ETV Bharat / state

ਗੁਰੂ ਰਾਮਦਾਸ ਲੰਗਰ ਹਾਲ ਵੱਡਾ ਹਾਦਸਾ, ਲੰਗਰ ਬਣਾਉਂਦਾ ਸੇਵਾਦਾਰ ਕੜਾਹੇ 'ਚ ਡਿੱਗਿਆ, ਤਸਵੀਰਾਂ ਦੇਖ ਕੇ ਕੰਬ ਜਾਵੇਗੀ ਰੂਹ - Sri darbar sahib incident

ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਲੰਗਰ ਬਣਾ ਰਿਹਾ ਸੇਵਾਦਾਰ ਸਬਜ਼ੀ ਵਾਲੇ ਕੜਾਹੇ ਵਿੱਚ ਡਿੱਗ ਗਿਆ ਅਤੇ ਬੁਰੀ ਤਰਾਂ ਨਾਲ ਝੁਲਸ ਗਿਆ। ਡਾਕਟਰਾਂ ਨੇ ਦੱਸਿਆ ਕਿ ਜ਼ਖਮੀ ਸੇਵਾਦਾਰ ਬਲਬੀਰ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਹ 70 ਫੀਸਦੀ ਸੜ ਚੁੱਕੇ ਹਨ।

Unfortunate incident happened in Guru Ramdas Langar Hall, sewadar making langar fell into the cauldron.burnt 70 percent
ਗੁਰੂ ਰਾਮਦਾਸ ਲੰਗਰ ਹਾਲ ਵਿੱਚ ਵਾਪਰੀ ਮੰਦਭਾਗੀ ਘਟਨਾ,ਲੰਗਰ ਬਣਾਉਂਦਾ ਸੇਵਾਦਾਰ ਕੜਾਹੇ 'ਚ ਡਿੱਗਿਆ, (ਅੰਮ੍ਰਿਤਸਰ ਪੱਤਰਕਾਰ)
author img

By ETV Bharat Punjabi Team

Published : Aug 3, 2024, 4:07 PM IST

Updated : Aug 3, 2024, 4:48 PM IST

ਲੰਗਰ ਬਣਾਉਂਦਾ ਸੇਵਾਦਾਰ ਕੜਾਹੇ 'ਚ ਡਿੱਗਿਆ (ਅੰਮ੍ਰਿਤਸਰ ਪੱਤਰਕਾਰ)

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵੱਡਾ ਹਾਦਸਾ ਵਾਪਰ ਗਿਆ ਹੈ। ਜਿੱਥੇ ਬੀਤੀ ਰਾਤ ਦਰਬਾਰ ਸਾਹਿਬ ਦੇ ਲੰਗਰ ਹਾਲ ਵਿੱਚ ਲੰਗਰ ਦੀ ਸੇਵਾ ਕਰ ਰਿਹਾ ਇੱਕ ਸੇਵਾਦਾਰ ਸਬਜ਼ੀ ਦੇ ਕੜਾਹੇ 'ਚ ਡਿੱਗ ਗਿਆ ਅਤੇ ਜ਼ਖਮੀ ਹੋ ਗਿਆ। ਘਟਨਾ ਸਮੇਂ ਮੌਕੇ 'ਤੇ ਮੌਜੁਦ ਸੰਗਤਾਂ ਅਤੇ ਸੇਵਾਦਾਰਾਂ ਵੱਲੋਂ ਜ਼ਖਮੀ ਸੇਵਾਦਾਰ ਨੂੰ ਕੜਾਹੇ ਚੋਂ ਕੱਡ ਕੇ ਫੌਰੀ ਤੌਰ 'ਤੇ ਅੰਮ੍ਰਿਤਸਰ ਦੇ ਵੱਲਾ ਸਥਿਤ ਸ਼੍ਰੀ ਗੁਰੂ ਰਾਮਦਾਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਮੁਤਾਬਿਕ ਸੇਵਾਦਾਰ 70 ਪ੍ਰਤੀਸ਼ਤ ਤੱਕ ਝੁਲਸ ਚੁਕਿਆ ਹੈ ਅਤੇ ਉਹਨਾਂ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ।

ਆਲੂਆਂ ਦੇ ਉਬਲਦੇ ਪਾਣੀ 'ਚ ਡਿੱਗਣ ਨਾਲ ਝੁਲਸੇ: ਪ੍ਰਾਪਤ ਜਾਣਕਾਰੀ ਅਨੁਸਾਰ ਸੇਵਾਦਾਰ ਬਲਬੀਰ ਸਿੰਘ ਗੁਰਦਾਸਪੁਰ ਦੇ ਸ਼ਹਿਰ ਧਾਲੀਵਾਲ ਦੇਰਿਹਿਣ ਵਾਲੇ ਹਨ। ਉਹ ਪਿਛਲੇ ਦੱਸ ਸਾਲਾਂ ਤੋਂ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਆ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਕਰੀਬ 12.30 ਵਜੇ ਆਲੂ ਉਬਾਲਣ ਦੀ ਸੇਵਾ ਚੱਲ ਰਹੀ ਸੀ। ਹਰਿਮੰਦਰ ਸਾਹਿਬ ਦੀ ਵੱਡੀ ਕੜਾਹੀ ਵਿੱਚ ਆਲੂ ਉਬਾਲੇ ਜਾ ਰਹੇ ਸਨ। ਸੇਵਾ ਕਰ ਰਹੇ ਸੇਵਾਦਾਰਾਂ ਨੇ ਦੱਸਿਆ ਕਿ ਆਲੂ ਉਬਾਲਣ ਸਮੇਂ ਕੜਾਹੀ 'ਤੇ ਝੱਗ ਨਜ਼ਰ ਆਉਂਦੀ ਹੈ, ਜਿਸ ਨੂੰ ਸਾਫ਼ ਕੀਤਾ ਜਾਂਦਾ ਹੈ। ਬਲਬੀਰ ਸਿੰਘ ਵੀ ਉਹੀ ਝੱਗ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਸਿੱਧਾ ਕੜਾਹੇ ਵਿੱਚ ਜਾ ਡਿੱਗਿਆ। ਡਾਕਟਰਾਂ ਦੀ ਟੀਮ ਵੱਲੋਂ ਜ਼ਖ਼ਮੀ ਸੇਵਾਦਾਰ ਨੂੰ ਹਰ ਸੰਭਵ ਸਹੂਲਤ ਲਗਾਤਾਰ ਮੁਹੱਈਆ ਕਰਵਾਈ ਜਾ ਰਹੀ ਹੈ।

ਪ੍ਰਧਾਨ ਧਾਮੀ ਨੇ ਜਾਣਿਆ ਜ਼ਖਮੀ ਦਾ ਹਾਲ: ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਜ਼ਖਮੀ ਸੇਵਾਦਾਰ ਬਲਬੀਰ ਸਿੰਘ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ। ਧਾਮੀ ਨੇ ਕਿਹਾ ਕਿ ਉਹ ਵਾਹਿਗੁਰੂ ਅੱਗੇ ਸੇਵਾਦਾਰ ਦੇ ਛੇਤੀ ਠੀਕ ਹੋਣ ਦੀ ਅਰਦਾਸ ਕਰਦੇ ਹਨ। ਨਾਲ ਹੀ ਉਹਨਾਂ ਕਿਹਾ ਕਿ ਐਸ ਜੀ ਪੀਸੀ ਵੱਲੋਂ ਉਹਨਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਉਮੀਦ ਕਰਦੇ ਹਾਂ ਕਿ ਜਲਦੀ ਹੀ ਉਹਨਾਂ ਦੀ ਸਿਹਤਯਾਬੀ ਵੀ ਹੋਵੇਗੀ।

Last Updated : Aug 3, 2024, 4:48 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.