ਸ੍ਰੀ ਅਨੰਦਪੁਰ ਸਾਹਿਬ: ਕੀਰਤਪੁਰ ਸਾਹਿਬ ਮਨਾਲੀ ਰੋਡ 'ਤੇ ਉਸ ਸਮੇਂ ਇੱਕ ਭਿਆਨਕ ਹਾਦਸਾ ਵਾਪਰਿਆ ਜਦੋਂ ਹਿਮਾਚਲ ਪ੍ਰਦੇਸ਼ ਵੱਲੋਂ ਆ ਰਿਹਾ ਟਮਾਟਰਾਂ ਨਾਲ ਭਰਿਆ ਟਰੱਕ ਇੱਕ ਡੂੰਘੀ ਖਾਈ ਵਿੱਚ ਡਿੱਗ ਗਿਆ। ਇਸ ਦੌਰਾਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਚਸ਼ਮਦੀਦਾਂ ਅਨੁਸਾਰ ਟਮਾਟਰਾਂ ਨਾਲ ਭਰਿਆ ਇੱਕ ਛੋਟਾ ਹਾਥੀ ਬਿਲਾਸਪੁਰ ਵਾਲੇ ਪਾਸੇ ਤੋਂ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ ਅਤੇ ਇਸ ਹਾਦਸੇ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।
ਸੂਤਰਾਂ ਅਨੁਸਾਰ ਗੱਡੀ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਅਤੇ ਮੋੜ 'ਤੇ ਪਹੁੰਚਣ ਤੋਂ ਬਾਅਦ ਗੱਡੀ ਦਾ ਡਰਾਈਵਰ ਗੱਡੀ 'ਤੇ ਕਾਬੂ ਨਹੀਂ ਰੱਖ ਸਕਿਆ, ਜਿਸ ਕਾਰਨ ਗੱਡੀ ਪੁਲ ਤੋਂ ਸਿੱਧੀ ਹੇਠਾਂ ਟੋਏ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਸਥਾਨਕ ਲੋਕਾਂ ਨੇ ਦੋਵਾਂ ਜ਼ਖਮੀਆਂ ਨੂੰ ਗੱਡੀ 'ਚੋਂ ਬਾਹਰ ਕੱਢਣ ਲਈ ਸਥਾਨਕ ਮਕੈਨਿਕ ਨੂੰ ਬੁਲਾਇਆ, ਜਿਸ ਤੋਂ ਬਾਅਦ ਗੱਡੀ ਦੇ ਕੁਝ ਹਿੱਸੇ ਨੂੰ ਕਟਰ ਨਾਲ ਕੱਟ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਐਂਬੂਲੈਂਸ ਬੁਲਾਈ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ। ਲੋਕਾਂ ਦੇ ਦੱਸਣ ਮੁਤਾਬਿਕ ਇਹ ਤਿੱਖਾ ਮੋੜ ਐਨਾ ਖ਼ਤਰਨਾਕ ਹੈ ਕਿ ਇੱਥੇ ਪਹਿਲਾਂ ਵੀ ਬਹੁਤ ਸਾਰੇ ਹਾਦਸੇ ਹੋ ਚੁੱਕੇ ਹਨ, ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਕੋਈ ਢੁੱਕਵੇਂ ਉਪਰਾਲੇ ਕੀਤੇ ਜਾ ਰਹੇ ਹਨ।
- ਸਰਕਾਰ ਵੱਲੋਂ 23 ਫਸਲਾਂ ਵਿੱਚੋਂ 14 ਫਸਲਾਂ ਦੇ ਖ਼ਰੀਦ ਮੁੱਲ ਦੇ ਵਾਧੇ ਨੂੰ ਕਿਸਾਨਾਂ ਨੇ ਦਿੱਤਾ ਨਾਕਾਫ਼ੀ ਕਰਾਰ - Farmers rejected Modi MSP
- ਬਰਨਾਲਾ 'ਚ ਵਾਪਰੀ ਰੂਹ ਕੰਬਾਊ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ - Youth murdered in Barnala
- ਦਿਨ-ਦਿਹਾੜੇ ਥਾਣੇ ਵਿੱਚ ਵੜਕੇ ਪੁਲਿਸ ਮੁਲਾਜ਼ਮ ਉਤੇ ਤਲਵਾਰ ਨਾਲ ਹਮਲਾ, ਰੌਂਗਟੇ ਖੜ੍ਹੇ ਕਰ ਦੇਵੇਗੀ ਵੀਡੀਓ - Fatal attack on policeman
ਸੂਤਰਾਂ ਅਨੁਸਾਰ ਐਬੂਲੈਂਸ ਵੀ ਬਹੁਤ ਦੇਰ ਬਾਅਦ ਪਹੁੰਚੀ, ਜੇਕਰ ਐਕਸੀਡੈਂਟ ਵਾਲੀ ਜਗ੍ਹਾ ਦੇ ਨਜ਼ਦੀਕ ਸਥਾਨਕ ਮਾਰਕੀਟ ਨਾ ਹੁੰਦੀ ਤਾਂ ਗੱਡੀ ਵਿੱਚ ਸਵਾਰ ਡਰਾਈਵਰ ਅਤੇ ਇੱਕ ਹੋਰ ਵਿਅਕਤੀ ਨੂੰ ਬਚਾਉਣ ਵਿੱਚ ਕਾਫੀ ਮੁਸ਼ਕਿਲ ਪੈਦਾ ਹੋ ਸਕਦੀ ਸੀ ਕਿਉਂਕਿ ਨਜ਼ਦੀਕ ਮੋਟਰ ਮਾਰਕੀਟ ਹੋਣ ਦੇ ਕਾਰਨ ਮਕੈਨਿਕਾਂ ਵੱਲੋਂ ਦੁਕਾਨਾਂ ਤੋਂ ਆਪਣੇ ਕਟਰ ਲਿਆ ਕੇ ਗੱਡੀ ਨੂੰ ਕੱਟ ਕੇ ਡਰਾਈਵਰ ਅਤੇ ਉਸਦੇ ਨਾਲ ਦੇ ਸਾਥੀ ਨੂੰ ਬਾਹਰ ਕੱਢਿਆ ਗਿਆ ਨਹੀਂ ਤਾਂ ਇਹਨਾਂ ਦੀ ਜਾਨ ਬਚਾਉਣ ਸੌਖਾ ਨਹੀਂ ਜਾਪਦਾ ਸੀ ਅਤੇ ਉਹਨਾਂ ਵੱਲੋਂ ਐਂਬੂਲੈਂਸ ਨੂੰ ਫ਼ੋਨ ਕੀਤਾ ਗਿਆ ਅਤੇ ਐਮਬੂਲੈਂਸ ਬੁਲਾ ਕੇ ਜਖ਼ਮੀਆਂ ਨੂੰ ਸਰਕਾਰੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਭੇਜਿਆ ਗਿਆ।