ਅੰਮ੍ਰਿਤਸਰ: ਸੰਨ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਯਾਦ ਕੀਤਾ ਗਿਆ। ਇਸ ਸਬੰਧੀ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਹੋਇਆ। ਜਿਸ ਵਿੱਚ ਦੇਸ਼ ਦੀ ਵੰਡ ਦੌਰਾਨ ਮਾਰੇ ਗਏ ਲੱਖਾਂ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਪੰਜਾਬ ਅਤੇ ਬੰਗਾਲ ਦੇ ਲੋਕਾਂ ਨੇ ਸਭ ਤੋਂ ਵੱਧ ਕੀਤਾ ਸੰਘਰਸ਼: ਅਰਦਾਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿ 1947 ਦੀ ਦੇਸ਼ ਵੰਡ ਮੌਕੇ ਸਭ ਤੋਂ ਵੱਧ ਨੁਕਸਾਨ ਪੰਜਾਬੀਆਂ ਨੂੰ ਸਹਿਣਾ ਪਿਆ। ਇਸ ਤੋਂ ਇਲਾਵਾ ਬੰਗਾਲੀਆਂ ਨੂੰ ਵੀ ਵੱਡੀ ਮਾਰ ਝੱਲਣੀ ਪਈ। ਅੰਗਰੇਜ਼ਾਂ ਖਿਲਾਫ ਪੰਜਾਬ ਅਤੇ ਬੰਗਾਲ ਦੇ ਲੋਕਾਂ ਨੇ ਸਭ ਤੋਂ ਵੱਧ ਜੱਦੋ-ਜਹਿੱਦ ਕੀਤੀ। ਆਪਣੀਆਂ ਜਾਇਦਾਦਾਂ ਕੁਰਕ ਕਰਵਾਈਆਂ ਅਤੇ ਕੁਰਬਾਨੀਆਂ ਦਿੱਤੀਆਂ। ਪਰੰਤੂ ਆਜ਼ਾਦੀ ਸਮੇਂ ਇਨ੍ਹਾਂ ਦੋਹਾਂ ਸੂਬਿਆਂ ਨੂੰ ਹੀ ਤੋੜ ਦਿੱਤਾ ਗਿਆ।
ਪੰਜਾਬੀਆਂ ਨੂੰ ਵੱਡੀ ਗਿਣਤੀ ਵਿੱਚ ਜਾਨਾਂ ਗਵਾਉਣੀਆਂ ਪਈਆਂ: ਉਨ੍ਹਾਂ ਕਿਹਾ ਕਿ ਪੰਜਾਬ ਦੀ ਗੱਲ ਕਰੀਏ ਤਾਂ ਜਿੱਥੇ ਪੰਜਾਬੀਆਂ ਨੂੰ ਵੱਡੀ ਗਿਣਤੀ ਵਿੱਚ ਜਾਨਾਂ ਗਵਾਉਣੀਆਂ ਪਈਆਂ। ਉੱਥੇ ਆਪਣੀਆਂ ਜ਼ਮੀਨਾਂ, ਜਾਇਦਾਦਾਂ, ਘਰਾਂ ਅਤੇ ਪਾਵਨ ਗੁਰਧਾਮਾਂ ਨੂੰ ਵੀ ਛੱਡਣਾ ਪਿਆ। ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਿਛਲੇ 32 ਸਾਲਾਂ ਤੋਂ ਜੇਲ੍ਹਾਂ ਦੇ ਵਿੱਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਰਿਹਾ ਕਰਨਾ ਚਾਹੀਦਾ ਹੈ।
ਸਿੱਖਾਂ ਨਾਲ ਕੀਤਾ ਜਾ ਰਿਹਾ ਵਿਤਕਰਾ: ਉਨ੍ਹਾਂ ਨੇ ਕਿਹਾ ਇੱਕ ਪਾਸੇ ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਲਗਾਤਾਰ ਪਰੋਲ ਦਿੱਤੀ ਜਾ ਰਹੀ ਹੈ। ਦੂਸਰੇ ਪਾਸੇ ਬੰਦੀ ਸਿੰਘਾਂ ਨੂੰ ਨਹੀਂ ਛੱਡਿਆ ਜਾ ਰਿਹਾ ਹੈ। ਇਹ ਤਾਂ ਫਿਰ ਸਿੱਖਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।
- ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤੀ ਪ੍ਰਤੀਕਿਰਿਆ, ਕਹੀ ਇਹ ਗੱਲ - Sri Akal Takht Sahib on Ram Rahim
- ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ, ਸਿਹਤ ਮੰਤਰੀ ਪੰਜਾਬ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ - Health Minister Punjab paid tribute
- ਰੱਖੜ ਪੁੰਨਿਆ ਮੇਲੇ ਦੀ ਸਮਾਪਤੀ ਮੌਕੇ ਹੋਣ ਵਾਲੀਆਂ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਸਮਾਜ ਸੇਵੀ ਨੇ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ - Rakhar Punya Mela