ETV Bharat / state

ਇਸਲਾਮਾਬਾਦ ਥਾਣੇ 'ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ 2 ਮੁਲਜ਼ਮ ਗ੍ਰਿਫਤਾਰ, ਹੈਰੋਇਨ, ਹੈਂਡ ਗ੍ਰਨੇਡ ਅਤੇ ਪਿਸਤੌਲ ਬਰਾਮਦ - NARCO TERROR MODULE BUSTED

SSOC ਅੰਮ੍ਰਿਤਸਰ ਨੇ ਇਸਲਾਮਾਬਾਦ ਥਾਣੇ 'ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਮੁਲਜ਼ਮ ਗ੍ਰਿਫਤਾਰ ਕੀਤੇ ਹਨ।

NARCO TERROR MODULE BUSTED
ਇਸਲਾਮਾਬਾਦ ਥਾਣੇ 'ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ 2 ਮੁਲਜ਼ਮ ਗ੍ਰਿਫਤਾਰ (Etv Bharat)
author img

By ETV Bharat Punjabi Team

Published : 15 hours ago

ਚੰਡੀਗੜ੍ਹ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਪੁਲਿਸ ਸਟੇਸ਼ਨ ਇਸਲਾਮਾਬਾਦ 'ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਦੋਸ਼ੀ ਨਾ ਸਿਰਫ ਇਸ ਹਮਲੇ 'ਚ ਸ਼ਾਮਲ ਸਨ, ਸਗੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰਾਹੀਂ ਦੇਸ਼ 'ਚ ਅੱਤਵਾਦੀ ਗਤੀਵਿਧੀਆਂ ਨੂੰ ਵੀ ਹੱਲਾਸ਼ੇਰੀ ਦੇ ਰਹੇ ਸਨ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਦੋਸ਼ੀਆਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ ਕੀਤਾ ਸੀ।

ਹੈਂਡ ਗ੍ਰਨੇਡ ਵੀ ਬਰਾਮਦ

ਹੁਣ ਤੱਕ ਦੀ ਜਾਂਚ 'ਚ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 1.4 ਕਿਲੋ ਹੈਰੋਇਨ, 1 ਹੈਂਡ ਗ੍ਰਨੇਡ ਅਤੇ 2 ਪਿਸਤੌਲ ਬਰਾਮਦ ਕੀਤੇ ਹਨ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਫੜੇ ਗਏ ਮੁਲਜ਼ਮ ਵਿਦੇਸ਼ ਬੈਠੇ ਆਪ੍ਰੇਟਰਾਂ ਦੀਆਂ ਹਦਾਇਤਾਂ 'ਤੇ ਕੰਮ ਕਰਦੇ ਸਨ।

ਡੀਜੀਪੀ ਨੇ ਦਿੱਤੀ ਜਾਣਕਾਰੀ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ਉੱਤੇ ਜਾਣਕਾਰੀ ਦਿੰਦੇ ਲਿਖਿਆ ਕਿ ‘ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਇੱਕ ਨਾਰਕੋ-ਟੇਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਨੂੰ ਵਿਦੇਸ਼ਾਂ ਦੇ ਕੰਟਰੋਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਗੁਰਜੀਤ ਸਿੰਘ ਵਾਸੀ ਡਾਂਡੇ, ਅੰਮ੍ਰਿਤਸਰ ਦਿਹਾਤੀ ਅਤੇ ਬਲਜੀਤ ਸਿੰਘ ਵਾਸੀ ਛਾਪਾ, ਤਰਨਤਾਰਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ,ਗ੍ਰਿਫਤਾਰ ਵਿਅਕਤੀਆਂ ਨੇ 17 ਦਸੰਬਰ, 2024 ਨੂੰ ਪੁਲਿਸ ਸਟੇਸ਼ਨ ਇਸਲਾਮਾਬਾਦ 'ਤੇ ਗ੍ਰਨੇਡ ਹਮਲਾ ਕੀਤਾ ਸੀ। ਹੁਣ ਤੱਕ 1.4 ਕਿਲੋ ਹੈਰੋਇਨ, 01 ਹੈਂਡ ਗਰਨੇਡ ਅਤੇ 02 ਪਿਸਤੌਲ ਬਰਾਮਦ ਕੀਤੇ ਗਏ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।’

ਯੂਪੀ ਵਿੱਚ ਹੁਣ ਤੱਕ 16 ਮੁਲਜ਼ਮ ਗ੍ਰਿਫ਼ਤਾਰ, 3 ਦੀ ਮੌਤ

ਜਾਣਕਾਰੀ ਮੁਤਾਬਿਕ ਇਸ ਮਾਡਿਊਲ ਨਾਲ ਜੁੜੇ ਹੋਰ ਲੋਕਾਂ ਨੂੰ ਫੜਨ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ 'ਤੇ ਹੋਰ ਨੈੱਟਵਰਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹੁਣ ਤੱਕ ਇਨ੍ਹਾਂ ਦੋ ਮੁਲਜ਼ਮਾਂ ਸਮੇਤ ਪੁਲਿਸ ਨੇ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦੋਂਕਿ ਯੂਪੀ ਵਿੱਚ ਤਿੰਨ ਮੁਲਜ਼ਮ ਮਾਰੇ ਗਏ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.