ਅੰਮ੍ਰਿਤਸਰ: ਆਏ ਦਿਨ ਸੜਕ ਹਾਦਸਿਆਂ 'ਚ ਕੀਮਤੀ ਜਾਨਾਂ ਮੌਤ ਦੇ ਆਗੋਸ਼ 'ਚ ਜਾ ਰਹੀਆਂ ਹਨ। ਅੱਜ ਇੱਕ ਹੋਰ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਇੰਨਾ ਜਿਆਦਾ ਜ਼ਬਰਦਸ ਸੀ ਕਿ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਦੋਵਾਂ ਨੂੰ ਹਸਪਤਾਲ ਦੇ ਵਿੱਚ ਪਹੁੰਚਾਇਆ। ਜਿੱਥੇ ਡਾਕਟਰਾਂ ਦੇ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਹਾਲੇ ਇਹ ਤੱਕ ਇਹ ਸਾਫ਼ ਨਹੀਂ ਹੋਇਆ ਕਿ ਇਸ ਹਾਦਸੇ 'ਚ ਗਲਤੀ ਕਿਸ ਦੀ ਹੈ। ਪੁਲਿਸ ਵੱਲੋਂ ਬਾਰੀਕੀ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਤੋਂ ਬਾਅਦ ਪੀੜਤ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਟਰੈਕਟਰ ਚਾਲਕ ਮੌਕੇ ਤੋਂ ਫਰਾਰ
ਇਸ ਦੇ ਨਾਲ ਹੀ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਅਮਨਦੀਪ ਚੱਢਾ ਨੇ ਦੱਸਿਆ ਕਿ ਰਾਹੀਗਰ ਵੱਲੋਂ ਮਿਲੀ ਸੂਚਨਾ ਦੇ ਆਧਾਰ ਉੱਤੇ ਜਦ ਉਹ ਮੌਕੇ ਉੱਤੇ ਪੁੱਜੇ ਤਾਂ ਦੇਖਿਆ ਕਿ ਟਰੈਕਟਰ ਟਰਾਲੀ ਅਤੇ ਬਾਈਕ ਦੀ ਟੱਕਰ ਦਰਮਿਆਨ ਬਾਈਕ ਸਵਾਰ ਪਤੀ ਪਤਨੀ ਜੋੜੇ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜਸਵੀਰ ਕੌਰ ਪਤਨੀ ਕੁਲਵੰਤ ਸਿੰਘ ਅਤੇ ਉਨ੍ਹਾਂ ਦੇ ਪਤੀ ਕੁਲਵੰਤ ਸਿੰਘ ਵਾਸੀ ਬੁਟਾਰੀ, ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਸੜਕ ਹਾਦਸੇ ਤੋਂ ਟਰੈਕਟਰ ਚਾਲਕ ਕਥਿਤ ਤੌਰ ਦੇ ਉੱਤੇ ਮੌਕੇ ਤੋਂ ਫਰਾਰ ਹੋ ਗਿਆ। ਜਿਸ ਸਬੰਧੀ ਥਾਣਾ ਬਿਆਸ ਦੀ ਪੁਲਿਸ ਟੀਮ ਵੱਲੋਂ ਮੌਕੇ ਉੱਤੇ ਪੁੱਜ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਸੰਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।