ETV Bharat / state

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਮਾਮਲੇ ਸਬੰਧੀ ਕੇਂਦਰੀ ਰਾਜ ਮੰਤਰੀ ਰਾਮਦਾਸ ਆਠਵਲੇ ਪਹੁੰਚੇ ਅੰਮ੍ਰਿਤਸਰ - AMBEDKAR STATUE VANDALISM

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਮਾਮਲੇ ਸਬੰਧੀ ਕੇਂਦਰੀ ਰਾਜ ਮੰਤਰੀ ਰਾਮਦਾਸ ਆਠਵਲੇ ਅੰਮ੍ਰਿਤਸਰ ਪਹੁੰਚੇ ਹਨ।

Ambedkar statue vandalism
ਕੇਂਦਰੀ ਰਾਜ ਮੰਤਰੀ ਰਾਮਦਾਸ ਆਠਵਲੇ ਪਹੁੰਚੇ ਅੰਮ੍ਰਿਤਸਰ (Etv Bharat)
author img

By ETV Bharat Punjabi Team

Published : Jan 29, 2025, 2:21 PM IST

ਅੰਮ੍ਰਿਤਸਰ: ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ ਦਾ ਵਿਰੋਧ ਪੂਰੇ ਦੇਸ਼ ਵਿੱਚ ਹੋ ਰਿਹਾ ਹੈ। ਇਸੇ ਮਾਮਲੇ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਾਮਦਾਸ ਆਠਵਲੇ ਅੱਜ ਅੰਮ੍ਰਿਤਸਰ ਪਹੁੰਚੇ ਹਨ। ਕੇਂਦਰੀ ਰਾਜ ਮੰਤਰੀ ਰਾਮਦਾਸ ਆਠਵਲੇ ਨੇ ਕਿਹਾ ਕਿ ਉਹ ਇਸ ਘਟਨਾ ਦੀ ਨਿੰਦਾ ਕਰਦੇ ਹਨ ਤੇ ਮੰਗ ਕਰਦੇ ਹਨ ਕਿ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਕੇਂਦਰੀ ਰਾਜ ਮੰਤਰੀ ਰਾਮਦਾਸ ਆਠਵਲੇ ਪਹੁੰਚੇ ਅੰਮ੍ਰਿਤਸਰ (Etv Bharat)

‘ਪ੍ਰਸ਼ਾਸਨ ਤੇ ਮੁੱਖ ਮੰਤਰੀ ਨਾਲ ਕਰਾਂਗਾ ਗੱਲਬਾਤ’

ਕੇਂਦਰੀ ਰਾਜ ਮੰਤਰੀ ਰਾਮਦਾਸ ਆਠਵਲੇ ਨੇ ਕਿਹਾ ਜਿਸ ਜਗ੍ਹਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਕੀਤੀ ਗਈ ਹੈ ਉਹ ਉਸ ਜਗ੍ਹਾ ਦਾ ਜਾਇਜ਼ਾ ਲੈਣਗੇ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਤੇ ਪੂਰੇ ਦੇਸ਼ ਵਿੱਚ ਇਸ ਘਟਨਾ ਨੂੰ ਲੈ ਕੇ ਪ੍ਰਦਰਸ਼ਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਦੇਸ਼ ਦਾ ਸੰਵਿਧਾਨ ਲਿਖਿਆ ਹੈ ਅਤੇ ਉਹ ਦਲਿਤਾਂ ਦੇ ਮਸੀਹਾ ਸਨ। ਇੱਕ ਮਹਾਨ ਨੇਤਾ ਦਾ ਇਸ ਤਰ੍ਹਾਂ ਨਿਰਾਦਰ ਕਰਨਾ ਬਹੁਤ ਹੀ ਮੰਦਭਾਗੀ ਘਟਨਾ ਹੈ।

ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਉਸ ਇਸ ਮਾਮਲੇ ਸਬੰਧੀ ਪਹਿਲਾਂ ਜ਼ਿਲ੍ਹਾਂ ਪ੍ਰਸ਼ਾਸਨ ਅਤੇ ਫਿਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ ਤਾਂ ਜੋ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਕਿਸ ਦਾ ਹੱਥ ਹੈ, ਇਸ ਸਬੰਧੀ ਵੀ ਜਾਂਚ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਮੁੱਖ ਸਾਜ਼ਿਸ਼ਕਰਤਾ ਦਾ ਪਤਾ ਲੱਗ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਤੇ ਉੱਚ ਅਧਿਕਾਰੀਆਂ ਨਾਲ ਵੀ ਅਸੀਂ ਮੀਟਿੰਗ ਕਰਾਂਗੇ। ਉੱਥੇ ਹੀ ਉਹਨਾਂ ਕਿਹਾ ਕਿ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਲੋਕਾਂ ਦੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਸਹੀ ਨਹੀਂ ਹੈ, ਆਏ ਦਿਨ ਕੋਈ ਨਾ ਕੋਈ ਘਟਨਾ ਵਾਪਰ ਰਹੀ ਹੈ, ਅਸੀਂ ਇਸ ਸਬੰਧੀ ਵੀ ਚਰਚਾ ਕਰਾਂਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.