ਲੁਧਿਆਣਾ: ਜ਼ਿਲ੍ਹੇ ਦੇ ਹੈਬੋਵਾਲ ਇਲਾਕੇ ਵਿੱਚ 18 ਜੂਨ ਨੂੰ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਕੀਤੀ ਗਈ ਹੁੱਲੜਬਾਜ਼ੀ ਅਤੇ ਗੁੰਡਾਗਰਦੀ ਦੇ ਮਾਮਲੇ ਦੇ ਵਿੱਚ ਪੁਲਿਸ ਲਗਾਤਾਰ ਮੁਲਜ਼ਮਾਂ ਦੀ ਭਾਲ ਦੇ ਵਿੱਚ ਲੱਗੀ ਹੋਈ ਸੀ। ਇਸ ਦੀ ਇੱਕ ਸੀਸੀਟੀਵੀ ਫੁਟੇਜ ਵੀ ਪੁਲਿਸ ਦੇ ਹੱਥ ਲੱਗੀ ਸੀ, ਜਿਸ ਦੇ ਅਧਾਰ 'ਤੇ ਪੁਲਿਸ ਲਗਾਤਾਰ ਇਲਾਕੇ ਦੇ ਵਿੱਚ ਇਹਨਾਂ ਬਦਮਾਸ਼ਾਂ ਨੂੰ ਲੱਭ ਰਹੀ ਸੀ। ਆਖਰਕਾਰ ਪੁਲਿਸ ਨੇ ਬੀਤੀ ਦੇਰ ਰਾਤ ਇਹਨਾਂ ਨੂੰ ਘੇਰ ਲਿਆ ਅਤੇ ਇਸ ਦੌਰਾਨ ਪੁਲਿਸ ਨੇ ਜਦੋਂ ਮੁਲਜ਼ਮਾਂ ਨੂੰ ਆਤਮ ਸਮਰਪਣ ਲਈ ਕਿਹਾ ਤਾਂ ਉਹਨਾਂ ਨੇ ਹਵਾਈ ਫਾਇਰ ਕੀਤਾ। ਜਿਸ ਦੀ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਦੋ ਬਦਮਾਸ਼ਾਂ ਦੇ ਪੈਰਾਂ ਵਿੱਚ ਗੋਲੀਆਂ ਮਾਰ ਕੇ ਉਹਨਾਂ ਨੂੰ ਕਾਬੂ ਕਰ ਲਿਆ।
ਪਹਿਲਾਂ ਵੀ ਕਈ ਮਾਮਲੇ 'ਚ ਲੋੜੀਂਦੇ: ਹੈਬੋਵਾਲ ਪੁਲਿਸ ਨੇ ਇਹਨਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਇਰਾਦਾ ਕਤਲ ਅਤੇ ਆਰਮ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਬਦਮਾਸ਼ਾਂ ਤੇ ਪਹਿਲਾਂ ਹੀ ਦੋ ਦਰਜਨ ਤੋਂ ਵੱਧ ਮਾਮਲੇ ਦਰਜ ਹਨ। ਇਹ ਸਾਰੀ ਘਟਨਾ ਤੋਂ ਪਹਿਲਾਂ ਸ਼ਨੀਵਾਰ ਤੜਕੇ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਹ ਦੋਵੇਂ ਬਦਮਾਸ਼ ਕਿਸੇ ਕਲੋਨੀ ਦੇ ਵਿੱਚ ਬਣੇ ਘਰ ਵਿੱਚ ਲੁਕੇ ਹੋਏ ਹਨ। ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਜਦੋਂ ਇਹਨਾਂ ਨੂੰ ਆਤਮ ਸਮਰਪਣ ਲਈ ਕਿਹਾ ਤਾਂ ਇਹਨਾਂ ਵਿੱਚੋਂ ਇੱਕ ਨੇ ਫਾਇਰ ਕਰ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਇੱਕ ਬਦਮਾਸ਼ ਦੇ ਲੱਤ ਉੱਪਰ ਅਤੇ ਇੱਕ ਬਦਮਾਸ਼ ਦੇ ਪੈਰ 'ਤੇ ਗੋਲੀ ਮਾਰੀ। ਦੋਵੇਂ ਗੰਭੀਰ ਜ਼ਖ਼ਮੀ ਹੋਏ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਾਰਤੀ ਕਰਵਾਇਆ ਗਿਆ।
ਦੋ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਬਰਾਮਦ: ਲੁਧਿਆਣਾ ਦੇ ਸੀਨੀਅਰ ਪੁਲਿਸ ਅਫਸਰ ਅਮਨਦੀਪ ਸਿੰਘ ਬਰਾੜ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕੇ ਮੌਕੇ 'ਤੇ ਫੋਰਾਂਸਿਕ ਟੀਮ ਪਹੁੰਚੀ ਤੇ ਉਹਨਾਂ ਵੱਲੋਂ ਪੂਰੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਮੌਕੇ ਤੋਂ ਇੱਕ ਦੇਸੀ ਪਿਸਤੌਲ ਵੀ ਬਰਾਮਦ ਹੋਇਆ ਹੈ। ਉਹਨਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਵੀ ਪੁਲਿਸ ਨੇ 101 ਨੰਬਰ ਐਫਆਈਆਰ ਧਾਰਾ 307 336, 353, 56, 186, 427 ਆਈਪੀਸੀ 25, 27, 54, 59 ਆਰਮਸ ਐਕਟ ਤਹਿਤ ਹੈਬੋਵਾਲ ਥਾਣੇ ਵਿੱਚ ਮਾਮਲਾ ਦਰਜ ਕੀਤੀ ਹੈ। ਇਸ ਸਬੰਧੀ ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਏਡੀਸੀਪੀ ਕ੍ਰਾਈਮ ਨੇ ਕਿਹਾ ਕਿ ਇਹਨਾਂ ਵਿੱਚੋਂ ਰਵਿੰਦਰ ਸਿੰਘ ਤੇ ਪਹਿਲਾਂ ਵੀ ਮਾਮਲੇ ਦਰਜ ਹਨ ਅਤੇ ਸਤਵਿੰਦਰ ਸਿੰਘ ਕਈ ਮਾਮਲਿਆਂ ਦੇ ਵਿੱਚੋਂ ਭਗੌੜਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਇੰਨ੍ਹਾਂ ਦੋਵਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
- ਬਰਨਾਲਾ 'ਚ ਅਕਾਲੀ ਆਗੂ ਨੇ ਮਾਂ-ਧੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ; ਪਾਲਤੂ ਕੁੱਤੇ ਨੂੰ ਵੀ ਮਾਰੀ ਗੋਲੀ ! - Mother daughter murdered in Barnala
- ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ - Chief Minister Bhagwant Maan
- ਹੁਸ਼ਿਆਰਪੁਰ 'ਚ ਬੋਲੇ ਸੀਐਮ ਮਾਨ: ਆਉਣ ਵਾਲੇ ਦਿਨਾਂ 'ਚ ਜਲੰਧਰ 'ਚ ਲਾਵਾਂਗੇ ਪੱਕੇ ਡੇਰੇ, ਇਸ ਸੀਟ 'ਤੇ ਇਤਿਹਾਸਕ ਫ਼ਰਕ ਨਾਲ ਜਿੱਤ ਕਰਾਂਗੇ ਹਾਸਿਲ - CM Bhagwant Mann