ਫਿਰੋਜ਼ਪੁਰ: ਫਿਰੋਜ਼ਪੁਰ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਸ਼ਹਿਰ 'ਚ ਲੁੱਟ-ਖੋਹ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਮਿੰਨੀ ਆਜ਼ਾਦ ਨਗਰ 'ਚ ਸੀਨੀਅਰ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਦੇਰ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਜਿਸ ਵਿੱਚ ਇੱਕ ਨਹੀਂ, ਦੋ ਨਹੀਂ ਸਗੋਂ ਤਿੰਨ ਗੋਲੀਆਂ ਚਲਾਈਆਂ ਗਈਆਂ।
ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰੇ ਦੂਰ ਹੋਣ ਕਾਰਨ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ ਪਰ ਗੋਲੀਆਂ ਦੀ ਆਵਾਜ਼ ਜ਼ਰੂਰ ਰਿਕਾਰਡ ਹੋ ਗਈ ਹੈ। ਜਿਸ ਬਾਰੇ ਉਸ ਨੇ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ ਗੁਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਚੋਣਾਂ ਸਬੰਧੀ ਪਿੰਡਾਂ ਦਾ ਦੌਰਾ ਵੀ ਕੀਤਾ ਪਰ ਇਸ ਘਟਨਾ ਨੂੰ ਲੈ ਕੇ ਉਨ੍ਹਾਂ ਦੇ ਮਨ ਵਿੱਚ ਡਰ ਬਣਿਆ ਹੋਇਆ ਹੈ। ਉਸ ਨੇ ਮੰਗ ਕੀਤੀ ਹੈ। ਕਿ ਗੋਲੀ ਚਲਾਉਣ ਵਾਲੇ ਸਰਾਰਤੀ ਅਨਸਰਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ ਤਾਂ ਜੋ ਕਿਸੇ ਨੂੰ ਕੋਈ ਨੁਕਸਾਨ ਨਾ ਹੋਵੇ।
- ਬਠਿੰਡਾ: ਝੁੱਗੀਆਂ ‘ਚ ਅੱਗ ਲੱਗਣ ਦੀ ਘਟਨਾ ‘ਚ ਪੀੜਤਾਂ ਨੂੰ ਮੁਆਵਜ਼ੇ ਦਾ ਐਲਾਨ - Bathinda Fire Accident
- ਜਲੰਧਰ ਤੋਂ ਟਿਕਟ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਮਹਿੰਦਰ ਸਿੰਘ ਕੇ ਪੀ - Mohinder KP joined Akali Dal
- ਭਾਜਪਾ ਨੂੰ ਜਲੰਧਰ 'ਚ ਲੱਗਿਆ ਝਟਕਾ, ਵਿਜੇ ਸਾਂਪਲਾ ਦੇ ਭਤੀਜੇ ਨੇ ਭਾਜਪਾ ਦਾ 'ਕਮਲ' ਛੱਡ ਫੜਿਆ ਝਾੜੂ ਦਾ ਪੱਲਾ - BJP Leader Join AAP
ਇਸ ਘਟਨਾ ਸਬੰਧੀ ਜਦੋਂ ਪੁਲਿਸ ਨਾਲ ਗੱਲ ਕੀਤੀ ਗਈ ਤਾਂ ਥਾਣਾ ਸਿਟੀ ਦੇ ਐਸ.ਐਚ.ਓ ਹਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।