ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜਾਣਕਾਰੀ ਮੁਤਾਬਿਕ ਮੰਤਰੀ ਮੰਡਲ ਦਾ ਵਿਸਥਾਰ ਅੱਜ ਸ਼ਾਮ ਤੱਕ ਹੋ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਸ ਸਬੰਧੀ ਗਵਰਨਰ ਹਾਊਸ ਤੋਂ ਵੀ ਇਜਾਜ਼ਤ ਮੰਗੀ ਗਈ ਹੈ। ਹਾਲਾਂਕਿ ਹੁਣ ਤੱਕ ਪਾਰਟੀ ਆਗੂ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ, ਚਾਰ ਮੰਤਰੀਆਂ ਨੂੰ ਕੱਢਣਾ ਤੈਅ ਮੰਨਿਆ ਜਾ ਰਿਹਾ ਹੈ, ਜਦਕਿ ਪੰਜ ਨਵੇਂ ਚਿਹਰੇ ਸ਼ਾਮਿਲ ਕੀਤੇ ਜਾ ਸਕਦੇ ਹਨ।
ਲੰਬੇ ਸਮੇਂ ਤੋਂ ਚੱਲ ਰਹੀ ਸੀ ਫੇਰਬਦਲ ਦੀ ਚਰਚਾ
ਕਾਫੀ ਸਮੇਂ ਤੋਂ ਚਰਚਾ ਸੀ ਕਿ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਹੋ ਸਕਦਾ ਹੈ, ਕਿਉਂਕਿ ਕੁਝ ਸਮਾਂ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਐਮ.ਪੀ ਬਣ ਚੁੱਕੇ ਹਨ। ਉਨ੍ਹਾਂ ਨੇ ਆਪਣੇ ਪੱਤਰ ਨਾਲ ਅਸਤੀਫਾ ਦੇ ਦਿੱਤਾ ਸੀ। ਉਹ ਖੇਡ ਮੰਤਰੀ ਸਮੇਤ ਸਰਕਾਰ ਵਿੱਚ ਕਈ ਅਹੁਦਿਆਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਅਜਿਹੇ 'ਚ ਹੁਣ ਉਨ੍ਹਾਂ ਦੀ ਜਗ੍ਹਾ ਕਿਸੇ ਨਵੇਂ ਚਿਹਰੇ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਚਾਰ ਹੋਰ ਮੰਤਰੀ ਬਣਾਏ ਜਾ ਸਕਦੇ ਹਨ।
ਇਨ੍ਹਾਂ ਵਿਧਾਇਕਾਂ ਨੂੰ ਮਿਲ ਸਕਦੀ ਹੈ ਜ਼ਿੰਮੇਵਾਰੀ
ਸੂਤਰਾਂ ਮੁਤਾਬਿਕ ਕੈਬਨਿਟ ਮੰਤਰੀ ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਚੇਤਨ ਸਿੰਘ ਜੋੜੇਮਾਜਰਾ ਅਤੇ ਅਨਮੋਲ ਗਗਨ ਮਾਨ ਨੂੰ ਕੈਬਨਿਟ ਤੋਂ ਹਟਾਇਆ ਜਾ ਸਕਦਾ ਹੈ। ਜਦਕਿ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਚਿਹਰਿਆਂ ਵਿੱਚ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਡਾ: ਰਵਜੋਤ ਸਿੰਘ, ਤਰਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਸ਼ਾਮਿਲ ਹੋ ਸਕਦੇ ਹਨ।
ਚੌਥੀ ਵਾਰ ਹੋਣ ਜਾ ਰਿਹਾ ਹੈ ਫੇਰਬਦਲ
ਪੰਜਾਬ ਸਰਕਾਰ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਵਿੱਚ ਇਹ ਚੌਥਾ ਫੇਰਬਦਲ ਹੋਣ ਜਾ ਰਿਹਾ ਹੈ, ਹੁਣ ਤੱਕ ਕੈਬਨਿਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ 15 ਮੰਤਰੀ ਹਨ। ਮੰਤਰੀ ਮੰਡਲ ਵਿੱਚ ਕੁੱਲ 18 ਮੰਤਰੀ ਹੋ ਸਕਦੇ ਹਨ।
- ਬਾਜ਼ਾਰ 'ਚੋਂ ਗਾਇਬ ₹10, ₹20 ਅਤੇ ₹50 ਰੁਪਏ ਦੇ ਨੋਟ! ਕਿਵੇਂ ਹੋਇਆ ਖੁਲਾਸਾ, ਜਾਣਨ ਲਈ ਪੜ੍ਹੋ ਪੂਰੀ ਖ਼ਬਰ... - shortage of 10 20 50notes
- ਐਮਪੀ ਅੰਮ੍ਰਿਤਪਾਲ ਤੋਂ ਸੀਐਮ ਮਾਨ ਨੂੰ ਜਾਨ ਦਾ ਖ਼ਤਰਾ, ਪੰਜਾਬ ਸਰਕਾਰ ਦਾ ਹਾਈਕੋਰਟ 'ਚ ਦਾਅਵਾ, ਕੀਤੇ ਵੱਡੇ ਖੁਲਾਸੇ... - CM MANN vs Amritpal singh
- ਪੰਚਾਇਤੀ ਚੋਣਾਂ ਨੂੰ ਲੈ ਕੇ ਵੱਜਿਆ ਬਿਗੁਲ, ਕੀ ਬਿਨਾਂ ਪਾਰਟੀ ਚੋਣ ਨਿਸ਼ਾਨ ਪਿੰਡਾਂ ਵਿੱਚੋਂ ਖਤਮ ਕਰੇਗੀ ਧੜੇਬੰਦੀ, ਵੇਖੋ ਇਹ ਰਿਪੋਰਟ - Punjab panchayat elections