ਸ੍ਰੀ ਅਨੰਦਪੁਰ ਸਾਹਿਬ (ਰੋਪੜ): ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸ਼ੁੱਕਰਵਾਰ ਨੂੰ ਨੰਗਲ ਹਾਈਵੇਅ ਜਾਮ ਕਰ ਦਿੱਤਾ ਗਿਆ। ਜਿਸ ਕਾਰਨ ਹਾਈਵੇਅ ਉੱਤੇ ਵਾਹਨਾਂ ਦਾ ਕਈ ਕਿਲੋਮੀਟਰ ਤੱਕ ਲੰਮਾ ਜਾਮ ਲੱਗ ਗਿਆ। ਇਸ ਰੋਡ ਜਾਮ ਕਰਨ ਬਾਰੇ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬਾ ਕਮੇਟੀ ਮੈਂਬਰਾਂ ਨਾਲ 28 ਅਗਸਤ 2024 ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕਰਦਿਆਂ 30 ਅਗਸਤ ਦਿਨ ਸ਼ੁਕਰਵਾਰ ਨੂੰ ਬਾਅਦ ਦੁਪਹਿਰ ਪ੍ਰੋਵੀਜਨਲ ਲਿਸਟਾਂ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ।
ਜੁਆਇਨ ਕਰਵਾਉਣ ਦੀ ਮੰਗ: ਸਿੱਖਿਆ ਮੰਤਰੀ ਦੇ ਭਰੋਸੇ ਮੁਤਾਬਿਕ ਸਮੁੱਚਾ ਕਾਡਰ ਸ਼ੁੱਕਰਵਾਰ ਸਵੇਰ ਤੋਂ ਲਿਸਟਾਂ ਦਾ ਇੰਤਜਾਰ ਕਰ ਰਿਹਾ ਸੀ ਪਰ ਸ਼ਾਮ 5 ਵਜੇ ਤੱਕ ਕੋਈ ਲਿਸਟ ਜਾਰੀ ਨਹੀ ਕੀਤੀ ਗਈ। ਜਿਸ ਕਾਰਨ ਭੜਕੇ ਈਟੀਟੀ 5994 ਉਮੀਦਵਾਰਾਂ ਨੇ ਨੰਗਲ ਹਾਈਵੇਅ ਜਾਮ ਕਰਦਿਆਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ। ਇਸ ਦੇ ਨਾਲ ਹੀ ਜਲਦੀ ਪ੍ਰੋਵੀਜ਼ਨਲ ਲਿਸਟ ਜਾਰੀ ਕਰਦਿਆਂ ਸਕੂਲਾਂ ਵਿੱਚ ਜੁਆਇਨ ਕਰਵਾਉਣ ਦੀ ਮੰਗ ਕੀਤੀ।
- ਤਿੰਨ ਮੰਜਿਲਾਂ ਇਲੈਕਟ੍ਰਿਕ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਹੋਇਆ ਵੱਡਾ ਆਰਥਿਕ ਨੁਕਸਾਨ - A fire broke out at electrical shop
- ਇੱਕ ਕਿੱਲੋ 22 ਗ੍ਰਾਮ ਹੈਰੋਇਨ ਸਮੇਤ ਐਕਟਿਵਾ ਸਵਾਰ ਐੱਸਟੀਐੱਫ ਨੇ ਕੀਤਾ ਕਾਬੂ,ਜਲੰਧਰ ਐੱਸਟੀਐੱਫ ਨੇ ਅੰਮ੍ਰਿਤਸਰ 'ਚ ਕੀਤੀ ਕਾਰਵਾਈ - STF nabbed a smuggler
- ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਦੀ ਨੋਕ 'ਤੇ ਲੁੱਟ ਖੋਹ ਕਰਨ ਵਾਲੇ ਕੀਤੇ ਕਾਬੂ - crime news sri muktsar sahib
5994 ਭਰਤੀ ਲਗਾਤਾਰ ਲਟਕ ਰਹੀ: ਇਸ ਮੌਕੇ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮਾੜੀਆ ਨੀਤੀਆਂ ਕਾਰਨ ਈਟੀਟੀ ਕਾਡਰ ਦੀ 5994 ਭਰਤੀ ਲਗਾਤਾਰ ਲਟਕ ਰਹੀ ਹੈ। ਪੰਜਾਬ ਸਰਕਾਰ ਲਾਰੇ ਉੱਤੇ ਲਾਰੇ ਲਗਾ ਕੇ ਡੰਗ ਟਪਾਅ ਰਹੀ ਹੈ, ਜਦਕਿ ਉਕਤ ਭਰਤੀ ਪਹਿਲਾਂ ਹੀ ਸਰਕਾਰ ਦੀ ਨਲਾਇਕੀ ਲਗਭਗ ਡੇਢ ਸਾਲ ਲੇਟ ਹੈ ਪਰ ਹੁਣ ਵੀ ਸਰਕਾਰ ਇਸ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵੱਲ ਕੋਈ ਦਿਲਚਸਪੀ ਨਹੀ ਲੈ ਰਹੀ। ਉਨ੍ਹਾਂ ਕਿਹਾ ਕਿ ਜੋ ਵੀ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਵਿੱਚ ਭਰੋਸਾ ਦਿੱਤਾ ਜਾਂਦਾ ਹੈ ਉਸ ’ਤੇ ਖਰਾ ਨਹੀ ਉਤਰਿਆ ਜਾਂਦਾ। ਜਿਸ ਕਾਰਨ ਕਾਡਰ ਅੰਦਰ ਭਾਰੀ ਰੋਸ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਜੁਆਇਨ ਨਹੀ ਕਰਵਾਉਂਦੀ ਉਦੋਂ ਤੱਕ ਪਿੰਡ ਗੰਭੀਰਪੁਰ ਵਿਖੇ ਰੋਸ ਧਰਨਾ ਜਾਰੀ ਰਹੇਗਾ। ਇਸ ਮੌਕੇ ਈਟੀਟੀ 5994 ਉਮੀਦਵਾਰਾਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਈਟੀਟੀ 5994 ਕਾਡਰ ਨੂੰ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਜਾਂ ਇਸ ਤੋਂ ਪਹਿਲਾਂ ਜੁਆਇਨ ਕਰਵਾਏ।