ਅੰਮ੍ਰਿਤਸਰ: ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਕਾਰਵਾਈ ਕਰਦੇ ਹੋਏ ਦੋ ਅੰਤਰਰਾਜੀ ਹਥਿਆਰਾਂ ਦੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਸਕਰ ਹਥਿਆਰਾਂ ਦੀ ਖੇਪ ਪਹੁੰਚਾਉਣ ਪਹੁੰਚੇ ਸਨ। ਪਰ ਪੁਲਿਸ ਨੇ ਉਨ੍ਹਾਂ ਨੂੰ ਰੇਲਵੇ ਸਟੇਸ਼ਨ ਤੋਂ ਹਥਿਆਰਾਂ ਸਮੇਤ ਫੜ ਲਿਆ। ਪੁਲੀਸ ਨੇ ਮੁਲਜ਼ਮਾਂ ਕੋਲੋਂ 6 ਦੇਸੀ ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਟਵੀਟ ਕਰਦਿਆ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ -
ਇੱਕ ਖੁਫੀਆ-ਅਧਾਰਤ ਕਾਰਵਾਈ ਵਿੱਚ, ਪੰਜਾਬ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਵਿਦੇਸ਼ੀ ਅਧਾਰਤ ਅੱਤਵਾਦੀ ਲਖਬੀਰ @ਲੰਡਾ ਦੇ 2 ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਅਤੇ ਮੈਗਜ਼ੀਨਾਂ ਅਤੇ ਗੋਲਾ ਬਾਰੂਦ ਸਮੇਤ 6 ਆਧੁਨਿਕ ਪਿਸਤੌਲ ਬਰਾਮਦ ਕੀਤੇ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC), ਅੰਮ੍ਰਿਤਸਰ ਵਿਖੇ ਦਰਜ ਐਫ.ਆਈ.ਆਰ. ਬਾਕੀ ਰਹਿੰਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਅਤੇ ਮੱਧ ਪ੍ਰਦੇਸ਼ ਤੋਂ ਚੱਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਨਸ਼ਟ ਕਰਨ ਲਈ ਪਿੱਛੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਸੰਗਠਿਤ ਅਪਰਾਧਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈਟਵਰਕ ਵਿੱਚ ਸ਼ਾਮਲ ਸਾਰੇ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। - ਗੌਰਵ ਯਾਦਵ, ਡੀਜੀਪੀ, ਪੰਜਾਬ
In an intelligence-based operation, Punjab Police busts interstate weapon smuggling module and apprehends 2 operatives of foreign-based terrorist Lakhbir @ Landa and recovers six sophisticated pistols along with magazines and ammunition
— DGP Punjab Police (@DGPPunjabPolice) July 15, 2024
FIR registered at State Special Operation… pic.twitter.com/m4fNRuCps8
SSOC ਨੇ ਕੀਤਾ ਕਾਬੂ: ਪ੍ਰਾਪਤ ਜਾਣਕਾਰੀ ਅਨੁਸਾਰ ਐੱਸਐੱਸਓਸੀ ਅੰਮ੍ਰਿਤਸਰ ਨੂੰ ਐਤਵਾਰ ਸ਼ਾਮ ਨੂੰ ਕੇਂਦਰੀ ਖੁਫੀਆ ਏਜੰਸੀਆਂ ਤੋਂ ਹਥਿਆਰਾਂ ਦੀ ਤਸਕਰੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਐਸਐਸਓਸੀ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ। ਐੱਸਐੱਸਓਸੀ ਦੀ ਟੀਮ ਨੇ ਰੇਲਵੇ ਸਟੇਸ਼ਨ ਦੇ ਐਗਜ਼ਿਟ ਗੇਟ ’ਤੇ ਨਾਕਾਬੰਦੀ ਕਰ ਦਿੱਤੀ। ਕੇਂਦਰੀ ਏਜੰਸੀਆਂ ਤੋਂ ਇਨਪੁਟ ਮਿਲਣ ਤੋਂ ਬਾਅਦ ਜਿਵੇਂ ਹੀ ਮੁਲਜ਼ਮ ਪਹੁੰਚੇ ਤਾਂ ਟੀਮ ਨੇ ਉਨ੍ਹਾਂ ਨੂੰ ਫੜ੍ਹ ਲਿਆ।
ਇੱਕ ਦੀ ਪਛਾਣ ਸੁਮਿਤਪਾਲ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਠੱਠੀਆਂ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ, ਜਦਕਿ ਦੂਜੇ ਦੀ ਪਛਾਣ ਅਰਸ਼ਦੀਪ ਸਿੰਘ ਪੁੱਤਰ ਕੁਲਤਾਰ ਸਿੰਘ ਵਾਸੀ ਚੱਬਾ ਪਿੰਡ ਵਜੋਂ ਹੋਈ ਹੈ।
ਵਿਦੇਸ਼ ਤੋਂ ਜੇਲ੍ਹ ਤੱਕ ਜੁੜਦੀਆਂ ਤਾਰਾਂ: ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਜੇਲ੍ਹ ਨਾਲ ਸਬੰਧ ਹਨ। ਜੇਲ੍ਹ ਵਿੱਚ ਬੈਠੇ ਗੈਂਗਸਟਰ ਉਸ ਨੂੰ ਹਥਿਆਰ ਪਹੁੰਚਾਉਣ ਦਾ ਹੁਕਮ ਦਿੰਦੇ ਸਨ। ਇੰਨਾ ਹੀ ਨਹੀਂ ਵਿਦੇਸ਼ਾਂ 'ਚ ਬੈਠੇ ਤਸਕਰ ਆਪਣੇ ਆਰਡਰ ਜੇਲ 'ਚ ਪਹੁੰਚਾ ਦਿੰਦੇ ਸਨ। ਜਿਸ ਨੂੰ ਉਨ੍ਹਾਂ ਨੇ ਲਾਗੂ ਕੀਤਾ। ਹਥਿਆਰਾਂ ਦੀ ਇਹ ਖੇਪ ਮੱਧ ਪ੍ਰਦੇਸ਼ ਤੋਂ ਲਿਆਂਦੀ ਗਈ ਸੀ। ਪੰਜਾਬ ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਅੱਗੇ ਅਤੇ ਪਿੱਛੇ ਸਬੰਧਾਂ ਦੀ ਜਾਂਚ ਕਰ ਰਹੀ ਹੈ।