾਬ ਫੇਰੀ 'ਤੇ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਸਨ।
ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ। ਜਾਣਕਾਰੀ ਮੁਤਾਬਿਕ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕਰਨਗੇ। ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਗੇ।
ਜਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ 'ਚ ਵੱਡਾ ਰੋਡ ਸ਼ੋਅ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਦੱਸ ਦਈਏ ਕਿ ਉਹ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਬਾਅਦ, ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜਣਗੇ।
21 ਮਾਰਚ ਹੋਈ ਸੀ ਗ੍ਰਿਫਤਾਰੀ : ਸ਼ਰਾਬ ਨੀਤੀ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਦੀ ਸ਼ਾਮ ਨੂੰ ਸੀਐਮ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਹਿਰਾਸਤ ਵਿੱਚ ਹੀ ਰਿਹਾ। ਕੇਜਰੀਵਾਲ 1 ਅਪ੍ਰੈਲ ਤੋਂ ਪ੍ਰੀ-ਟਰਾਇਲ ਹਿਰਾਸਤ 'ਚ ਹਨ ਅਤੇ ਉਨ੍ਹਾਂ ਦੀ ਗੈਰ-ਮੌਜੂਦਗੀ 'ਚ ਉਨ੍ਹਾਂ ਦੀ ਪਤਨੀ ਸੁਨੀਤਾ ਆਪਣੀ ਪਾਰਟੀ ਲਈ ਪ੍ਰਚਾਰ ਕਰਨ ਲਈ ਮੈਦਾਨ 'ਚ ਉਤਰੀ ਸੀ।
20 ਦਿਨਾਂ ਲਈ ਜ਼ਮਾਨਤ : ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਅਤੇ ਇਹ ਵੀ ਕਿਹਾ ਹੈ ਕਿ ਚੋਣ ਪ੍ਰਚਾਰ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਦਿੱਲੀ ਦੇ ਮੁੱਖ ਮੰਤਰੀ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ। ਜਦ ਕਿ ਸੀਐਮ ਕੇਜਰੀਵਾਲ ਨੇ ਜੁਲਾਈ ਤੱਕ ਜ਼ਮਾਨਤ ਦੀ ਮੰਗ ਕੀਤੀ ਸੀ।
- ਬੈਂਸ ਭਰਾਵਾਂ ਦੇ ਕਾਂਗਰਸ 'ਚ ਸ਼ਾਮਿਲ ਹੋਣ ਨਾਲ ਬਦਲਣਗੇ ਲੁਧਿਆਣਾ ਦੇ ਸਿਆਸੀ ਸਮੀਕਰਨ ! - ਵਿਸ਼ੇਸ਼ ਰਿਪੋਰਟ - Lok Sabha Election 2024
- ਰਵਨੀਤ ਬਿੱਟੂ ਵੱਲੋਂ ਦਿੱਤੇ ਪੈਸਿਆਂ ਅਤੇ ਬੱਸਾਂ ਦੀਆਂ ਬਾਡੀਆਂ ਮਾਮਲੇ 'ਚ ਰਾਜਾ ਵੜਿੰਗ ਤੋਂ ਵੀ ਮੰਗਾਂਗੇ ਹਿਸਾਬ : ਪੱਪੀ ਪਰਾਸ਼ਰ - big statement of Pappi Parashar
- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਹਿਲਾ ਕਮਿਸ਼ਨ ਵੱਲੋਂ ਭੇਜੇ ਨੋਟਿਸ 'ਤੇ ਭੜਕੇ ਰਾਜਾ ਵੜਿੰਗ, ਸੁਣੋ ਜ਼ਰਾ ਕੀ ਕਿਹਾ... - Big statement of Raja Warring
1 ਜੂਨ ਨੂੰ ਵੋਟਿੰਗ : ਭਾਰਤ ਵਿੱਚ ਵੋਟਿੰਗ 19 ਅਪ੍ਰੈਲ ਨੂੰ ਸ਼ੁਰੂ ਹੋਈ ਅਤੇ 7 ਮਈ ਨੂੰ ਕੁੱਲ 543 ਸੀਟਾਂ ਵਿੱਚੋਂ ਅੱਧੇ ਤੋਂ ਵੱਧ ਲਈ ਚੋਣਾਂ ਪੂਰੀਆਂ ਹੋਣ ਦੇ ਨਾਲ ਤੀਜੇ ਪੜਾਅ ਦੀ ਸਮਾਪਤੀ ਹੋਈ। ਰਾਸ਼ਟਰੀ ਰਾਜਧਾਨੀ ਖੇਤਰ 'ਚ 25 ਮਈ ਨੂੰ ਵੋਟਿੰਗ ਹੋਵੇਗੀ। ਵੋਟਿੰਗ 1 ਜੂਨ ਨੂੰ ਖਤਮ ਹੋਵੇਗੀ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।